ਅੰਮ੍ਰਿਤਸਰ ਤੋਂ ਚੰਡੀਗੜ੍ਹ ਆਏ ਸਬ ਇੰਸਪੈਕਟਰ ਦੀ ਸੜਕ ਹਾਦਸੇ ਦੌਰਾਨ ਮੌਤ ,ਦੋ ਜ਼ਖਮੀ
ਅੰਮ੍ਰਿਤਸਰ ਤੋਂ ਚੰਡੀਗੜ੍ਹ ਆਏ ਸਬ ਇੰਸਪੈਕਟਰ ਦੀ ਸੜਕ ਹਾਦਸੇ ਦੌਰਾਨ ਮੌਤ ,ਦੋ ਜ਼ਖਮੀ:ਚੰਡੀਗੜ੍ਹ : ਦੇਸ਼ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ। ਜਿਥੇ ਇੱਕ ਸਬ ਇੰਸਪੈਕਟਰ ਦੀ ਸੜਕ ਹਾਦਸੇ ਦੌਰਾਨਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਤੋਂ ਇਲਾਵਾ ਉਨ੍ਹਾਂ ਨਾਲ ਸਵਾਰ ਪੁਲਿਸ ਅਧਿਕਾਰੀ ਸਲਵਿੰਦਰ ਸਿੰਘ ਅਤੇ ਕਾਰ ਚਾਲਕ ਭੁਪਿੰਦਰ ਸਿੰਘ ਵੀ ਜ਼ਖਮੀ ਹੋ ਗਏ ਹਨ।
[caption id="attachment_336949" align="aligncenter" width="300"] ਅੰਮ੍ਰਿਤਸਰ ਤੋਂ ਚੰਡੀਗੜ੍ਹ ਆਏ ਸਬ ਇੰਸਪੈਕਟਰ ਦੀ ਸੜਕ ਹਾਦਸੇ ਦੌਰਾਨ ਮੌਤ ,ਦੋ ਜ਼ਖਮੀ[/caption]
ਮਿਲੀ ਜਾਣਕਾਰੀ ਅਨੁਸਾਰ ਇੱਕ ਸਬ ਇੰਸਪੈਕਟਰ ਚੰਡੀਗੜ੍ਹ ਤੋਂ ਕਾਰ ਵਿੱਚ ਲਿਫਟ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਨ੍ਹਾਂ ਦੀ ਕਾਰ ਦੇਰ ਰਾਤ ਰਈਆ ਫਲਾਈਓਵਰ 'ਤੇ ਪੁੱਜੀ ਤਾਂ ਸਾਹਮਣੇ ਤੋਂ ਗਲਤ ਦਿਸ਼ਾ ਵਿੱਚ ਆ ਰਹੇ ਇੱਕ ਵਾਹਨ ਦੀਆਂ ਲਾਈਟਾਂ ਕਾਰ ਚਾਲਕ ਦੇ ਅੱਖਾਂ ਵਿੱਚ ਪੈ ਗਈਆਂ ,ਜਿਸ ਕਾਰਨ ਕਾਰ ਚਾਲਕ ਆਪਣਾ ਸੰਤੁਲਨ ਗੁਆ ਬੈਠਾ ਅਤੇ ਕਾਰ ਬੇਕਾਬੂ ਹੋ ਕੇ ਪਲਟੀਆਂ ਖਾਂਦੀ ਹੋਈ ਡਿਵਾਈਡਰ ਵਿੱਚ ਜਾ ਵੱਜੀ।
[caption id="attachment_336950" align="aligncenter" width="300"]
ਅੰਮ੍ਰਿਤਸਰ ਤੋਂ ਚੰਡੀਗੜ੍ਹ ਆਏ ਸਬ ਇੰਸਪੈਕਟਰ ਦੀ ਸੜਕ ਹਾਦਸੇ ਦੌਰਾਨ ਮੌਤ ,ਦੋ ਜ਼ਖਮੀ[/caption]
ਦੱਸ ਦੇਈਏ ਕਿ ਇਹ ਦੋਵੇਂ ਪੁਲਿਸ ਅਧਿਕਾਰੀ ਅੰਮ੍ਰਿਤਸਰ ਪੁਲਿਸ 'ਚ ਤੈਨਾਤ ਸਨ ਅਤੇ ਬੁੱਧਵਾਰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਿਖੇ ਕੰਮ ਲਈ ਆਏ ਸਨ। ਇਸ ਮੌਕੇ 'ਤੇ ਪੁੱਜੇ ਪੁਲਿਸ ਅਧਿਕਾਰੀ ਏ.ਐੱਸ.ਆਈ ਊਧਮ ਸਿੰਘ ਨੇ ਉਕਤ ਹਾਦਸੇ 'ਚ ਮਾਰੇ ਗਏ ਅਤੇ ਜ਼ਖਮੀ ਹੋਏ ਵਿਅਕਤੀਆਂ ਦੀ ਪੁਸ਼ਟੀ ਕਰਨ ਤੋਂ ਇਲਾਵਾ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕਰਨ ਦੀ ਗੱਲ ਕਹੀ ਹੈ।
-PTCNews