ਅੰਮ੍ਰਿਤਸਰ ਰੇਲ ਹਾਦਸੇ ਦੀ ਜੁਡੀਸ਼ਲ ਜਾਂਚ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਅਕਾਲੀ-ਭਾਜਪਾ ਵਫ਼ਦ ਨੇ ਚੁੱਕਿਆ ਇਹ ਕਦਮ
ਅੰਮ੍ਰਿਤਸਰ ਰੇਲ ਹਾਦਸੇ ਦੀ ਜੁਡੀਸ਼ਲ ਜਾਂਚ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਅਕਾਲੀ-ਭਾਜਪਾ ਵਫ਼ਦ ਨੇ ਚੁੱਕਿਆ ਇਹ ਕਦਮ:ਅੰਮ੍ਰਿਤਸਰ ਰੇਲ ਹਾਦਸੇ ਦੀ ਜੁਡੀਸ਼ਲ ਜਾਂਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੈਸ਼ਨ ਜੱਜ ਤੋਂ ਕਰਵਾਉਣ ਲਈ ਅਕਾਲੀ-ਭਾਜਪਾ ਦਾ ਵਫ਼ਦ ਕੱਲ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰੇਗਾ। ਇਸ ਵਫ਼ਦ ਦੀ ਅਗਵਾਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਰਨਗੇ ਅਤੇ ਮੰਗਲਵਾਰ ਨੂੰ 11 ਵਜੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਅਕਾਲੀ-ਭਾਜਪਾ ਦੇ ਵਫ਼ਦ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੀ ਜੁਡੀਸ਼ਲ ਜਾਂਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੈਸ਼ਨ ਜੱਜ ਤੋਂ ਕਰਵਾਉਣ ਲਈ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਮੰਗ ਕੀਤਾ ਜਾਵੇਗੀ। -PTCNews