ਵੱਖ ਵੱਖ ਪਾਰਟੀਆਂ ਦੇ ਵਰਕਰਾਂ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ

By  Jasmeet Singh January 23rd 2022 05:33 PM -- Updated: January 23rd 2022 05:39 PM

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ ਹਲਕੇ ਤੋਂ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਸਨ। ਦੱਸਣਯੋਗ ਹੈ ਕੇ ਆਉਂਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਇੱਕ ਵਾਰ ਫਿਰ ਤੋਂ ਵਰਕਰਾਂ ਦੀ ਪਹਿਲੀ ਪਸੰਦ ਬਣਦੀ ਜਾ ਰਹੀ ਹੈ। ਇਹ ਵੀ ਪੜ੍ਹੋ: Arvind Kejriwal ਦਾ ਦਾਅਵਾ, Satyendar Jain ਨੂੰ ਪੰਜਾਬ ਚੋਣਾਂ ਤੋਂ ਪਹਿਲਾਂ ਗ੍ਰਿਫਤਾਰ ਕਰੇਗੀ ਐਡ ਆਏ ਦਿਨ ਵੱਖ ਵੱਖ ਹਲਕਿਆਂ ਚੋਂ ਵੱਖ ਵੱਖ ਪਾਰਟੀਆਂ ਦੇ ਵਰਕਰਾਂ ਦੀਆਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਰਾਜਨਿਤਿਕ ਗਲਿਆਰਿਆਂ 'ਚ ਅਹਿਮ ਮੁੱਦਾ ਬਣਨ ਉੱਭਰਿਆ ਹੈ। ਜ਼ਿਕਰਯੋਗ ਹੈ ਕਿ 'ਆਪ' ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਦੇ ਇਲਾਕੇ ਸੰਗਰੂਰ 'ਚ ਕਾਂਗਰਸ ਤੇ ਸੰਯੁਕਤ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਜਿੱਥੇ ਕਾਂਗਰਸ ਪਾਰਟੀ ਨੂੰ ਛੱਡ ਕੇ 30 ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ 17 ਮੈਂਬਰ ਵੀ ਸੁਖਬੀਰ ਸਿੰਘ ਬਾਦਲ ਦੀ ਪਾਰਟੀ 'ਚ ਸ਼ਾਮਲ ਹੋ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੀਲਾ ਕਾਰਡ ਧਾਰਕ ਪਰਿਵਾਰ ਦੀ ਘਰ ਦੀ ਮੁੱਖੀ ਔਰਤ ਨੂੰ 2000 ਰੁਪਿਆ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਘਰ 'ਚ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਹੋਣਗੇ। ਸੁਖਬੀਰ ਬਾਦਲ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਕੋਲ ਕੋਈ ਜ਼ਮੀਨ ਨਹੀਂ ਹੈ ਅਜਿਹੇ ਲੋਕਾਂ ਨੂੰ 5-5 ਮਰਲੇ ਜ਼ਮੀਨ ਦਿੱਤੀ ਜਾਵੇਗੀ। ਇਸੀ ਦੇ ਨਾਲ ਉਨ੍ਹਾਂ ਕਿਹਾ ਕਿ ਹਰ ਸਾਲ ਇੱਕ-ਇੱਕ ਹਾਜ਼ਰ ਕਰਕੇ ਪੰਜ ਸਾਲਾਂ ਵਿੱਚ ਵਿਧਾਨ ਸਭਾ ਹਲਕਿਆਂ 'ਚ 5000 ਮਕਾਨ ਬਣਾ ਕੇ ਗਰੀਬਾ ਪਰਿਵਾਰਾਂ ਨੂੰ ਵੰਡੇ ਜਾਣਗੇ। ਇਹ ਵੀ ਪੜ੍ਹੋ: ਵਿਵਾਦਿਤ ਬਿਆਨ ਨੂੰ ਲੈ ਕੇ ਮਲੇਰਕੋਟਲਾ 'ਚ Mohammad Mustafa ਖਿਲਾਫ਼ FIR ਦਰਜ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਹੜੇ ਕਿਸਾਨ ਪਰਿਵਾਰ ਟਿਊਬਵੈੱਲ ਕੁਨੈਕਸ਼ਨ ਤੋਂ ਵਾਂਜੇ ਨੇ ਸਰਕਾਰ ਬਣਨ ਮਗਰੋਂ ਉਨ੍ਹਾਂ ਨੂੰ ਇੱਕ ਟਿਊਬਵੈੱਲ ਕੁਨੈਕਸ਼ਨ ਦਿੱਤਾ ਜਾਵੇਗਾ। - PTC News

Related Post