Weather Update: ਪੰਜਾਬ ’ਚ ਇੱਕ ਵਾਰ ਫਿਰ ਤੋਂ ਕਰਵਟ ਲੈਣ ਦੀ ਤਿਆਰੀ ਕਰ ਰਿਹਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਿਕ ਆਉਣ ਵਾਲੇ ਦਿਨਾਂ ’ਚ ਕਈ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ’ਚ ਮੌਸਮ ਦਾ ਹਾਲ ਮੌਸਮ ਵਿਭਾਗ ਮੁਤਾਬਿਕ 30 ਅਗਸਤ ਤੱਕ ਮੌਸਮ ਖੁਸ਼ਕ ਰਹੇਗਾ, ਜਦਕਿ ਇਸ ਤੋਂ ਪਹਿਲਾਂ 29 ਅਗਸਤ ਤੱਕ ਸੂਬੇ ਵਿੱਚ ਬੱਦਲਵਾਈ ਰਹੇਗੀ। ਜਿਸ ਦੇ ਚੱਲਦੇ ਇੱਕ ਵਾਰ ਫਿਰ ਤੋਂ ਮੌਸਮ ’ਚ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਹਿਮਾਚਲ ’ਚ ਰਹੇਗਾ ਇਸ ਤਰ੍ਹਾਂ ਦਾ ਮੌਸਮ ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਤਬਾਹੀ ਮਚਾਉਣ ਤੋਂ ਬਾਅਦ ਮਾਨਸੂਨ ਕਮਜ਼ੋਰ ਹੋ ਗਿਆ ਹੈ। ਹੁਣ ਸੂਬੇ ਵਿੱਚ ਇੱਕ ਹਫ਼ਤੇ ਤੱਕ ਘੱਟ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਸੂਬੇ ਵਿੱਚ ਅਜੇ ਵੀ 488 ਸੜਕਾਂ, 295 ਬਿਜਲੀ ਟਰਾਂਸਫਾਰਮਰ ਅਤੇ 154 ਪੀਣ ਵਾਲੇ ਪਾਣੀ ਦੀਆਂ ਸਕੀਮਾਂ ਠੱਪ ਪਈਆਂ ਹਨ। ਸ਼ਨੀਵਾਰ ਨੂੰ ਸੂਬੇ 'ਚ 45 ਮਕਾਨ ਢਹਿ ਗਏ, 166 ਘਰ ਅੰਸ਼ਿਕ ਤੌਰ 'ਤੇ ਨੁਕਸਾਨੇ ਗਏ। 251 ਗਊਸ਼ਾਲਾਵਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਰਾਜਧਾਨੀ ਸ਼ਿਮਲਾ ਸਮੇਤ ਸੂਬੇ ਦੇ ਸਾਰੇ ਇਲਾਕਿਆਂ 'ਚ ਕਈ ਦਿਨਾਂ ਬਾਅਦ ਦਿਨ ਭਰ ਮੌਸਮ ਸਾਫ ਰਿਹਾ।ਇਹ ਵੀ ਪੜ੍ਹੋ: ਗੈਂਗਸਟਰ ਨਾਲ ਨੱਚਦਿਆਂ ਦੀ ਪੰਜਾਬ ਪੁਲਿਸ ਦੇ ਅਫਸਰਾਂ ਦੀ ਵੇਖੋ ਵਾਇਰਲ ਵੀਡੀਓ