Weather Update: ਗਰਮੀ ਤੋਂ ਜਲਦ ਮਿਲੇਗੀ ਰਾਹਤ, ਇਨ੍ਹਾਂ 5 ਸੂਬਿਆਂ 'ਚ ਹੋਵੇਗੀ ਬਾਰਿਸ਼, ਜਾਣੋ ਮੌਸਮ ਦਾ ਹਾਲ

By  Riya Bawa June 25th 2022 10:54 AM

Weather Update: ਦੇਸ਼ ਦੇ ਕੁਝ ਸੂਬਿਆਂ ਵਿੱਚ ਮੀਂਹ ਅਤੇ ਹੜ੍ਹਾਂ ਨੇ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ, ਉੱਥੇ ਹੀ ਉੱਤਰੀ ਭਾਰਤ ਦੇ ਕਈ ਖੇਤਰ ਅਜੇ ਵੀ ਸਖ਼ਤ ਗਰਮੀ ਦਾ ਸਾਹਮਣਾ ਕਰ ਰਹੇ ਹਨ। ਦਿੱਲੀ-ਐਨਸੀਆਰ ਦੀ ਗੱਲ ਕਰੀਏ ਤਾਂ ਇੱਥੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਜੇਕਰ ਦਿੱਲੀ ਦੇ ਤਾਪਮਾਨ ਦੀ ਗੱਲ ਕਰੀਏ ਦਿੱਲੀ ਦਾ ਤਾਪਮਾਨ 40 ਡਿਗਰੀ ਨੂੰ ਪਾਰ ਨਹੀਂ ਕਰ ਸਕਿਆ ਸੀ ਪਰ ਵਾਯੂਮੰਡਲ 'ਚ ਨਮੀ ਜ਼ਿਆਦਾ ਹੋਣ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। Weather Update ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤੱਕ ਦਿੱਲੀ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਮਾਨਸੂਨ 27 ਜੂਨ ਨੂੰ ਦਿੱਲੀ-ਐਨਸੀਆਰ ਪਹੁੰਚ ਜਾਵੇਗਾ। 28 ਜੂਨ ਤੋਂ ਦਿੱਲੀ-ਐਨਸੀਆਰ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ 28 ਜੂਨ ਤੋਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੀ ਵੈੱਬਸਾਈਟ 'ਤੇ ਮੌਜੂਦ ਜਾਣਕਾਰੀ ਮੁਤਾਬਕ ਦਿੱਲੀ-ਐੱਨਸੀਆਰ 'ਚ ਅੱਜ ਮੌਸਮ ਸਾਫ ਰਹੇਗਾ। ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗਾ। ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। Weather Update ਮੌਸਮ ਵਿਭਾਗ ਮੁਤਾਬਕ ਅੱਜ ਬਿਹਾਰ, ਝਾਰਖੰਡ, ਉੜੀਸਾ, ਕੋਂਕਣ, ਗੋਆ, ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਮਹਾਰਾਸ਼ਟਰ ਅਤੇ ਦੱਖਣੀ ਗੁਜਰਾਤ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਪੰਜ ਦਿਨਾਂ ਦੌਰਾਨ ਪੱਛਮੀ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਮੇਘਾਲਿਆ, ਅਸਮ, ਨਾਗਾਲੈਂਡ, ਮਨੀਪੁਰ, ਤ੍ਰਿਪੁਰਾ ਅਤੇ ਮਿਜ਼ੋਰਮ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਬਿਹਾਰ-ਝਾਰਖੰਡ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਬਾਰਿਸ਼ ਹੋ ਸਕਦੀ ਹੈ। Weather Update ਕੱਲ੍ਹ ਵੱਧ ਤੋਂ ਵੱਧ ਤਾਪਮਾਨ 39.3 ਡਿਗਰੀ ਰਿਹਾ। 15 ਜੂਨ ਤੋਂ ਬਾਅਦ ਪਹਿਲੀ ਵਾਰ ਤਾਪਮਾਨ ਆਮ ਨਾਲੋਂ ਵੱਧ ਰਿਹਾ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 23.2 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ ਪੰਜ ਡਿਗਰੀ ਘੱਟ ਹੈ। ਹਵਾ ਵਿੱਚ ਨਮੀ ਦਾ ਪੱਧਰ 40 ਤੋਂ 67 ਫੀਸਦੀ ਰਿਹਾ। ਰਿਜ ਦਾ ਤਾਪਮਾਨ 41.5 ਡਿਗਰੀ, ਡੀਯੂ 40.7, ਜਾਫਰਪੁਰ 40.2, ਮੰਗੇਸ਼ਪੁਰ 41.4, ਨਜਫਗੜ੍ਹ 41.9, ਪੀਤਮਪੁਰਾ 41.4, ਪੂਸਾ 40.9 ਅਤੇ ਸੀਡਬਲਯੂਜੀ ਸਪੋਰਟਸ ਕੰਪਲੈਕਸ 41 ਡਿਗਰੀ ਰਿਹਾ। -PTC News

Related Post