ਹੁਸ਼ਿਆਰਪੁਰ : ਹੁਸ਼ਿਆਰਪੁਰ ਪੁਲਿਸ ਨੇ ਮੁਹੱਲਾ ਕੀਰਤੀ ਨਗਰ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ 3 ਪਿਸਤੌਲਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। ਗ੍ਰਿਫ਼ਤਾਰ ਕੀਤੇ ਗਏ ਕਥਿਤ ਮੁਲਜ਼ਮ ਦੀ ਪਛਾਣ ਰਜਤ ਪੁੱਤਰ ਤਰਸੇਮ ਲਾਲ ਵਾਸੀ ਮੁਹੱਲਾ ਕੀਰਤੀ ਨਗਰ ਵਜੋਂ ਹੋਈ ਹੈ। ਸਥਾਨਕ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਸੀਆਈਏ ਸਟਾਫ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ਉਤੇ ਹੁਸ਼ਿਆਰਪੁਰ ਦੇ ਬੱਤਰਾ ਪੈਲਸ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ। ਪੁਲਿਸ ਵੱਲੋਂ ਇਸ ਦੌਰਾਨ ਇਕ ਨੌਜਵਾਨ ਨੂੰ ਦੋ 32 ਬੋਰ ਦੀਆਂ ਪਿਸਟਲਾਂ ਤੇ ਇਕ 30 ਬੋਰ ਦੀ ਪਿਸਟਲ ਸਣੇ ਕਾਬੂ ਗ੍ਰਿਫ਼ਤਾਰ ਹੈ। ਉਨ੍ਹਾਂ ਨੇ ਦੱਸਿਆ ਕਿ ਕਥਿਤ ਮੁਲਜ਼ਮ ਰਜਤ ਬਿਹਾਰ ਤੋਂ ਅਸਲਾ ਲੈ ਕੇ ਆਇਆ ਏ ਤੇ ਇਥੇ ਉਸ ਵੱਲੋਂ ਅਸਲੇ ਸਪਲਾਈ ਕੀਤੇ ਜਾਣੇ ਸਨ। ਐਸਐਸਪੀ ਨੇ ਦੱਸਿਆ ਕਿ ਰਜਤ ਤੇ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ 3 ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਕਥਿਤ ਮੁਲਜ਼ਮ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਜਿਸ ਕੋਲੋਂ ਹੋਰ ਵੀ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਕੋਲੋਂ ਬਾਰੀਕੀ ਨਾਲ ਪੁੱਛਗਿਛ ਕੀਤੀ ਜਾਵੇਗੀ ਅਤੇ ਹੋਰ ਖ਼ੁਲਾਸੇ ਹੋਣ ਦੀ ਵੀ ਸੰਭਾਵਨਾ ਹੈ। ਇਹ ਵੀ ਪੜ੍ਹੋ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਡੀਸੀ ਦਫਤਰ ਦਾ ਘਿਰਾਓ