ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਨਵਵਿਆਹੀ ਲੜਕੀ ਨੇ ਕੀਤੀ ਖੁਦਕੁਸ਼ੀ
ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਨਵਵਿਆਹੀ ਲੜਕੀ ਨੇ ਕੀਤੀ ਖੁਦਕੁਸ਼ੀ,ਸ੍ਰੀ ਅੰਮ੍ਰਿਤਸਰ ਸਾਹਿਬ: ਪੰਜਾਬ 'ਚ ਆਏ ਦਿਨ ਦਾਜ ਦੇ ਲੋਭੀਆਂ ਵੱਲੋਂ ਨਵਵਿਆਹੀਆਂ ਲਾੜੀਆਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਹੁਣ ਤੱਕ ਅਨੇਕਾਂ ਧੀਆਂ ਇਸ ਅੱਗ 'ਚ ਸੜ੍ਹ ਕੇ ਸੁਆਹ ਹੋ ਚੁੱਕੀਆਂ ਹਨ।
ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੁਲਤਾਨ ਵਿੰਡ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿਥੇ ਨਵਵਿਆਹੀ ਲਾੜੀ ਨੇ ਪਤੀ ਤੇ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ।
ਹੋਰ ਪੜ੍ਹੋ:ਕਾਰ ਤੇ ਬਲੈਰੋ ਗੱਡੀ ਦੀ ਭਿਆਨਕ ਟੱਕਰ, 1 ਦੀ ਮੌਤ
ਮਿਲੀ ਜਾਣਕਾਰੀ ਮੁਤਾਬਕ ਵਿਆਹ ਤੋਂ ਬਾਅਦ ਸਹੁਰਾ ਪਰਿਵਾਰ ਲੜਕੀ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਲੱਗਾ ਅਤੇ ਉਸ ਦੀ ਕੁੱਟਮਾਰ ਵੀ ਕੀਤੀ ਗਈ, ਜਿਸ ਤੋਂ ਦੁਖੀ ਹੋ ਕੇ ਹਰਮਨ ਨੇ ਆਤਮਹੱਤਿਆ ਕਰ ਲਈ।
ਮ੍ਰਿਤਕ ਲੜਕੀ ਦਾ ਨਾਂ ਹਰਮਨ ਦੱਸਿਆ ਜਾ ਰਿਹਾ ਹੈ ਅਤੇ ਇਕ ਮਹੀਨਾ ਪਹਿਲਾਂ ਹੀ ਉਸ ਦਾ ਵਿਆਹ ਇਥੋਂ ਦੇ ਲਵ ਨਾਮਕ ਨੌਜਵਾਨ ਨਾਲ ਹੋਇਆ ਸੀ। ਇਸ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
-PTC News