ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਇੱਕ ਟਰੱਕ 'ਚੋਂ ਕੀਤੀ 20 ਕਿੱਲੋ ਅਫੀਮ ਬਰਾਮਦ
ਅੰਮ੍ਰਿਤਸਰ: ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਮੁਖਬਰ ਦੀ ਸੂਚਨਾ ਦੇ ਆਧਾਰ ਤੇ ਨਾਕਾਬੰਦੀ ਦੌਰਾਨ ਬਾਬਾ ਬਕਾਲਾ ਮੋੜ ਤੇ ਮਣੀਪੁਰਮ ਤੋਂ ਆ ਰਹੇ ਇਕ ਟਰੱਕ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਤੇ ਉਸ ਕੋਲੋਂ 20 ਕਿਲੋ ਅਫੀਮ ਬਰਾਮਦ ਕੀਤੀ ਗਈ। ਇਸ ਦੌਰਾਨ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰ ਇਸ ਦਾ ਪੰਜ ਦਿਨ ਦਾ ਰਿਮਾਂਡ ਹਾਸਲ ਕੀਤਾ। ਮਾਨਯੋਗ ਅਦਾਲਤ ਵੱਲੋਂ ਇਸ ਨੂੰ 11 ਤਰੀਕ ਤਕ ਹੁਣ ਇੰਟੈਲੀਜੈਂਸ ਟੀਮ ਦੇ ਰਿਮਾਂਡ 'ਤੇ ਭੇਜਿਆ ਹੈ। ਪੁਲਿਸ ਅਧਿਕਾਰੀ ਇੰਦਰਬੀਰ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੁਖਬਰ ਦੀ ਸੂਚਨਾ ਦੇ ਆਧਾਰ ਤੇ ਕੱਲ੍ਹ ਇਕ ਟਰੱਕ ਜੋ ਕਿ ਮਣੀਪੁਰਮ ਤੋਂ ਥਾਬੇ ਬਕਾਲੇ ਅੰਮ੍ਰਿਤਸਰ ਵੱਲ ਆ ਰਿਹਾ ਸੀ ਉਸ ਨੂੰ ਬਾਬਾ ਬਕਾਲਾ ਮੋੜ ਤੇ ਰੋਕ ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸਦੇ ਵਿਚੋਂ ਵੀਹ ਕਿਲੋ ਅਫੀਮ ਬਰਾਮਦ ਕੀਤੀ ਗਈ ਜਾਂਚ ਵਿੱਚ ਪਾਇਆ ਗਿਆ ਕਿ ਦੋਸੀ ਅਟਾਰੀ ਦੇ ਘਰਿੰਡਾ ਥਾਣੇ ਦਾ ਰਹਿਣ ਵਾਲਾ ਹੈ। ਜਾਂਚ ਮੁਤਾਬਕ ਉਸ ਦਾ ਕਹਿਣਾ ਹੈ ਕਿ ਇਹ ਪਹਿਲੀ ਵਾਰ ਹੀ ਉਹ ਅਫੀਮ ਲੈ ਕੇ ਮਣੀਪੁਰਮ ਤੋਂ ਅੰਮ੍ਰਿਤਸਰ ਆਇਆ ਸੀ ਜਿਸ ਨੂੰ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਕਾਬੂ ਕਰ ਲਿਆ ਹੈ। ਪੁਲੀਸ ਵੱਲੋਂ ਇਸ ਨੂੰ ਅਦਾਲਤ ਚ ਪੇਸ਼ ਕੀਤਾ ਗਿਆ ਅਤੇ ਜੱਜ ਸਾਹਿਬ ਵੱਲੋਂ ਇਸ ਨੂੰ ਪੰਜ ਦਿਨ ਦਾ ਰਿਮਾਂਡ ਤੇ ਭੇਜਿਆ ਗਿਆ ਹੈ ਤੇ 11ਤਾਰੀਕ ਨੂੰ ਇਸਨੂੰ ਫਿਰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। (ਮਨਿੰਦਰ ਸਿੰਘ ਮੋਂਗਾ ਦੀ ਰਿਪੋਰਟ) -PTC News