ਮੂਸੇਵਾਲਾ ਦੇ ਗਾਣੇ 'ਤੇ ਬੈਨ ਤੋਂ ਬਾਅਦ 'ਰਿਹਾਈ' ਗਾਣੇ 'ਤੇ ਭਾਰਤ 'ਚ ਲੱਗੀ ਪਾਬੰਦੀ

By  Riya Bawa July 8th 2022 04:52 PM -- Updated: July 8th 2022 04:57 PM

Rihai Song Banned: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਹਾਲ ਹੀ 'ਚ ਕਤਲ ਤੋਂ ਬਾਅਦ ਰਿਲੀਜ਼ ਹੋਇਆ ਨਵਾਂ ਗੀਤ 'SYL' ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ। ਸਿੱਧੂ ਤੋਂ ਬਾਅਦ ਹੁਣ ਸਰਕਾਰ ਨੇ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਦੇ ਗੀਤ 'Rihai' 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਕੰਵਰ ਗਰੇਵਾਲ ਦੇ ਗੀਤ ''Rihai' 'ਤੇ ਭਾਰਤ ਸਰਕਾਰ ਨੇ ਯੂ-ਟਿਊਬ 'ਤੇ ਪਾਬੰਦੀ ਲਗਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗੀਤ ਸਿੱਖ ਕੈਦੀਆਂ ਦੀ ਰਿਹਾਈ ਦੇ ਸਮਰਥਨ 'ਚ ਸੀ, ਜਿਸ ਕਾਰਨ ਬੈਨ ਕਰਨ ਦਾ ਫੈਸਲਾ ਲਿਆ ਗਿਆ। Rihai Song Banned ਦੱਸ ਦੇਈਏ ਕਿ ਹਾਲ ਹੀ 'ਚ ਸਿੱਧੂ ਮੂਸੇਵਾਲਾ ਦੇ ਗਾਣੇ SYL 'ਤੇ ਵੀ ਪਾਬੰਦੀ ਲਗਾਈ ਗਈ ਹੈ। SYL ਦਾ ਅਰਥ ਹੈ ਸਤਲੁਜ ਯਮੁਨਾ ਲਿੰਕ ਨਹਿਰ, ਜਿਸਨੂੰ 'SYL ਨਹਿਰ' ਵੀ ਕਿਹਾ ਜਾਂਦਾ ਹੈ। 214 ਕਿਲੋਮੀਟਰ ਲੰਬੀ ਸਤਲੁਜ ਯਮੁਨਾ ਲਿੰਕ ਨਹਿਰ ਪਿਛਲੇ ਤਿੰਨ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਦਰਮਿਆਨ ਵਿਵਾਦ ਦਾ ਵਿਸ਼ਾ ਬਣੀ ਹੋਈ ਹੈ। Rihai Song Banned ਇਹ ਵੀ ਪੜ੍ਹੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੈਨੇਡਾ ਨਿਵਾਸੀ ਸ਼ਰਧਾਲੂ ਪਰਿਵਾਰ ਨੇ ਚੜ੍ਹਾਇਆ ਇੱਕ ਕਿੱਲੋ ਸੋਨਾ ਸਿੱਧੂ ਦੇ ਇਸ ਗੀਤ ਵਿੱਚ ਐਸਵਾਈਐਲ ਨਹਿਰ ਦੇ ਪਾਣੀ ਅਤੇ ਬੰਦੀ ਸਿੱਖਾਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਲਗਾਤਾਰ ਵਿਵਾਦ ਚੱਲ ਰਿਹਾ ਸੀ, ਜਿਸ ਦੇ ਮੱਦੇਨਜ਼ਰ ਸਰਕਾਰ ਨੇ ਇਸ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। Rihai Song Banned -PTC News

Related Post