ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਇਲੈਕਟ੍ਰੋਨਿਕ ਦੁਕਾਨ ਨੂੰ ਲੱਗੀ ਅੱਗ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਮਜੀਠਾ ਰੋਡ ਉਤੇ ਇਲੈਕਟ੍ਰੋਨਿਕ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਦੁਕਾਨ ਮਾਲਕ ਦਾ ਭਾਰੀ ਨੁਕਸਾਨ ਹੋ ਗਿਆ। ਸੂਚਨਾ ਮਿਲਣ ਉਤੇ ਫਾਇਰ ਬ੍ਰਿਗੇਡ ਨੇ ਪੁੱਜ ਕੇ ਅੱਗ ਉਤੇ ਕਾਬੂ। ਉਦੋਂ ਤੱਕ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸਥਾਨਕ ਮਜੀਠਾ ਰੋਡ ਉਤੇ ਸਥਿਤ ਇਲੈਕਟ੍ਰੋਨਿਕ ਦੀ ਦੁਕਾਨ ਨੂੰ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਕਟਰ ਦੱਸਿਆ ਜਾ ਰਿਹਾ ਹੈ। ਅੱਗ ਨੇ ਕੁਝ ਹੀ ਸਮੇਂ ਵਿੱਚ ਪੂਰੀ ਦੁਕਾਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਦੁਕਾਨ ਅੰਦਰ ਪਿਆ ਇਲੈਕਟ੍ਰੋਨਿਕ ਦਾ ਸਾਮਾਨ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਅੱਗ ਦਾ ਪਤਾ ਲੱਗਣ ਉਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ਉਹ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ਉਤੇ ਪੁੱਜੀਆਂ ਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ਉਤੇ ਕਾਬੂ ਪਾਇਆ ਗਿਆ। ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਸਵੇਰੇ 6.39 ਵਜੇ ਉਨ੍ਹਾਂ ਨੂੰ ਮਜੀਠਾ ਰੋਡ ਉਤੇ ਅੱਗ ਲੱਗਣ ਦੀ ਸੂਚਨਾ ਮਿਲੀ। ਉਹ ਤੁਰੰਤ ਮੌਕੇ ਉਤੇ ਪੁੱਜ ਗਏ ਅਤੇ ਤਿੰਨ ਦੀਆਂ ਮਦਦ ਨਾਲ ਅੱਗ ਉਤੇ ਕਾਬੂ ਪਾ ਲਿਆ। ਉਨ੍ਹਾਂ ਨੇ ਦੱਸਿਆ ਕਿ ਹੁਣ ਅੱਗ ਕਾਬੂ ਹੇਠ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੁਕਾਨ ਦੇ ਮਾਲਕ ਨੇ ਦੱਸਿਆ ਕਿ ਅੰਦਰ ਕੁਝ ਮਸ਼ੀਨਾਂ ਤੇ ਹੋਰ ਇਲੈਕਟ੍ਰੋਨਿਕ ਦਾ ਸਾਮਾਨ ਪਿਆ ਸੀ ਜੋ ਕਿ ਬੁਰੀ ਤਰ੍ਹਾਂ ਸੜ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਨੁਕਸਾਨ ਸਬੰਧੀ ਅਜੇ ਕੁਝ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ਹੈ। ਪੁਲਿਸ ਨੇ ਇਸ ਮਾਮਲੇ ਦੀ ਗੰਭੀਰ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇਹ ਵੀ ਪੜ੍ਹੋ : ਜਬਰ ਜਨਾਹ ਮਾਮਲੇ 'ਚ ਸਿਮਰਜੀਤ ਬੈਂਸ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਹੋਵੇਗੀ ਸੁਣਵਾਈ