Wed, May 7, 2025
Whatsapp

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰੱਖਣ ਲਈ ਪੰਜਾਬ-ਹਰਿਆਣਾ 'ਚ ਬਣੀ ਸਹਿਮਤੀ

Reported by:  PTC News Desk  Edited by:  Riya Bawa -- August 21st 2022 08:41 AM -- Updated: August 21st 2022 08:48 AM
ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰੱਖਣ ਲਈ ਪੰਜਾਬ-ਹਰਿਆਣਾ 'ਚ ਬਣੀ ਸਹਿਮਤੀ

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰੱਖਣ ਲਈ ਪੰਜਾਬ-ਹਰਿਆਣਾ 'ਚ ਬਣੀ ਸਹਿਮਤੀ

ਚੰਡੀਗੜ੍ਹ: ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੀ ਸ਼ਨੀਵਾਰ ਨੂੰ ਹੋਈ ਮੀਟਿੰਗ ਦੌਰਾਨ ਇਹ ਸਹਿਮਤੀ ਬਣੀ। ਚੌਟਾਲਾ ਨੇ ਹਵਾਈ ਅੱਡੇ ਦੇ ਨਾਂ ਨਾਲ 'ਪੰਚਕੂਲਾ' ਜੋੜਨ ਦੀ ਸਿਫਾਰਿਸ਼ ਕੀਤੀ ਪਰ ਆਖਰਕਾਰ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਸਹਿਮਤੀ ਬਣ ਗਈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

ਜ਼ਿਕਰਯੋਗ ਹੈ ਕਿ ਏਅਰਪੋਰਟ ਦੇ ਨਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਇਸ ਦੇ ਨਿਰਮਾਣ ਵਿੱਚ ਕੇਂਦਰ ਸਰਕਾਰ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਦੀ ਵੀ ਹਿੱਸੇਦਾਰੀ ਹੈ। Chandigarh International Airport: No flights between 12 and 26 February ਇਹ ਵੀ ਪੜ੍ਹੋਵੈਸ਼ਨੋ ਦੇਵੀ ਯਾਤਰਾ ਮੁੜ ਹੋਈ ਸ਼ੁਰੂ, ਭਾਰੀ ਬਾਰਿਸ਼ ਕਰਕੇ ਰੋਕੀ ਗਈ ਸੀ ਯਾਤਰਾ ਕੇਂਦਰ ਸਰਕਾਰ ਇਸ ਹਵਾਈ ਅੱਡੇ ਦਾ ਨਾਂ ਚੰਡੀਗੜ੍ਹ ਹਵਾਈ ਅੱਡਾ ਰੱਖਣ ਦਾ ਪ੍ਰਚਾਰ ਕਰ ਰਹੀ ਹੈ ਜਦਕਿ ਪੰਜਾਬ ਸਰਕਾਰ ਇਸ ਨੂੰ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡਾ ਦੱਸ ਰਹੀ ਹੈ। 2007 ਵਿੱਚ ਭਗਤ ਸਿੰਘ ਦੇ ਜਨਮ ਸ਼ਤਾਬਦੀ ਸਮਾਗਮਾਂ ਮੌਕੇ ਪੰਜਾਬ ਸਰਕਾਰ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ ਸੀ। PTC News-Latest Punjabi news ਹਰਿਆਣਾ ਸਰਕਾਰ ਏਅਰਪੋਰਟ ਦਾ ਨਾਂ ਮੰਗਲਸੇਨ ਦੇ ਨਾਂ 'ਤੇ ਰੱਖਣਾ ਚਾਹੁੰਦੀ ਸੀ। ਹਾਈ ਕੋਰਟ ਨੇ ਇਸ ਮਾਮਲੇ ਨੂੰ ਆਪਸੀ ਸਹਿਮਤੀ ਨਾਲ ਨਿਪਟਾਉਣ ਦੇ ਨਿਰਦੇਸ਼ ਦਿੱਤੇ ਸਨ। ਹੁਣ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। -PTC News

Top News view more...

Latest News view more...

PTC NETWORK