ਅੰਮ੍ਰਿਤਸਰ: ਚੱਪਲਾਂ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਸਥਿਤ ਚੱਪਲਾਂ ਦੀ ਦੁਕਾਨ 'ਚ ਦੇਰ ਰਾਤ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਲੱਗਣ ਤੋਂ ਬਾਅਦ ਫਾਇਰ ਬ੍ਰਿਗੇਡ ਵਿਭਾਗ ਨੂੰ ਬੁਲਾਇਆ ਗਿਆ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਤੰਗ ਗਲੀਆਂ ਹੋਣ ਕਰਕੇ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਵਿਖੇ ਮ੍ਰਿਤਕ ਬੱਚੀ ਨੂੰ ਛੱਡਣ ਵਾਲੀ ਔਰਤ ਰਾਜਪੁਰਾ ਤੋਂ ਗ੍ਰਿਫਤਾਰ