ਅੰਮ੍ਰਿਤਸਰ ਦੇ ਕੌਂਸਲਰਾਂ ਨੇ ਮੇਅਰ ਕਰਮਜੀਤ ਸਿੰਘ ਰਿੰਟੁ ਨੂੰ ਅਹੁਦੇ ਤੋਂ ਹਟਾਉਣ ਦਾ ਕੀਤਾ ਫੈਸਲਾ
ਅੰਮ੍ਰਿਤਸਰ: ਨਗਰ ਨਿਗਮ ਅੰਮ੍ਰਿਤਸਰ ਦੇ ਕਾਂਗਰਸੀ ਕੌਂਸਲਰਾਂ ਨੇ ਮੇਅਰ ਕਰਮਜੀਤ ਸਿੰਘ ਰਿੰਟੁ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਕਰਮਜੀਤ ਸਿੰਘ ਰਿੰਟੁ ਦੇ ਵਿਰੋਧ ਚ 56 ਕਾਂਗਰਸੀ ਕੌਂਸਲਰਾਂ ਨੇ ਹਾਜ਼ਰੀ ਲਗਾਈ ਹੈ। ਐਕਟ ਅਨੁਸਾਰ ਸੀਨੀਅਰ ਡਿਪਟੀ ਮੇਅਰ ਜਾਂ ਡਿਪਟੀ ਮੇਅਰ ਦਾ ਅਹੁਦਾ ਸੰਭਾਲ ਸਕਦੇ ਹਨ। ਨਗਰ ਨਿਗਮ ਦੇ ਹਾਊਸ ਵਿੱਚ ਕੁਲ 90 ਮੈਂਬਰ ਹਨ। ਸਾਰੇ ਕੌਂਸਲਰ 85 ਵਾਰਡਾਂ ਤੋਂ ਵੋਟਾਂ ਰਾਹੀਂ ਚੁਣ ਕੇ ਆਏ ਕੌਂਸਲਰ ਤੇ ਪੰਜ ਅੰਮ੍ਰਿਤਸਰ ਦੇ ਸ਼ਹਿਰੀ ਵਿਧਾਇਕਾਂ ਨੇ ਮੇਅਰ ਨੂੰ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਵੀ ਪੜ੍ਹੋ:ਭਗਵੰਤ ਮਾਨ ਨੂੰ ਗ੍ਰਹਿ ਮੰਤਰਾਲਾ, ਹਰਪਾਲ ਚੀਮਾ ਪੰਜਾਬ ਦਾ ਵਿੱਤ ਮੰਤਰੀ ਨਿਯੁਕਤ -PTC News