ਅੰਮ੍ਰਿਤਸਰ 'ਚ ਰਾਸ਼ਟਰੀ ਮਾਰਗ 'ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਸੁਨਹਿਰੀ ਮੰਦਿਰ ਲਿਖਣ 'ਤੇ ਹਾਈਵੇ ਅਥਾਰਿਟੀ ਨੇ ਮੰਗੀ ਮੁਆਫ਼ੀ
ਅੰਮ੍ਰਿਤਸਰ 'ਚ ਰਾਸ਼ਟਰੀ ਮਾਰਗ 'ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਸੁਨਹਿਰੀ ਮੰਦਿਰ ਲਿਖਣ 'ਤੇ ਹਾਈਵੇ ਅਥਾਰਿਟੀ ਨੇ ਮੰਗੀ ਮੁਆਫ਼ੀ:ਅੰਮ੍ਰਿਤਸਰ : ਅੰਮ੍ਰਿਤਸਰ 'ਚ ਰਾਸ਼ਟਰੀ ਮਾਰਗ 'ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਸੁਨਹਿਰੀ ਮੰਦਿਰ ਲਿਖਣ 'ਤੇ ਹਾਈਵੇ ਅਥਾਰਿਟੀ ਨੇ ਮੁਆਫ਼ੀ ਮੰਗ ਲਈ ਹੈ।ਉਨ੍ਹਾਂ ਨੇ ਈਮੇਲ ਦੇ ਜ਼ਰੀਏ ਮੁਆਫ਼ੀ ਮੰਗੀ ਹੈ ਅਤੇ ਤਰੁਟੀਆਂ ਸੋਧਣ ਦਾ ਭਰੋਸਾ ਦਿੱਤਾ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬੀ , ਹਿੰਦੀ ਅਤੇ ਅੰਗਰੇਜ਼ੀ ਵਿਚ ਦੁਬਾਰਾ ਸ੍ਰੀ ਹਰਿਮੰਦਰ ਸਾਹਿਬ ਲਿਖਣ ਲਈ ਕਿਹਾ ਗਿਆ ਹੈ।
[caption id="attachment_289840" align="aligncenter" width="300"] ਅੰਮ੍ਰਿਤਸਰ 'ਚ ਰਾਸ਼ਟਰੀ ਮਾਰਗ 'ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਸੁਨਹਿਰੀ ਮੰਦਿਰ ਲਿਖਣ 'ਤੇ ਹਾਈਵੇ ਅਥਾਰਿਟੀ ਨੇ ਮੰਗੀ ਮੁਆਫ਼ੀ[/caption]
ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦਾ ਰਸਤਾ ਦਰਸਾਉਣ ਲਈ ਅੰਮ੍ਰਿਤਸਰ 'ਚ ਸ਼ਹਿਰ ਦੇ ਬਾਈਪਾਸ ’ਤੇ ਲਗਾਏ ਗਏ ਸੂਚਕ ਬੋਰਡ ਉੱਪਰ ਨੈਸ਼ਨਲ ਹਾਈਵੇ ਅਥਾਰਟੀ ਭਾਰਤ ਵੱਲੋਂ ਬੀਤੇ ਦਿਨੀਂ ਸੁਨਹਿਰੀ ਮੰਦਰ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ।ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਸੀ।
[caption id="attachment_289839" align="aligncenter" width="300"]
ਅੰਮ੍ਰਿਤਸਰ 'ਚ ਰਾਸ਼ਟਰੀ ਮਾਰਗ 'ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਸੁਨਹਿਰੀ ਮੰਦਿਰ ਲਿਖਣ 'ਤੇ ਹਾਈਵੇ ਅਥਾਰਿਟੀ ਨੇ ਮੰਗੀ ਮੁਆਫ਼ੀ[/caption]
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ’ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਸੀ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਧਾਰਮਿਕ ਅਸਥਾਨ ਹੈ ਅਤੇ ਇਸ ਨੂੰ ਸੋਨ ਮੰਦਰ ਵਜੋਂ ਪੇਸ਼ ਕਰਨਾ ਸਿੱਖ ਸਿਧਾਂਤਾਂ, ਰਵਾਇਤਾਂ, ਇਤਿਹਾਸ ਅਤੇ ਪ੍ਰੰਪਰਾਵਾਂ ਦੇ ਬਿਲਕੁਲ ਉਲਟ ਹੈ।
[caption id="attachment_289840" align="aligncenter" width="300"]
ਅੰਮ੍ਰਿਤਸਰ 'ਚ ਰਾਸ਼ਟਰੀ ਮਾਰਗ 'ਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਸੁਨਹਿਰੀ ਮੰਦਿਰ ਲਿਖਣ 'ਤੇ ਹਾਈਵੇ ਅਥਾਰਿਟੀ ਨੇ ਮੰਗੀ ਮੁਆਫ਼ੀ[/caption]
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜਦੋਂ ਪੁਲਿਸ ਨੂੰ ਦੇਖ ਕੇ ਬਜ਼ਾਰ ‘ਚ ਭੱਜੇ ਚਿੱਟਾ ਵੇਚਣ ਵਾਲੇ ਤਾਂ ਪੁਲਿਸ ਨੇ ਫਿਲਮੀ ਅੰਦਾਜ਼ ‘ਚ ਕੀਤਾ ਕਾਬੂ
ਦੱਸਣਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਸੁਨਹਿਰੀ ਮੰਦਰ ਦਰਸਾਉਂਦਾ ਇਹ ਬੋਰਡ ਸਥਾਨਕ ਮਜੀਠਾ ਰੋਡ ਬਾਈਪਾਸ ’ਤੇ ਲੱਗਾ ਹੋਇਆ ਹੈ।
-PTCNews
ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ