ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, ਨਿਰੰਕਾਰੀ ਭਵਨ 'ਤੇ ਗ੍ਰਨੇਡ ਹਮਲਾ ਕਰਨ ਵਾਲਾ ਗ੍ਰਿਫਤਾਰ
ਨਿਰੰਕਾਰੀ ਹਮਲੇ ਨੂੰ ਲੈ ਕੇ ਹੋਏ ਅਹਿਮ ਖੁਲਾਸੇ, ਕੈਪਟਨ ਅਮਰਿੰਦਰ ਕਰ ਰਹੇ ਨੇ ਪ੍ਰੈੱਸ ਕਾਨਫਰੰਸ,ਅੰਮ੍ਰਿਤਸਰ : ਅੰਮ੍ਰਿਤਸਰ ਸੰਤ ਨਿਰੰਕਾਰੀ ਭਵਨ ਵਿੱਚ ਬੰਬ ਧਮਾਕਾ ਕਰਨ ਵਾਲਾ ਇਕ ਦੋਸ਼ੀ ਗ੍ਰਿਫਤਾਰ ਕੀਤਾ ਗਿਆ ਹੈ। ਜਦਕਿ ਦੂਜੇ ਦੋਸ਼ੀ ਅਵਤਾਰ ਸਿੰਘ ਦੀ ਦੀ ਭਾਲ ਹਾਲੇ ਵੀ ਜਾਰੀ ਹੈ, ਅਵਤਾਰ ਸਿੰਘ ਪਿੰਡ ਚੱਕ ਮਿਸ਼ਰੀ ਦਾ ਰਹਿਣ ਵਾਲਾ ਹੈ. ਇਸ ਮਾਮਲੇ 'ਚ ਇੱਕ ਦੋਸ਼ੀ ਬਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜੋ ਕਿ ਧਾਰੀਵਾਲ ਦਾ ਰਹਿਣ ਵਾਲਾ ਹੈ।ਮਿਲੀ ਜਾਣਕਾਰੀ ਅਨੁਸਾਰ ਇਸ ਹਮਲੇ ਦੇ ਪਿੱਛੇ ਹੈਪੀ ਉਰਫ ਪੀ.ਐੱਚ.ਡੀ. ਦਾ ਹੱਥ ਸੀ, ਜੋ ਦਹਿਸ਼ਤਗਰਦ ਸ਼ਭਨਮਦੀਪ ਸਿੰਘ ਦੇ ਸੰਪਰਕ 'ਚ ਸੀ।
ਇਸ ਮਾਮਲੇ ਨੂੰ ਲੈ ਕੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਪ੍ਰੈੱਸ ਕਾਨਫਰੰਸ ਕਰ ਇਹਨਾਂ ਦੋਸ਼ੀਆਂ ਬਾਰੇ ਜਾਣੂ ਕਰਵਾ
ਕਰਵਾਇਆ।ਪ੍ਰੈਸ ਵਾਰਤਾ ਕਰਦੇ ਹੋਏ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਹਮਲਾ ਪਾਕਿਸਤਾਨ 'ਚ ਬਣੇ ਗ੍ਰੇਨੇਡ ਨਾਲ ਕੀਤਾ ਗਿਆ ਹੈ। ਨਾਲ ਹੀ ਉਹਨਾਂ ਨੇ ਫੜ੍ਹੇ ਹੋਈ ਦੋਸ਼ੀ ਦੀ ਤਸਵੀਰ ਵੀ ਸਾਂਝੀ ਕੀਤੀ। ਕੈਪਟਨ ਦਾ ਕਹਿਣਾ ਹੈ ਕਿ ਇਸ ਬੰਬ ਧਮਾਕੇ ਦੇ ਤਾਰ ਖਾਲਿਸਤਾਨੀ ਲਿਬਰੇਸ਼ਨ ਫੋਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਕਿਸਤਾਨ ਏਜੰਸੀ ISI ਦੇ ਇਸ਼ਾਰੇ ਨਾਲ ਪੰਜਾਬ ਦੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਪਿੰਡ ਅਦਲੀਵਾਲ ਵਿਖੇ ਸੰਤ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ ਕਾਰਨ 3 ਲੋਕਾਂ ਦੀ ਮੌਤ ਹੋ ਗਈ ਸੀ ਅਤੇ 22 ਲੋਕ ਜ਼ਖਮੀ ਹੋ ਗਏ ਸਨ।
—PTC News