ਅੰਮ੍ਰਿਤਸਰ 'ਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱਗ, 4 ਦੁਕਾਨਾਂ ਸੜ ਕੇ ਸੁਆਹ
ਅੰਮ੍ਰਿਤਸਰ 'ਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱਗ, 4 ਦੁਕਾਨਾਂ ਸੜ ਕੇ ਸੁਆਹ,ਅੰਮ੍ਰਿਤਸਰ: ਅੰਮ੍ਰਿਤਸਰ ਦੇ ਲਾਰੈਂਸ ਰੋਡ ਦੇ ਨਾਲ ਲੱਗਦੀ ਨਵੀਂ ਸੜਕ 'ਤੇ ਇਕ ਇਮਾਰਤ ਨੂੰ ਅੱਗ ਲੱਗਣ ਹੜਕੰਪ ਮੱਚ ਗਿਆ। ਅੱਗ ਲੱਗਣ ਕਾਰਨ 4 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ,ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ। ਅੱਗ ਦਾ ਕਾਰਣ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਆਫਿਸ ਦਾ ਏ. ਸੀ. ਆਨ ਕੀਤਾ ਤਾਂ ਅਚਾਨਕ ਹੋਏ ਸ਼ਾਰਟ ਸਰਕਿਟ ਨਾਲ ਅੱਗ ਲੱਗ ਗਈ, ਜਿਸਨੇ ਵੇਖਦੇ ਹੀ ਵੇਖਦੇ ਪੂਰੀ ਇਮਾਰਤ ਸਣੇ 4 ਦੁਕਾਨਾਂ ਨੂੰ ਆਪਣੀ ਲਪੇਟ 'ਚ ਲੈ ਲਿਆ।
ਹੋਰ ਪੜ੍ਹੋ: ਕਰੋੜਾਂ ਦਾ ਘਰ ਆਨਲਾਈਨ ਖਰੀਦਿਆ ਲੱਖਾਂ 'ਚ, ਦੇਖਣ ਪਹੁੰਚਿਆ ਤਾਂ ਖਿਸਕੀ ਪੈਰਾਂ ਹੇਠੋਂ ਜ਼ਮੀਨ
ਇਸ ਘਟਨਾ ਦਾ ਪਤਾ ਚਲਦਿਆਂ ਹੀ ਸਥਾਨਕ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਤਾਂ ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ।ਦੂਜੇ ਪਾਸੇ ਮੌਕੇ 'ਤੇ ਪਹੁੰਚੀ ਪੁਲਸ ਨੇ ਹਾਲਾਤ ਦਾ ਜਾਇਜ਼ਾ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
-PTC News