ਕੁਆਰਟਰਾਂ 'ਚ ਅੱਗ ਲੱਗਣ ਕਾਰਨ ਨੌਜਵਾਨ ਤੇ ਦੋ ਬੱਚੇ ਜ਼ਿੰਦਾ ਸੜੇ

By  Ravinder Singh May 20th 2022 10:19 AM -- Updated: May 20th 2022 01:14 PM

ਜਲੰਧਰ : ਜਲੰਧਰ ਵਿਖੇ ਇਕ ਭਿਆਨਕ ਹਾਦਸਾ ਵਾਪਰ ਗਿਆ।। ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਰਵਾਸੀ ਮਜ਼ਦੂਰਾਂ ਦੇ ਕੁਆਰਟਰਾਂ 'ਚ ਅਚਾਨਕ ਅੱਗ ਲੱਗਣ ਕਾਰਨ ਇਕ ਨੌਜਵਾਨ ਅਤੇ ਉਸ ਦੇ ਦੋ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਹੈ, ਜਦਕਿ ਇਕ ਔਰਤ ਬੁਰੀ ਤਰ੍ਹਾਂ ਝੁਲਸ ਗਈ ਹੈ। ਜਿਨ੍ਹਾਂਂ ਤੁਰੰਤ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ। ਜਾਣਕਾਰੀ ਅਨੁਸਾਰ ਲੰਮਾ ਪਿੰਡ ਚੌਕ ਨੇੜੇਪਰਵਾਸੀ ਮਜ਼ਦੂਰਾਂ ਦੇ ਕੁਆਰਟਰ ਹਨ। ਇੱਕ ਕੁਆਰਟਰ ਵਿੱਚ ਸਵੇਰੇ ਅਚਾਨਕ ਅੱਗ ਲੱਗ ਗਈ ਜਿਸ ਕਾਰਨ ਕੁਆਰਟਰਾਂ ਵਿੱਚ ਹਫੜਾ-ਦਫੜੀ ਮੱਚ ਗਈ। ਸੀਬੀਆਈ ਵੱਲੋਂ ਲਾਲੂ ਪ੍ਰਸਾਦ ਯਾਦਵ ਖ਼ਿਲਾਫ਼ ਕੇਸ ਦਰਜ, 15 ਟਿਕਾਣਿਆਂ 'ਤੇ ਕੀਤੀ ਛਾਪੇਮਾਰੀ ਗੁਆਂਢੀਆਂ ਨੇ ਮੌਕੇ ਉਤੇ ਪਹੁੰਚ ਕੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਏਡੀਸੀਪੀ ਸੋਹੇਲ ਮੀਰ, ਏਸੀਪੀ ਨਿਰਮਲ ਸਿੰਘ ਮੌਕੇ ਉਤੇ ਪੁੱਜੇ। ਦੱਸਿਆ ਜਾ ਰਿਹਾ ਹੈ ਕਿ ਪਰਵਾਸੀ ਮਜ਼ਦੂਰਾਂ ਦਾ ਪਰਿਵਾਰ ਕਿਰਾਏ 'ਤੇ ਕੁਆਰਟਰਾਂ 'ਚ ਰਹਿੰਦਾ ਸੀ। ਸ਼ੱਕ ਹੈ ਕਿ ਇਹ ਹਾਦਸਾ ਗੈਸ ਲੀਕ ਹੋਣ ਕਾਰਨ ਵਾਪਰਿਆ ਹੈ। ਘਟਨਾ 'ਚ ਪਰਵਾਸੀ ਮਜ਼ਦੂਰ ਅਤੇ ਉਸ ਦੇ ਮਾਸੂਮ ਪੁੱਤਰ ਦੀ ਮੌਤ ਹੋ ਗਈ ਹੈ, ਜਦਕਿ ਔਰਤ ਤੇ ਇਕ ਬੱਚੇ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿਥੇ ਝੁਲਸੇ ਬੱਚੇ ਨੇ ਦਮ ਤੋੜ ਦਿੱਤਾ। ਝੁਲਸੀ ਔਰਤ ਦਾ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ ਉਸ ਸਮੇਂ ਵਾਪਰੀ ਜਦੋਂ ਔਰਤ ਵੱਲੋਂ ਗੈਸ ਚੁੱਲ੍ਹਾ ਚਲਾਇਆ ਜਾ ਰਿਹਾ ਸੀ। ਈਡੀਸੀਪੀ ਸੋਹੇਲ ਮੀਰ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਗੱਲ ਦੀ ਵੀ ਜਾਂਚ ਕੀਤੀ ਜਾਵੇਗੀ ਕਿ ਇੱਥੇ ਕਿਸ ਦੇ ਕੁਆਰਟਰ ਹਨ ਅਤੇ ਕਿਰਾਏਦਾਰ ਰੱਖਣ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਸੀ ਜਾਂ ਨਹੀਂ। ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਵੀ ਪੜ੍ਹੋ : ਰਾਹਤ ਦੀ ਖ਼ਬਰ ; ਰੋਪੜ ਥਰਮਲ ਪਲਾਂਟ ਦਾ ਬੰਦ ਯੂਨਿਟ ਮੁੜ ਹੋਇਆ ਚਾਲੂ

Related Post