Weather Alert: ਬਦਲੇਗਾ ਮੌਸਮ, ਦਿੱਲੀ ਸਮੇਤ ਕਈ ਸੂਬਿਆਂ 'ਚ ਬਾਰਿਸ਼ ਦਾ ਅਲਰਟ

By  Riya Bawa January 30th 2022 10:54 AM -- Updated: January 30th 2022 12:26 PM

ਨਵੀਂ ਦਿੱਲੀ: ਪਹਾੜੀ ਇਲਾਕਿਆਂ 'ਚ ਲਗਾਤਾਰ ਹੋ ਰਹੀ ਬਰਫਬਾਰੀ ਕਾਰਨ ਰਾਜਧਾਨੀ ਦਿੱਲੀ ਸਮੇਤ ਕਈ ਇਲਾਕਿਆਂ 'ਚ ਠੰਡ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸੇ ਦੌਰਾਨ ਮੌਸਮ ਵਿਭਾਗ (IMD)ਵੱਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਅਗਲੇ 24 ਘੰਟਿਆਂ ਦੌਰਾਨ ਦਿੱਲੀ ਸਮੇਤ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਉੱਤਰੀ ਭਾਰਤ ਵਿੱਚ ਸੀਤ ਲਹਿਰ ਦੇ ਹਾਲਾਤ ਜਾਰੀ ਰਹਿਣਗੇ। Rainfall-predicted-in-Punjab-4 ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਉੱਤਰਾਖੰਡ, ਬਿਹਾਰ ਅਤੇ ਝਾਰਖੰਡ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਧੁੰਦ ਕਾਰਨ ਅਸਮਾਨ ਵਿੱਚ ਵਿਜ਼ੀਬਿਲਟੀ ਬਹੁਤ ਘੱਟ ਹੈ। ਜੇਕਰ ਮੌਸਮ ਵਿਭਾਗ ਦੀ ਮੰਨੀਏ 'ਤਾਂ ਅਗਲੇ ਚਾਰ ਦਿਨਾਂ ਦੌਰਾਨ ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ 15-25 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। IMD ਮੁਤਾਬਕ 2 ਫਰਵਰੀ ਤੋਂ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ ਵਧਣ ਦੀ ਸੰਭਾਵਨਾ ਹੈ। ਪੂਰਵ ਅਨੁਮਾਨ ਵਿਚ ਦੱਸਿਆ ਗਿਆ ਹੈ ਕਿ 2 ਫਰਵਰੀ ਨੂੰ ਅੰਸ਼ਕ ਤੌਰ 'ਤੇ ਬੱਦਲਵਾਈ ਅਤੇ 3-4 ਫਰਵਰੀ ਨੂੰ ਹਲਕੀ ਬਾਰਿਸ਼ ਦੇ ਨਾਲ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ, ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਧੇਗਾ। ਘੱਟੋ-ਘੱਟ ਤਾਪਮਾਨ 8 ਤੋਂ 10 ਡਿਗਰੀ ਸੈਲਸੀਅਸ ਵਿਚਕਾਰ ਉਤਰਾਅ-ਚੜ੍ਹਾਅ ਰਹੇਗਾ। ਇਸਦੇ ਨਾਲ ਹੀ ਇਮਦ ਦੇ ਅਧਿਕਾਰੀ ਨੇ ਕਿਹਾ ਕਿ ਅਗਲੇ 48 ਘੰਟਿਆਂ ਦੌਰਾਨ ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਕਿਉਂਕਿ ਦੋਵਾਂ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਘੱਟੋ-ਘੱਟ ਤਾਪਮਾਨ ਘੱਟ ਰਹੇਗਾ। ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ: -PTC News

Related Post