ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲਈ ਸਜਾਵਟ ਦਾ ਅਲੌਕਿਕ ਦ੍ਰਿਸ਼, ਸੰਗਤਾਂ ਨੇ ਬਾਲੇ ਘਿਓ ਦੇ ਦੀਵੇ (ਤਸਵੀਰਾਂ)
ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲਈ ਸਜਾਵਟ ਦਾ ਅਲੌਕਿਕ ਦ੍ਰਿਸ਼, ਸੰਗਤਾਂ ਨੇ ਬਾਲੇ ਘਿਓ ਦੇ ਦੀਵੇ (ਤਸਵੀਰਾਂ),ਸ੍ਰੀ ਅੰਮ੍ਰਿਤਸਰ ਸਾਹਿਬ: ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਅੱਜ ਦੁਨੀਆ ਭਰ ‘ਚ ਵਸਦੀ ਨਾਨਕ ਨਾਮ ਲੇਵਾ ਸੰਗਤ ਵੱਲੋਂ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਜਿਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਰੌਣਕਾਂ ਲੱਗੀਆਂ ਹੋਈਆਂ ਹਨ।
ਅੱਜ ਸਵੇਰ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ 'ਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ ਅਤੇ ਗੁਰੂ ਚਰਨਾਂ 'ਚ ਮੱਥਾ ਟੇਕ ਕੇ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ।
ਹੋਰ ਪੜ੍ਹੋ: ਪਾਕਿਸਤਾਨ ਅੰਦਰ ਸਿੱਖ ਵਿਰਾਸਤੀ ਇਮਾਰਤ ਢਾਹੁਣ ਦਾ ਭਾਈ ਲੌਂਗੋਵਾਲ ਵੱਲੋਂ ਸਖ਼ਤ ਨੋਟਿਸ
ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਨੂੰ ਬਿਜਲਈ ਸਜਾਵਟ ਦੇ ਨਾਲ ਸਜਾਇਆ ਗਿਆ ਹੈ। ਜਿਸ ਕਰਕੇ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਉਥੇ ਹੀ ਸੰਗਤਾਂ ਵੱਲੋਂ ਪਵਿੱਤਰ ਸਰੋਵਰ ਦੇ ਕਿਨਾਰੇ ਘਿਓ ਦੇ ਦੀਵੇ ਬਾਲ ਰਹੀਆਂ ਹਨ।
ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।ਜਿਨ੍ਹਾਂ ‘ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਸ਼ਰਧਾਲੂ ਘਿਓ ਦੇ ਦੀਵੇ ਬਾਲ ਕੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਸਾਂਝੀ ਕਰ ਰਹੇ ਹਨ।
-PTC News