YouTuber ਗੌਰਵ ਤਨੇਜਾ ਨੂੰ ਆਪਣੇ ਜਨਮ ਦਿਨ 'ਤੇ ਭੀੜ ਇਕੱਠ ਕਰਨਾ ਪਿਆ ਭਾਰੀ , ਪੁਲਿਸ ਨੇ ਕੀਤਾ ਗ੍ਰਿਫ਼ਤਾਰ
Youtuber Gaurav Taneja Arrested: ਮਸ਼ਹੂਰ YouTuber ਗੌਰਵ ਤਨੇਜਾ ਨੂੰ ਪ੍ਰਸ਼ੰਸਕਾਂ ਨਾਲ ਇਸ ਵਾਰ ਆਪਣਾ ਜਨਮਦਿਨ ਮਨਾਉਣਾ ਭਾਰੀ ਪੈ ਗਿਆ। ਗੌਰਵ ਤਨੇਜਾ ਆਪਣਾ ਜਨਮਦਿਨ ਮਨਾਉਣ ਲਈ ਨੋਇਡਾ ਦੇ 51 ਮੈਟਰੋ ਸਟੇਸ਼ਨ 'ਤੇ ਪਹੁੰਚੇ ਸਨ ਅਤੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ। ਇਸ ਤੋਂ ਬਾਅਦ ਮੈਟਰੋ ਸਟੇਸ਼ਨ 'ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਭੀੜ ਲੱਗ ਗਈ, ਜਿਸ ਕਾਰਨ ਹਫੜਾ-ਦਫੜੀ ਦੇ ਨਾਲ-ਨਾਲ ਜਾਮ ਵੀ ਹੋ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ। ਇਸ ਤੋਂ ਬਾਅਦ ਪੁਲਸ ਨੇ ਯੂਟਿਊਬਰ ਨੂੰ ਹਿਰਾਸਤ 'ਚ ਲੈ ਲਿਆ ਅਤੇ ਫਿਰ ਉਸ ਨੂੰ ਗ੍ਰਿਫਤਾਰ ਕਰ ਲਿਆ।
ਦਰਅਸਲ, ਗੌਰਵ ਤਨੇਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਸ਼ੇਅਰ ਕਰਦੇ ਹੋਏ ਕਿਹਾ ਕਿ ਉਹ ਆਪਣਾ ਜਨਮਦਿਨ ਮੈਟਰੋ ਸਟੇਸ਼ਨ 'ਤੇ ਪ੍ਰਸ਼ੰਸਕਾਂ ਨਾਲ ਮਨਾਉਣਗੇ। ਇਸ ਤੋਂ ਬਾਅਦ ਮੈਟਰੋ ਸਟੇਸ਼ਨ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ ਲੱਗ ਗਈ। ਗੌਰਵ ਦੇ ਆਉਂਦੇ ਹੀ ਭੀੜ ਬੇਕਾਬੂ ਹੋ ਗਈ, ਜਿਸ ਕਾਰਨ ਮੈਟਰੋ ਦੇ ਸਟਾਫ ਯਾਤਰੀਆਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ ਨੋਇਡਾ ਸੈਕਟਰ 49 ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਭੀੜ ਨੂੰ ਸ਼ਾਂਤ ਕੀਤਾ ਅਤੇ ਗੌਰਵ ਤਨੇਜਾ ਨੂੰ ਹਿਰਾਸਤ 'ਚ ਲੈ ਲਿਆ। ਗੌਰਵ ਤਨੇਜਾ 'ਤੇ ਧਾਰਾ 144 ਦੀ ਉਲੰਘਣਾ ਦਾ ਦੋਸ਼ ਹੈ ਅਤੇ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।