ਅੰਮ੍ਰਿਤਸਰ ਦੇ ਲਵਪ੍ਰੀਤ ਨੇ ਰਾਸ਼ਟਰਮੰਡਲ ਖੇਡਾਂ 'ਚ ਜਿੱਤਿਆ ਕਾਂਸੀ ਦਾ ਤਗਮਾ, ਪਿੰਡ 'ਚ ਖੁਸ਼ੀ ਦੀ ਲਹਿਰ
ਅੰਮ੍ਰਿਤਸਰ: ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਵੇਟਲਿਫਟਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਪੁਰਸ਼ਾਂ ਦੇ 109 ਕਿਲੋ ਵਰਗ ਵਿੱਚ ਲਵਪ੍ਰੀਤ ਸਿੰਘ ਨੇ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਉਸ ਨੇ ਕੁੱਲ 355 ਕਿਲੋ ਭਾਰ ਚੁੱਕ ਕੇ ਕਾਂਸੀ ਦਾ ਤਗ਼ਮਾ ਜਿੱਤਿਆ। ਰਾਸ਼ਟਰਮੰਡਲ ਖੇਡਾਂ 2022 ਵਿੱਚ ਵੇਟਲਿਫਟਿੰਗ ਵਿੱਚ ਭਾਰਤ ਦਾ ਇਹ 9ਵਾਂ ਤਮਗਾ ਹੈ। ਰਾਸ਼ਟਰਮੰਡਲ ਖੇਡਾਂ 'ਚ ਅੰਮ੍ਰਿਤਸਰ ਦੇ ਲਵਪ੍ਰੀਤ ਸਿੰਘ ਨੇ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਅਤੇ ਅੰਮ੍ਰਿਤਸਰ ਦਾ ਨਾਂ ਰੌਸ਼ਨ ਕੀਤਾ ਹੈ। ਲਵਪ੍ਰੀਤ ਸਿੰਘ ਦੀ ਗੱਲ ਕਰੀਏ ਤਾਂ 10 ਸਾਲ ਦੀ ਉਮਰ 'ਚ ਲਵਪ੍ਰੀਤ ਸਿੰਘ ਵਿਆਹਾਂ 'ਚ ਸਬਜ਼ੀਆਂ ਵੇਚਣ ਦਾ ਕੰਮ ਕਰਦਾ ਸੀ ਅਤੇ ਘੋੜੀ ਦਾ ਕੰਮ ਕਰਦਾ ਸੀ। ਇਹ ਕੰਮ ਉਸਦੇ ਪਿਤਾ ਵੀ ਸੰਭਾਲਦੇ ਸੀ। ਲਵਪ੍ਰੀਤ ਦੀ ਦਾਦੀ ਅਨੁਸਾਰ ਲਵਪ੍ਰੀਤ ਨੇ ਕੋਈ ਕੰਮ ਨਹੀਂ ਛੱਡਿਆ ਹੈ ਪਰ ਅੱਜ ਲਵਪ੍ਰੀਤ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਸ਼ਾਖਾ ਦਾ ਤਗਮਾ ਜਿੱਤ ਕੇ ਆਪਣਾ ਅਤੇ ਪਿੰਡ ਦਾ ਨਾਂ ਰੋਸ਼ਨ ਕੀਤਾ ਹੈ। ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਵੱਲੋਂ ਜਲਦ ਲਿਆਂਦੀ ਜਾਵੇਗੀ ਨਵੀਂ ਐਨ.ਆਰ.ਆਈ ਨੀਤੀ: ਕੁਲਦੀਪ ਸਿੰਘ ਧਾਲੀਵਾਲ ਲਵਪ੍ਰੀਤ ਦੇ ਰਾਸ਼ਟਰਮੰਡਲ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ। ਹੁਣ ਜਿਉਂ ਹੀ ਲਵਪ੍ਰੀਤ ਸਿੰਘ ਵਾਪਸ ਆਉਣਗੇ ਤਾਂ ਉਹ ਲਵਪ੍ਰੀਤ ਸਿੰਘ ਦਾ ਸ਼ਾਨਦਾਰ ਸਵਾਗਤ ਕਰਨਗੇ। -PTC News