ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ , ਹੁਣ ਵੀਕਐਂਡ ਅਤੇ ਨਾਈਟ ਕਰਫ਼ਿਊ ਹਟਾਇਆ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕੋਰੋਨਾ ਦੇ ਕੇਸਾਂ ਦੀ ਰਫ਼ਤਾਰ ਘੱਟਣ ਤੋਂ ਬਾਅਦ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚੋਂ ਵੀਕਐਂਡ (Weekend Lockdown ) ਅਤੇ ਨਾਈਟ ਕਰਫ਼ਿਊ (Night curfew ) ਨੂੰ ਹਟਾਉਣ ਦੇ ਆਦੇਸ਼ ਦਿੱਤੇ ਗਏ ਹਨ। [caption id="attachment_513668" align="aligncenter"] ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ , ਹੁਣ ਵੀਕਐਂਡ ਅਤੇ ਨਾਈਟ ਕਰਫ਼ਿਊ ਹਟਾਇਆ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਲਈ ਖੁਸ਼ਖਬਰੀ, ਇੱਕ ਲੱਖ ਕਰੋੜ ਰੁਪਏ ਮੰਡੀਆਂ ਦੇ ਜ਼ਰੀਏ ਕਿਸਾਨਾਂ ਤੱਕ ਪਹੁੰਚਣਗੇ ਪੰਜਾਬ ਸਰਕਾਰ ਨੇ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾਅ , ਪੂਲ, ਜਿੰਮ , ਮਾਲ, ਸਪੋਰਟਸ ਕੰਪਲੈਕਸ, ਅਜਾਇਬ ਘਰ, ਚਿੜੀਆ ਘਰ ਆਦਿ ਖੋਲ੍ਹਣ ਦੇ ਵੀ ਆਦੇਸ਼ ਦਿੱਤੇ ਹਨ। ਹਾਲਾਂਕਿ ਸਟਾਫ ਤੇ ਵਿਜ਼ਟਰ ਦੇ ਘੱਟ-ਘੱਟ ਇਕ ਕੋਰੋਨਾ ਵੈਕਸੀਨ ਦੀ ਡੋਜ਼ ਲੱਗੀ ਹੋਣਾ ਲਾਜ਼ਮੀ ਕੀਤਾ ਗਿਆ ਹੈ। ਨਵੀਆਂ ਹਦਾਇਤਾਂ ਸੋਮਵਾਰ ਤੋਂ ਲਾਗੂ ਹੋਣਗੀਆਂ। [caption id="attachment_513669" align="aligncenter"] ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ , ਹੁਣ ਵੀਕਐਂਡ ਅਤੇ ਨਾਈਟ ਕਰਫ਼ਿਊ ਹਟਾਇਆ[/caption] ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੋਮਵਾਰ ਤੋਂ ਪੰਜਾਬ ਸਰਕਾਰ ਨੇ ਅੰਦਰ 100 ਤੇ ਬਾਹਰ 200 ਲੋਕਾਂ ਦੇ ਇਕੱਠ ਨੂੰ ਮਨਜ਼ੂਰੀ ਦਿੱਤੀ ਹੈ। ਜਦੋਂ ਕਿ ਡੀਜੀਪੀ ਨੂੰ ਉਨ੍ਹਾਂ ਸਾਰੇ ਰਾਜਨੀਤਿਕ ਨੇਤਾਵਾਂ ਦਾ ਚਲਾਨ ਕਰਨ ਦੀ ਹਦਾਇਤ ਕੀਤੀ ਗਈ ਹੈ ਜੋ ਰੈਲੀਆਂ, ਰੋਸ ਮੀਟਿੰਗਾਂ ਕਰਦੇ ਹਨ ਅਤੇ ਸਮਾਰੋਹ ਦਾ ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ਦੀ ਉਲੰਘਣਾ ਕਰਦੇ ਹਨ। [caption id="attachment_513667" align="aligncenter"] ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ , ਹੁਣ ਵੀਕਐਂਡ ਅਤੇ ਨਾਈਟ ਕਰਫ਼ਿਊ ਹਟਾਇਆ[/caption] ਪੜ੍ਹੋ ਹੋਰ ਖ਼ਬਰਾਂ : ਫਾਈਜ਼ਰ- ਬਾਇਓਨਟੈਕ ਦੀ ਵੈਕਸੀਨ 'ਚ ਪਵੇਗੀ ਤੀਜੀ ਡੋਜ਼ ਦੀ ਜ਼ਰੂਰਤ , ਕੰਪਨੀ ਨੇ ਮੰਗੀ ਮਨਜ਼ੂਰੀ ਇਸ ਦੇ ਨਾਲ ਹੀ ਕਾਲਜ, ਕੋਚਿੰਗ ਸੈਂਟਰ ਅਤੇ ਉੱਚ ਸਿੱਖਿਆ ਦੇ ਸਾਰੇ ਹੋਰ ਅਦਾਰਿਆਂ ਨੂੰ ਸਬੰਧਤ ਡਿਪਟੀ ਕਮਿਸ਼ਨਰ ਦੁਆਰਾ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਏਗੀ, ਹਾਲਾਂਕਿ ਸਕੂਲ ਬੰਦ ਰਹਿਣਗੇ। ਇਕ ਪ੍ਰਮਾਣ ਪੱਤਰ ਦੇ ਅਧੀਨ ਕਿ ਸਾਰੇ ਅਧਿਆਪਨ , ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਨੇ ਘੱਟੋ-ਘੱਟ 2 ਹਫ਼ਤੇ ਪਹਿਲਾਂ ਵੈਕਸੀਨ ਦੀ ਡੋਜ਼ ਲਈ ਹੋਵੇ। -PTCNews