ਵਿਸ਼ਵ ਬੈਂਕ ਵੱਲੋਂ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ੇ ਨੂੰ ਮਨਜ਼ੂਰੀ

By  Ravinder Singh September 20th 2022 02:44 PM -- Updated: September 20th 2022 03:16 PM

ਵਾਸ਼ਿੰਗਟਨ : ਵਿਸ਼ਵ ਬੈਂਕ ਦੇ ਕਾਰਜਕਾਰੀ ਪ੍ਰਬੰਧਕੀ ਮੰਡਲ ਨੇ ਪੰਜਾਬ ਨੂੰ ਆਪਣੇ ਵਿੱਤੀ ਸਰੋਤਾਂ ਦੇ ਬਿਹਤਰ ਪ੍ਰਬੰਧਨ ਤੇ ਜਨਤਕ ਸੇਵਾਵਾਂ 'ਚ ਸੁਧਾਰ ਕਰਨ 'ਚ ਸਹਾਇਤਾ ਕਰਨ ਲਈ 150 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਦੀ ਮਨਜ਼ੂਰੀ ਦੇ ਦਿੱਤੀ ਹੈ। ਅੰਤਰਰਾਸ਼ਟਰੀ ਵਿੱਤੀ ਸੰਸਥਾ ਨੇ ਇਕ ਬਿਆਨ 'ਚ ਕਿਹਾ ਕਿ ਇਹ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ, ਵਿੱਤੀ ਜੋਖ਼ਮਾਂ ਦਾ ਪ੍ਰਬੰਧਨ ਕਰਨ ਤੇ ਟਿਕਾਊ ਵਿਕਾਸ ਦਾ ਸਮਰਥਨ ਕਰਨ ਲਈ ਰਾਜ ਦੇ ਯਤਨਾਂ ਦੀ ਸਹਾਇਤਾ ਕਰੇਗੀ। ਬਿਆਨ 'ਚ ਕਿਹਾ ਗਿਆ ਹੈ ਕਿ ਪੰਜਾਬ ਦਾ ਵਿਕਾਸ ਸਮਰੱਥਾ ਤੋਂ ਘੱਟ ਰਿਹਾ ਹੈ। ਵਿੱਤੀ ਚੁਣੌਤੀਆਂ ਤੇ ਸੰਸਥਾਗਤ ਸਮਰੱਥਾ ਦੀਆਂ ਰੁਕਾਵਟਾਂ ਦੇ ਸੁਮੇਲ ਦਾ ਮਤਲਬ ਹੈ ਕਿ ਵਿਕਾਸ ਦੀਆਂ ਤਰਜੀਹਾਂ ਨੂੰ ਪੂਰਾ ਕਰਨ ਲਈ ਬਹੁਤ ਘੱਟ ਸਰੋਤ ਹਨ। ਵਿਸ਼ਵ ਬੈਂਕ ਵੱਲੋਂ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ੇ ਨੂੰ ਮਨਜ਼ੂਰੀਵਿਸ਼ਵ ਬੈਂਕ ਨੇ ਇਕ ਬਿਆਨ 'ਚ ਕਿਹਾ ਕਿ ਨਵੇਂ ਕਾਨੂੰਨੀ ਤੇ ਨੀਤੀਗਤ ਸੁਧਾਰਾਂ ਦੇ ਰਾਜ ਵਿਆਪੀ ਅਮਲ ਨੂੰ ਸਮਰਥਨ ਦੇਣ ਨਾਲ ਜਨਤਕ ਖ਼ਰੀਦ ਪ੍ਰਣਾਲੀਆਂ 'ਚ ਜਵਾਬਦੇਹੀ ਵਧਾਉਣ ਦੇ ਨਾਲ-ਨਾਲ ਨਵੇਂ ਪ੍ਰੋਜੈਕਟਾਂ, ਬਜਟ ਤੇ ਨਿਗਰਾਨੀ ਕਾਰਜਾਂ ਨੂੰ ਮਜ਼ਬੂਤ ​​ਕਰਨ 'ਚ ਮਦਦ ਮਿਲੇਗੀ। ਇਸ ਦੇ ਨਾਲ ਹੀ ਡਿਜੀਟਲ ਤਕਨੀਕ ਦਾ ਲਾਭ ਉਠਾ ਕੇ ਸੂਬੇ ਦੇ ਵਿਕਾਸ ਟੀਚਿਆਂ ਨੂੰ ਹਾਸਲ ਕਰਨਾ ਵੀ ਆਸਾਨ ਹੋਵੇਗਾ। ਇਹ ਵੀ ਪੜ੍ਹੋ : CM ਮਾਨ ਦਾ ਐਲਾਨ, 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਹੋਵੇਗੀ ਸ਼ੁਰੂ ਵਿਸ਼ਵ ਬੈਂਕ ਦੀ ਡਾਇਰੈਕਟਰ ਅਗਸਟੇ ਤਾਨੋ ਨੇ ਦੱਸਿਆ ਵਿਸ਼ਵ ਬੈਂਕ ਵੱਲੋਂ ਸਮੇਂ ਸਮੇਂ ਉਤੇ ਅਜਿਹੀ ਸਹਾਇਤਾ ਰਾਸ਼ੀ ਜਾਰੀ ਕੀਤੀ ਜਾਂਦੀ ਹੈ। ਇਹ ਯੋਜਨਾ ਦੋ ਪੜਾਆਂ 'ਚ ਲਾਗੂ ਕੀਤੀ ਜਾਵੇਗੀ। ਪਹਿਲੇ ਪੜਾਅ ਹੇਠ ਸੇਵਾ ਮੁਹੱਈਆ ਕਰਵਾਉਣ 'ਚ ਸੁਧਾਰ ਕਰਨ ਲਈ ਨਗਰ ਨਿਗਮਾਂ 'ਚ ਇਹ ਯੋਜਨਾ ਲਾਗੂ ਕੀਤੀ ਜਾਵੇਗੀ। ਇਹ ਤਹਿਤ ਅੰਮ੍ਰਿਤਸਰ ਤੇ ਲੁਧਿਆਣਾ 'ਚ ਵੱਡੀ ਗਿਣਤੀ ਲੋਕਾਂ ਨੂੰ 24x7 ਪਾਣੀ ਦੀ ਸਪਲਾਈ ਜਾਰੀ ਰੱਖਣ ਉਤੇ ਕੰਮ ਕੀਤਾ ਜਾਵੇਗਾ। ਵਿਸ਼ਵ ਬੈਂਕ ਅਨੁਸਾਰ ਇਹ ਕਰਜ਼ 15 ਸਾਲਾਂ ਲਈ ਦਿੱਤਾ ਗਿਆ ਹੈ ਜਿਸ 'ਚ 6 ਮਹੀਨਿਆਂ ਦੀ ਛੋਟ ਵੀ ਦਿੱਤੀ ਗਈ ਹੈ। -PTC News  

Related Post