ਪੰਜਾਬ 'ਚ ਨਸ਼ਿਆਂ ਦਾ ਕਹਿਰ ਜਾਰੀ, ਟੀਕਾ ਲਗਾਉਣ ਕਾਰਨ ਵਿਧਵਾ ਮਾਂ ਦੇ ਇਕਲੌਤੇ ਪੁੱਤ ਦੀ ਮੌਤ
ਪੰਜਾਬ 'ਚ ਨਸ਼ਿਆਂ ਦਾ ਕਹਿਰ ਜਾਰੀ, ਟੀਕਾ ਲਗਾਉਣ ਕਾਰਨ ਵਿਧਵਾ ਮਾਂ ਦੇ ਇਕਲੌਤੇ ਪੁੱਤ ਦੀ ਮੌਤ,ਅੰਮ੍ਰਿਤਸਰ: ਪੰਜਾਬ 'ਚ ਨਸ਼ਿਆਂ ਦਾ ਛੇਵਾਂ ਦਰਿਆ ਲਗਾਤਾਰ ਵਗ ਰਿਹਾ ਹੈ। ਜਿਸ 'ਚ ਪੰਜਾਬ ਦੇ ਜਵਾਨੀ ਆਏ ਦਿਨ ਡੁੱਬ ਰਹੀ ਹੈ। ਜਿਸ ਕਾਰਨ ਨੌਜਵਾਨ ਆਪਣੀਆਂ ਜਾਨਾ ਗਵਾ ਚੁੱਕੇ ਹਨ।
ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿਥੇ ਨਸ਼ੇ ਦਾ ਟੀਕਾ ਲਗਾਉਣ ਕਾਰਨ ਇਕ ਵਿਧਵਾ ਮਾਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ।
ਹੋਰ ਪੜ੍ਹੋ: ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ ਜ਼ਿਲ੍ਹਾ ਸੰਗਰੂਰ 'ਚ ਛੁੱਟੀ ਦਾ ਐਲਾਨ
ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਮਾਤਮ ਪਸਰ ਗਿਆ। ਮ੍ਰਿਤਕ ਦੀ ਪਹਿਚਾਣ ਸ਼ਮਸ਼ੇਰ ਸਿੰਘ ਪਿੰਡ ਮੋਦੇ ਜ਼ਿਲਾ ਅੰਮ੍ਰਿਤਸਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਬੱਸ ਡਰਾਈਵਰੀ ਦਾ ਕੰਮ ਕਰਦਾ ਸੀ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
-PTC News