ਕੈਨੇਡਾ 'ਚ ਭਾਰੀ ਗੋਲੀਬਾਰੀ ਕਾਰਨ ਡਰ ਦਾ ਮਾਹੌਲ, ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ
Canada Shooting: ਕੈਨੇਡਾ ਦੇ ਪੱਛਮੀ ਸੂਬੇ ਬ੍ਰਿਟਿਸ਼ ਕੋਲੰਬੀਆ ‘ਚ ਗੋਲੀਬਾਰੀ ਕਾਰਨ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਸਥਾਨਕ ਕੈਨੇਡੀਅਨ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਇਸ ਘਟਨਾ 'ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ ਅਤੇ ਘਟਨਾ 'ਚ ਸ਼ਾਮਲ ਇਕ ਸ਼ੱਕੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਕੈਨੇਡੀਅਨ ਸਮੇਂ ਮੁਤਾਬਕ ਸਵੇਰੇ 6.20 ਵਜੇ ਵਾਪਰੀ ਇਸ ਘਟਨਾ ਵਿੱਚ ਲੈਂਗਲੇ ਸ਼ਹਿਰ ਵਿੱਚ ਕਈ ਥਾਵਾਂ ’ਤੇ ਗੋਲੀਬਾਰੀ ਕਰਨ ਤੋਂ ਬਾਅਦ ਪੁਲਿਸ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ।
ਸ਼ੂਟਰ ਨੇ ਫੁੱਟਪਾਥ 'ਤੇ ਸੌਂ ਰਹੇ ਬੇਘਰੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਹੈ। ਮੌਕੇ 'ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਪੁਲਿਸ ਨੇ ਅਪਰਾਧ ਸਥਾਨ ਦੀਆਂ ਸੜਕਾਂ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਹੈ। ਕੈਨੇਡਾ ਦੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੇ ਬੁਲਾਰੇ ਅਨੁਸਾਰ ਹਮਲੇ ਵਿੱਚ ਜ਼ਖਮੀਆਂ ਦੀ ਗਿਣਤੀ ਬਾਰੇ ਕੁਝ ਵੀ ਕੁਝ ਸਪਸ਼ਟ ਨਹੀਂ ਹੈ।
ਪੁਲਿਸ ਨੇ ਦੱਸਿਆ ਕਿ ਸ਼ੱਕੀ ਇਕੱਲਾ ਕੰਮ ਕਰ ਰਿਹਾ ਸੀ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਗੋਲੀਬਾਰੀ ਲਈ ਜ਼ਿੰਮੇਵਾਰ ਹੈ। ਸ਼ਹਿਰ ਦੇ ਬਾਹਰੀ ਇਲਾਕੇ ਲੈਂਗਲੇ ਅਤੇ ਲੈਂਗਲੇ ਟਾਊਨਸ਼ਿਪ ਨੂੰ ਲੋਕਾਂ ਲਈ ਬੰਦ ਕਰ ਦਿੱਤਾ ਗਿਆ ਹੈ, ਜਦੋਂ ਕਿ ਲੋਕਾਂ ਨੂੰ 200 ਸਟਰੀਟ ਅਤੇ ਲੈਂਗਲੇ ਬਾਈਪਾਸ ਦੇ ਨੇੜੇ ਦੇ ਖੇਤਰ ਤੋਂ ਬਾਹਰ ਰਹਿਣ ਲਈ ਕਿਹਾ ਗਿਆ ਹੈ।Several people were killed in a mass shooting in the Canadian province of British Columbia, reports Reuters quoting Police Police had earlier issued an emergency alert for multiple shootings in the city of Langley and asked residents to stay alert and away from the area. — ANI (@ANI) July 25, 2022