ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਹੋਏ ਨਤਮਸਤਕ
ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਹੋਏ ਨਤਮਸਤਕ ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ। ਜਿਥੇ ਉਹ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਤੁਹਾਨੂੰ ਦੱਸ ਦੇਈਏ ਕਿ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਪਰਿਵਾਰ ਵਲੋਂ ਜਾਰੀ ਸ੍ਰੀ ਆਖੰਡ ਪਾਠਾਂ ਦੀ ਲੜੀ ਤਹਿਤ ਭੋਗ ਸ੍ਰੀ ਅਖੰਡ ਪਾਠ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ।
ਹੋਰ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ
ਹਾਜ਼ਰੀ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਤੇ ਪੰਜਾਬ ਦੇ ਵਿਗੜਦੇ ਹਾਲਾਤਾਂ ਬਾਰੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ।
-PTC News