ਨਵਾਂ ਪੰਜਾਬ ਬਣਾਵਾਂਗੇ ਤੇ ਮਾਫੀਆ ਰਾਜ ਖ਼ਤਮ ਕਰਾਂਗੇ: ਨਰਿੰਦਰ ਮੋਦੀ
ਜਲੰਧਰ:ਪੰਜਾਬ ਵਿਧਾਨ ਸਭਾ ਚੋਣਾ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਦੇ ਪੀਏਪੀ ਗਰਾਉਂਡ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਹਨ।ਮੋਦੀ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਂ ਅੱਜ ਆਪਣੇ ਕਈ ਪੁਰਾਣੇ ਸਾਥੀਆਂ ਨੂੰ ਇੱਥੇ ਵੇਖਿਆ ਹੈ ਤੇ ਮੈਂ ਅੱਜ ਖੁਸ਼ ਮਹਿਸੂਸ ਕਰ ਰਿਹਾ ਹਾਂ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਮੈਂ ਸ੍ਰੀ ਦੇਵੀ ਤਲਾਬ ਮੰਦਰ ਵੀ ਨਤਮਸਤਕ ਹੋਣਾ ਸੀ ਪਰ ਇਥੋਂ ਦੀ ਸਰਕਾਰ ਨੇ ਪ੍ਰਬੰਧ ਕਰਨ ਤੋਂ ਮਨਾ ਕਰ ਦਿੱਤਾ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਐੱਨ.ਡੀ.ਏ ਗਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਨਵਾਂ ਪੰਜਾਬ ਬਣਾਵਾਂਗੇ ਤੇ ਇੱਥੇ ਮਾਫੀਆ ਰਾਜ ਖ਼ਤਮ ਕਰਾਂਗੇ। ਇਸ ਮੌਕੇ ਉਨ੍ਹਾਂ ਨੇ ਨਾਅਰਾ ਦਿੱਤਾ " ਨਵਾਂ ਪੰਜਾਬ ਨਵੀਂ ਟੀਮ ਦੇ ਨਾਲ ''।
ਮੋਦੀ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਧਰਤੀ ਨਾਲ ਮੇਰਾ ਪੁਰਾਣਾ ਸੰਬੰਧ ਹੈ ਪਰ ਪੰਜਾਬ ਦੀ ਸਰਕਾਰ ਦਾ ਬੁਰਾ ਹਾਲ ਹੈ। ਮੋਦੀ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਂ ਅੱਜ ਆਪਣੇ ਕਈ ਪੁਰਾਣੇ ਸਾਥੀਆਂ ਨੂੰ ਇੱਥੇ ਵੇਖਿਆ ਹੈ ਤੇ ਮੈਂ ਅੱਜ ਖੁਸ਼ ਮਹਿਸੂਸ ਕਰ ਰਿਹਾ ਹਾਂ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਮੈਂ ਸ੍ਰੀ ਦੇਵੀ ਤਲਾਬ ਮੰਦਰ ਵੀ ਨਤਮਸਤਕ ਹੋਣਾ ਸੀ ਪਰ ਇਥੋਂ ਦੀ ਸਰਕਾਰ ਨੇ ਪ੍ਰਬੰਧ ਕਰਨ ਤੋਂ ਮਨਾ ਕਰ ਦਿੱਤਾ। ਪ੍ਰਸ਼ਾਸਨ ਨੇ ਇਸ ਦੀ ਇਜ਼ਾਜਤ ਨਹੀਂ ਦਿੱਤੀ, ਇਸ ਤੋਂ ਸੋਚੋ ਸਰਕਾਰ ਦਾ ਕੀ ਹਾਲ ਹੈ?
ਇਸ ਦੌਰਾਨ ਮੋਦੀ ਨੇ ਬਾਬਾ ਬੰਦਾ ਸਿੰਘ ਬਹਾਦਰ, ਮਹਾਰਾਜਾ ਰਣਜੀਤ ਸਿੰਘ, ਭਗਤ ਸਿੰਘ , ਉਧਮ ਸਿੰਘ ਦੇ ਚਰਨਾਂ ਵਿੱਚ ਸ਼ਰਧਾਂਜਲੀ ਅਰਪਣ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੁਲਵਾਮਾ ਹਮਲੇ ਦੇ ਸ਼ਹੀਦਾਂ ਦੀ ਤੀਜੀ ਬਰਸੀ 'ਤੇ ਸ਼ਹੀਦਾਂ ਨੂੰ ਨਮਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਸ਼ੀ ਵਿੱਚ ਰਵਿਦਾਸ ਦੀ ਮੂਰਤੀ ਦਾ ਨਿਰਮਾਣ ਹੋ ਰਿਹਾ ਹੈ। ਮੋਦੀ ਨੇ ਰੈਲੀ ਨੂੰ ਸੰਬੋਧਨ ਕਰਦੇ ਕਿਹਾ ਕਿ ਸਾਲਾਂ ਦੌਰਾਨ, ਤੁਸੀਂ ਸਾਰਿਆਂ ਨੇ ਦੇਸ਼ ਲਈ ਮੇਰੀ ਮਿਹਨਤ ਦੇਖੀ ਹੈ।ਅਸੀਂ ਦੇਸ਼ ਲਈ ਜੋ ਵੀ ਸੰਕਲਪ ਲੈਂਦੇ ਹਾਂ, ਅਸੀਂ ਉਸ ਨੂੰ ਪ੍ਰੋਜੈਕਟ ਬਣਾ ਲੈਂਦੇ ਹਾਂ ਅਤੇ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਆਪਣੀ ਜ਼ਿੰਦਗੀ ਲਗਾ ਦਿੰਦੇ ਹਾਂ।
ਉਨ੍ਹਾਂ ਨੇ ਅੱਗੇ ਕਿਹਾ ਕਿ ਸੀਐਮ ਭਾਜਪਾ ਦਾ ਬਣਨਾ ਚਾਹੀਦਾ ਸੀ, ਉਨ੍ਹਾਂ ਨੇ ਹਮੇਸ਼ਾ ਪੰਜਾਬ ਦੀ ਚਿੰਤਾ ਕੀਤੀ ਹੈ। ਪੰਜਾਬ ਵਿੱਚ ਇਕ ਵਾਰ ਬੀਜੇਪੀ ਨੂੰ ਮੌਕਾ ਦੇਵੇ ਅਤੇ ਬੀਜੇਪੀ ਪੰਜਾਬ ਦਾ ਕਲਿਆਣ ਕਰੇਗੀ। ਮੋਦੀ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕੈਪਟਨ ਸਾਹਿਬ ਵਰਗਾ ਵੱਡਾ ਨੇਤਾ ਸਾਡੇ ਨਾਲ ਜੁੜ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜਲੰਧਰ ਪੰਜਾਬ ਦਾ ਉਦਯੋਗਿਕ ਸੈਂਟਰ ਹੈ ਤੇ ਖੇਡਾਂ ਦਾ ਸਮਾਨ ਜਲੰਧਰ ਵਿੱਚ ਹੀ ਬਣਦਾ ਹੈ। ਜਲੰਧਰ ਸ਼ਹਿਰ ਬਾਰੇ ਸ਼ਲਾਘਾ ਕਰਦੇ ਕਿਹਾ ਕਿ ਜਦੋਂ ਵੋਕਲ ਫਾਰ ਲੋਕਲ ਕਹਿੰਦੇ ਹਾਂ ਤਾਂ ਜਲੰਧਰ ਦੇ ਸਮਾਨ ਨੂੰ ਪਹਿਲ ਦਿੰਦੇ ਹਾਂ ਪਰ ਕਾਂਗਰਸ ਪੰਜਾਬ ਦਾ ਵਿਕਾਸ ਨਹੀਂ ਹੋਣ ਦਿੰਦੀ। ਕਾਂਗਰਸ ਦੀਆਂ ਨੀਤੀਆ ਨੇ ਪੰਜਾਬ ਵਿਚ ਇੰਡਸਟਰੀ ਖਤਮ ਕਰ ਦਿੱਤੀ। ਪੰਜਾਬ ਵਿੱਚ ਮਾਫੀਆ ਰਾਜ ਹੈ ਪਰ ਭਾਜਪਾ ਦੀ ਸਰਕਾਰ ਆਉਣ 'ਤੇ ਮਾਫੀਆ ਰਾਜ ਨਹੀਂ ਚੱਲਣ ਦਿੱਤਾ ਜਾਵੇਗਾ। ਵਪਾਰੀ ਆਪਣੀ ਮਰਜੀ ਨਾਲ ਵਪਾਰ ਕਰੇਗਾ, ਮੈਂ ਭਰੋਸਾ ਦਿੰਦਾ ਹਾਂ ਪੰਜਾਬ ਦਾ ਵਿਕਾਸ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਜਿਥੇ ਡਬਲ ਇੰਜਨ ਦੀ ਸਰਕਾਰ ਹੈ ਉਥੇ ਵਿਕਾਸ ਹੋ ਰਿਹਾ ਹੈ ਤੇ ਗਰੀਬਾਂ ਨੂੰ ਸਰਕਾਰ ਘਰ ਬਣਾ ਕੇ ਦੇ ਰਹੀ ਹੈ। ਡਬਲ ਇੰਜਨ ਦੀ ਸਰਕਾਰ ਮੁਫਤ ਵੈਕਸੀਨ ਦੇ ਰਹੀ ਹੈ ਤੇ ਡਬਲ ਇੰਜਨ ਸਰਕਾਰ ਪਿੰਡਾ ਤੇ ਸ਼ਹਿਰਾ ਦਾ ਵਿਕਾਸ ਕਰ ਰਹੀ ਹੈ। ਦੇਸ਼ ਵਿੱਚ ਡਬਲ ਇੰਜਨ ਸਰਕਾਰ ਵਿਕਾਸ ਕਰ ਰਹੀ ਹੈ। ਭਾਜਪਾ ਦੀ ਸਰਕਾਰ ਆਉਣ 'ਤੇ ਜਲੰਧਰ ਦੇ ਉਦਯੋਗਾਂ ਨੂੰ ਉਤਸ਼ਾਹ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਦੇ ਖਾਤੇ ਕਿਸਾਨ ਸਨਮਾਨ ਨਿਧੀ ਦਾ ਰੁਪਇਆ ਜਮ੍ਹਾ ਹੋ ਰਿਹਾ ਹੈ ਤੇ ਫਸਲ ਦਾ ਰੁਪਇਆ ਸਿੱਧਾ ਖਾਤੇ ਵਿੱਚ ਦਿੱਤਾ ਜਾਵੇਗਾ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਵਿਕਾਸ ਲਈ ਅਗਲੇ ਪੰਜ ਸਾਲ ਦਿਓ ਅਤੇ ਨਵਾਂ ਪੰਜਾਬ ਸਿਰਜਿਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ 20 ਤਾਰੀਖ ਨੂੰ ਇਸੇ ਸੰਕਲਪ ਨਾਲ ਜਾਓ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਰਤਾਰਪੁਰ ਦਾ ਲਾਂਘਾ ਖੋਲ੍ਹਣਾ ਅਤੇ 1984 ਦੇ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਆਦਿ ਪ੍ਰਧਾਨ ਮੰਤਰੀ ਦਾ ਸ਼ਲਾਘਾਯੋਗ ਹੈ। ਇਹ ਵੀ ਪੜ੍ਹੋ:ਰਾਹੁਲ ਗਾਂਧੀ ਨੇ ਕੇਜਰੀਵਾਲ ਤੇ ਭਾਜਪਾ 'ਤੇ ਕੱਸੇ ਤੰਜ, ਕਿਹਾ-ਮੁਹੱਲਾ ਕਲੀਨਕ ਹੋਏ ਫੇਲ -PTC News