ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ:ਅੰਮ੍ਰਿਤਸਰ :ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ ਅੱਜ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਭਾਰਤ ਦੇ ਦੌਰੇ 'ਤੇ ਆਏ ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ 12 ਮੈਂਬਰੀ ਵਫਦ ਨਾਲ ਅੰਮ੍ਰਿਤਸਰ ਪਹੁੰਚੇ ਸਨ।ਇਸ ਦੌਰਾਨ ਅਫਗਾਨਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਜਰਾਰ ਅਹਿਮਦ ਵੀ ਮੌਜੂਦ ਸਨ। ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ ਨੇ ਕਿਹਾ ਹੈ ਕਿ ਅਫਗਾਨਿਸਤਾਨ ਵਿੱਚ ਸਿੱਖਾਂ ਤੇ ਹਿੰਦੂਆਂ 'ਤੇ ਅਤਿਆਚਾਰ ਹੋ ਰਿਹਾ ਹੈ।ਉਨ੍ਹਾਂ ਨੇ ਆਸ ਪ੍ਰਗਟਾਈ ਹੈ ਕਿ ਪਰਮਾਤਮਾ ਦੀ ਕਿਰਪਾ ਨਾਲ ਅਫ਼ਗਾਨਿਸਤਾਨ ਵਿਚ ਸ਼ਾਂਤੀ ਬਹਾਲ ਹੋਵੇਗੀ ਅਤੇ ਹਾਲਾਤ ਸਭ ਲਈ ਵਧੀਆ ਹੋਣਗੇ। ਕਰਜ਼ਈ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦਾ ਮੌਕਾ ਮਿਲਣ 'ਤੇ ਅਤਿਅੰਤ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਜੇ ਪਾਕਿਸਤਾਨ ਸਹਿਯੋਗ ਕਰੇ ਤਾਂ ਭਾਰਤ ਅਫਗਾਨਿਸਤਾਨ ਵਪਾਰ ਪ੍ਰਫੁਲਿਤ ਹੋ ਸਕਦਾ ਹੈ। ਦੱਸ ਦੇਈਏ ਕਿ ਅੱਜ ਇਸ ਤੋਂ ਪਹਿਲਾਂ ਹਾਮਿਦ ਕਰਜ਼ਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ ਵਿੱਚ ਬਤੌਰ ਮੁੱਖ ਮਹਿਮਾਨ ਪਹੁੰਚੇ ਸਨ। -PTCNews