ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਸਿੱਕਾ ਤੇ ਡਾਕ ਟਿਕਟ ਕੀਤੀ ਜਾਰੀ

By  Ravinder Singh April 21st 2022 08:31 PM -- Updated: April 22nd 2022 06:50 AM

ਨਵੀਂ ਦਿੱਲੀ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਦਿਹਾੜੇ ਉਤੇ ਰਾਸ਼ਟਰੀ ਰਾਜਧਾਨੀ ਦਿੱਲੀ ਵਿਖੇ ਸਥਿਤ ਲਾਲ ਕਿਲ੍ਹੇ ਤੋਂ ਧਾਰਮਿਕ ਸਮਾਗਮ ਚੱਲ ਰਹੇ ਹਨ। ਇਸ ਸਮਾਗਮ ਲਈ ਦਿੱਲੀ ਪੁਲਿਸ ਸਮੇਤ ਵੱਖ-ਵੱਖ ਏਜੰਸੀਆਂ ਦੇ ਕਰੀਬ 1000 ਜਵਾਨ ਤਾਇਨਾਤ ਕੀਤੇ ਗਏ ਹਨ। ਸਮਾਗਮ ਵਾਲੀ ਥਾਂ 'ਤੇ ਬਹੁ-ਘੇਰੀ ਸੁਰੱਖਿਆ ਇੰਤਜ਼ਾਮ ਹੈ। ਲਾਲ ਕਿਲ੍ਹੇ ਦੀ ਚਾਰਦੀਵਾਰੀ ਵਿੱਚ 100 ਦੇ ਕਰੀਬ ਸੀਸੀਟੀਵੀ ਕੈਮਰੇ ਲਾਏ ਗਏ ਹਨ।

Watch live : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ- 400 ਰਾਗੀਆਂ ਨੇ ਲਾਲ ਕਿਲੇ ਵਿਖੇ ਸੰਗਤ ਨੂੰ ਕੀਤਾ ਨਿਹਾਲ

ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਬੱਚਿਆਂ ਤੇ 400 ਕੀਰਤਨੀਆਂ ਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਇਸ ਪ੍ਰੋਗਰਾਮ ਵਿੱਚ ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ ਉਤੇ ਪੁੱਜੇ ਸਨ। ਸਮਾਗਮ ਦੇ ਪ੍ਰਬੰਧਕਾਂ ਨੇ ਵਿਸ਼ੇਸ ਤੌਰ ਉਤੇ ਅਮਿਤ ਸ਼ਾਹ ਨੂੰ ਸਨਮਾਨਿਤ ਕੀਤਾ। ਇਸ ਧਾਰਮਿਕ ਸਮਾਗਮ ਵਿੱਚ ਕਈ ਸੂਬਿਆਂ ਦੇ ਮੁੱਖ ਮੰਤਰੀ ਅਤੇ ਵਿਦੇਸ਼ਾਂ ਤੋਂ ਕਈ ਪ੍ਰਮੁੱਖ ਸ਼ਖਸੀਅਤਾਂ ਹਿੱਸਾ ਬਣੀਆਂ।

Watch live : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ- 400 ਰਾਗੀਆਂ ਨੇ ਲਾਲ ਕਿਲੇ ਵਿਖੇ ਸੰਗਤ ਨੂੰ ਕੀਤਾ ਨਿਹਾਲ

ਇਸ ਦੌਰਾਨ ਸਿੱਖ ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਆਧਾਰਿਤ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਵੀ ਪੇਸ਼ਕਾਰੀ ਦਿੱਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ।

ਪ੍ਰਕਾਸ਼ ਪੁਰਬ ਨੂੰ ਸਮਰਿਪਤ ਧਾਰਮਿਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ੇਸ਼ ਤੌਰ ਉਤੇ ਪੁੱਜੇ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ ਨੂੰ ਸਿਖਰ ਉਤੇ ਲਿਜਾਉਣ ਲਈ ਸਭ ਦੇ ਸਹਿਯੋਗ ਦੀ ਲੋੜ ਹੈ। ਅਸੀਂ ਸਾਰੇ ਮਿਲ ਕੇ ਦੇਸ਼ ਨੂੰ ਨਵੀਂਆਂ ਉਚਾਈਆਂ ਉਤੇ ਲੈ ਕੇ ਜਾਵਾਂਗੇ। ਅੰਤ ਵਿੱਚ ਉਨ੍ਹਾਂ ਨੇ ਜੈਕਾਰਾ ਲਗਾਇਆ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਗੁਰੂ ਸਾਹਿਬਾਨ ਨੇ ਮਾਨਵਤਾ ਦੇ ਭਲੇ ਦਾ ਸੰਦੇਸ਼ ਦਿੱਤਾ ਹੈ। ਅਸੀਂ ਵੀ ਉਨ੍ਹਾਂ ਦੇ ਦਰਸਾਏ ਮਾਰਗ ਉਤੇ ਚੱਲ ਰਹੇ ਹਾਂ ਤੇ ਸ਼ਾਂਤੀ ਬਣਾਏ ਰੱਖਣ ਲਈ ਕੰਮ ਕੀਤਾ ਜਾ ਰਿਹਾ ਹੈ। ਸਾਡੇ ਕੋਲ ਸਿੱਖਾਂ ਦੀ ਮਹਾਨ ਪਰੰਪਰਾ ਹੈ। ਸਿੱਖ ਭਾਈਚਾਰੇ ਨੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਪਣਾਇਆ ਹੈ। ਸਾਨੂੰ ਆਪਣੀ ਪਛਾਣ ਉਤੇ ਮਾਣ ਹੈ। ਗੁਰੂ ਤੇਗ ਬਹਾਦਰ ਅਜਿਹੀ ਸ਼ਖ਼ਸੀਅਤ ਸਨ, ਜਿਨ੍ਹਾਂ ਦੀ ਕੁਰਬਾਨੀ ਨੂੰ ਕਦੇ ਭੁੱਲਿਆ ਨਹੀਂ ਜਾ ਸਕਦਾ। ਆਪਣੇ ਸੰਬੋਧਨ ਵਿੱਚ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਸਿੱਖਾਂ ਦੇ ਗੁਰੂ ਸਾਹਿਬਾਨ ਨੂੰ ਕੋਟਿ-ਕੋਟਿ ਨਮਨ ਕਰਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਕਾ ਤੇ ਡਾਕ ਟਿਕਟ ਜਾਰੀ ਕੀਤੀ। ਇਸ ਤੋਂ ਇਲਾਵਾ ਪੰਜਾਬ ਤੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਰੂਪ ਨਾਲ ਸਨਮਾਨ ਕੀਤਾ। ਦਿੱਲੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ।

ਹਰਮੀਤ ਸਿੰਘ ਕਾਲਕਾ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਸਿੰਘ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕੇਂਦਰ ਸਰਕਾਰ ਨੇ ਹਮੇਸ਼ਾ ਸਹਿਯੋਗ ਦਿੱਤਾ।

ਪ੍ਰਧਾਨ ਨਰਿੰਦਰ ਦੀ ਚਾਰਾਜ਼ੋਈ ਸਦਕਾ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਿਆ ਤੇ ਸਿੱਖ ਭਾਈਚਾਰਾ ਕਰਤਾਰਪੁਰ ਸਾਹਿਬ ਦੇ ਧਾਰਮਿਕ ਸਥਾਨ ਦੇ ਦਰਸ਼ਨ ਕਰ ਸਕਦੇ ਹਨ।

ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਤੇ ਹੋਰ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਧਾਰਮਿਕ ਸਮਾਗਮ ਵਿਖੇ ਹੋਏ ਨਤਮਸਤਕ।



ਇਹ ਵੀ ਪੜ੍ਹੋ : ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਾਉਣ ਦੀ ਅਪੀਲ

Related Post