ਅੰਮ੍ਰਿਤਸਰ 'ਚ ਕਾਂਗਰਸੀ ਕੌਂਸਲਰ ਦੀ ਸ਼ਰੇਆਮ ਗੁੰਡਾਗਰਦੀ, ਸਿੱਖ ਨੌਜਵਾਨ ਨੂੰ ਮਾਰੇ ਥੱਪੜ
ਅੰਮ੍ਰਿਤਸਰ 'ਚ ਕਾਂਗਰਸੀ ਕੌਂਸਲਰ ਦੀ ਸ਼ਰੇਆਮ ਗੁੰਡਾਗਰਦੀ, ਸਿੱਖ ਨੌਜਵਾਨ ਨੂੰ ਮਾਰੇ ਥੱਪੜ,ਅੰਮ੍ਰਿਤਸਰ: ਅੰਮ੍ਰਿਤਸਰ 'ਚ ਕਾਂਗਰਸੀਆਂ ਦੀ ਗੁੰਡਾਗਰਦੀ ਵਧਦੀ ਜਾ ਰਹੀ ਹੈ। ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿਥੇ ਕਾਂਗਰਸੀ ਕੌਂਸਲਰ ਸੁਰਿੰਦਰ ਚੌਧਰੀ ਵਲੋਂ ਸ਼ਰੇਆਮ ਇੱਕ ਪਰਿਵਾਰ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਮਿਲੀ ਜਾਣਕਾਰੀ ਮੁਤਾਬਕ ਜ਼ਮੀਨੀ ਵਿਵਾਦ ਦੇ ਚੱਲਦਿਆਂ ਕੌਂਸਲਰ ਸੁਰਿੰਦਰ ਚੌਧਰੀ ਨੇ ਪਰਿਵਾਰ ਨੂੰ ਨਾ ਸਿਰਫ ਧਮਕੀਆਂ ਦਿੱਤੀਆਂ, ਸਗੋਂ ਇੱਕ ਸਿੱਖ ਨੌਜਵਾਨ ਨਾਲ ਕੁੱਟਮਾਰ ਵੀ ਕੀਤੀ।
ਹੋਰ ਪੜ੍ਹੋ:ਪੰਜਾਬ 'ਚ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਹੋਈ ਖ਼ਰਾਬ, ਕਿਸਾਨਾਂ ਦੇ ਮੁਰਝਾਏ ਚਿਹਰੇ
ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਤੁਸੀਂ ਸਾਫ਼ ਦੇਖ ਸਕਦੇ ਹੋ ਕਿ ਕਿਸ ਕਦਰ ਕਾਂਗਰਸੀ ਕੌਂਸਲਰ ਦੇ ਸੱਤਾ ਦਾ ਨਸ਼ਾ ਸਿਰ ਚੜ੍ਹ ਬੋਲ ਰਿਹਾ ਹੈ।
ਸੂਤਰਾਂ ਮੁਤਾਬਕ ਕਾਂਗਰਸੀ ਕੌਂਸਲਰ ਅਤੇ ਪਰਿਵਾਰ ਇੱਕੋ ਬਿਲਡਿੰਗ 'ਚ ਰਹਿੰਦਾ ਹੈ ਤੇ ਦੋਹਾਂ 'ਚ ਲੰਮੇ ਸਮੇਂ ਤੋਂ ਕਾਨੂੰਨੀ ਲੜਾਈ ਚੱਲ ਰਹੀ ਹੈ।ਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕਰਨ ਦੀ ਗੱਲ ਕਹੀ।
-PTC News