ਚੰਡੀਗੜ੍ਹ, 12 ਅਪ੍ਰੈਲ (ਏ.ਐਨ.ਆਈ): ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਸੋਮਵਾਰ ਨੂੰ ਜਾਣਕਾਰੀ ਦਿੱਤੀ ਕਿ ਸਰਕਾਰੀ ਏਜੰਸੀਆਂ ਵੱਲੋਂ 4.3 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕਰਕੇ ਕਣਕ ਦੀ ਖਰੀਦ ਨੇ ਪੰਜ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਇਹ ਵੀ ਪੜ੍ਹੋ: ਰੋਪਵੇਅ ਹਾਦਸਾ : ਫ਼ੌਜ ਤੇ ਐਨਡੀਆਰਐਫ ਵੱਲੋਂ ਰੈਸਕਿਊ ਆਪ੍ਰੇਸ਼ਨ ਜਾਰੀ ਸਰਕਾਰ ਦੇ ਇੱਕ ਬੁਲਾਰੇ ਨੇ ਕਿਹਾ "10 ਅਪ੍ਰੈਲ ਤੱਕ ਸਰਕਾਰੀ ਏਜੰਸੀਆਂ ਦੁਆਰਾ ਕਣਕ ਦੀ ਕੁੱਲ ਖਰੀਦ ਨੇ ਪਿਛਲੇ ਪੰਜ ਸਾਲਾਂ ਵਿੱਚ ਇਸ ਮਿਤੀ ਤੱਕ ਕਣਕ ਦੀ ਖਰੀਦ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ।" ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਕਣਕ ਦੀ ਆਮਦ ਵਧਣ ਦੇ ਨਾਲ ਹੀ ਖਰੀਦ ਏਜੰਸੀਆਂ ਨੇ ਮੰਡੀ ਦੇ ਕੰਮਕਾਜ ਨੂੰ ਵਧੇਰੇ ਕੁਸ਼ਲਤਾ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ। ਉਨ੍ਹਾਂ ਕਿਹਾ "ਇਸ ਸਾਲ ਸਰਕਾਰੀ ਏਜੰਸੀਆਂ ਨੇ ਪਹਿਲਾਂ ਹੀ 4.3 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ ਜਦੋਂ ਕਿ ਇਸ ਤੋਂ ਪਹਿਲਾਂ ਸਾਲ 2018 ਵਿੱਚ ਇਸ ਸਮੇਂ ਲਈ 38,019 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ।" ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਨੇ ਪਹਿਲਾਂ ਹੀ ਇਹ ਯਕੀਨੀ ਬਣਾਇਆ ਹੈ ਕਿ 138 ਕਰੋੜ ਰੁਪਏ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਵੇ ਜਦੋਂ ਕਿ ਸਾਲ 2017 ਵਿੱਚ ਇਸ ਤੋਂ ਪਹਿਲਾਂ ਸਭ ਤੋਂ ਵੱਧ ਅਦਾਇਗੀ 6.5 ਕਰੋੜ ਰੁਪਏ ਸੀ। ਇਹ ਵੀ ਪੜ੍ਹੋ: 300 ਯੂਨਿਟ ਮੁਫ਼ਤ ਬਿਜਲੀ ਦਾ ਜਲਦ ਹੋ ਸਕਦਾ ਐਲਾਨ, ਕੇਜਰੀਵਾਲ ਨਾਲ ਭਗਵੰਤ ਮਾਨ ਕਰਨਗੇ ਮੁਲਾਕਾਤ ਇਨ੍ਹਾਂ ਰਿਕਾਰਡ ਤੋੜ ਅੰਕੜਿਆਂ ਨੂੰ ਸੂਬਾ ਸਰਕਾਰ ਵੱਲੋਂ ਕੀਤੇ ਪੁਖਤਾ ਪ੍ਰਬੰਧਾਂ ਦਾ ਨਤੀਜਾ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀ ਮਿਹਨਤ ਨਾਲ ਕੀਤੀ ਫ਼ਸਲ ਦੀ ਨਿਰਵਿਘਨ ਵਿਕਰੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ। -PTC News