ਆਂਗਣਵਾੜੀ ਵਰਕਰਾਂ ਵੱਲੋਂ ਮੰਗਾਂ ਨੂੰ ਲੈ ਕੇ ਡੀਸੀ ਨੂੰ ਦਿੱਤਾ ਮੰਗ ਪੱਤਰ
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਪੰਜਾਬ ਭਰ ਦੇ ਵਿੱਚ ਆਂਗਨਵਾੜੀ ਵਰਕਰਾਂ ਤੇ ਹੈਲਪਰ ਵੱਲੋਂ ਡੀਸੀ ਦਫਤਰਾਂ ਦਾ ਘਿਰਾਓ ਕਰ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਆਂਗਣਵਾੜੀ ਵਰਕਰਾਂ ਵੱਲੋਂ ਡੀਸੀ ਦਫਤਰਾਂ ਨੂੰ ਮੰਗ ਪੱਤਰ ਦੇ ਕੇ ਪੰਜਾਬ ਸਰਕਾਰ ਤੱਕ ਪਹੁੰਚਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਆਂਗਣਵਾੜੀ ਵਰਕਰ ਵੱਲੋਂ ਗੱਲਬਾਤ ਕਰਦੇ ਹੋਏ ਕਿਹਾ ਗਿਆ ਕਿ ਪਿਛਲੇ ਪੰਜ ਮਹੀਨੇ ਤੋਂ ਸਾਨੂੰ ਤਨਖਾਹਾਂ ਨਹੀਂ ਮਿਲ ਰਹੀਆਂ ਅਤੇ ਨਾ ਹੀ ਸਾਨੂੰ ਮਾਣ ਭੱਤਾ ਸਰਕਾਰ ਵੱਲੋ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡੇ ਘਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋਇਆ ਪਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੰਗਾਂ ਨੂੰ ਲੈ ਕੇ ਹਰ ਰੋਜ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾ ਰਿਹਾ ਹੈ ਪਰ ਸਰਕਾਰ ਸਾਡੀ ਗੱਲ ਸੁਣਨ ਨੂੰ ਤਿਆਰ ਹੀ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ ਅਸੀਂ ਡੀਸੀ ਨੂੰ ਮੰਗ ਪੱਤਰ ਦੇ ਕੇ ਬੇਨਤੀ ਕੀਤੀ ਹੈ ਕਿ ਸਾਡਾ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਮੰਗ ਪੱਤਰ ਨਾਲ ਪੰਜਾਬ ਸਰਕਾਰ ਤੱਕ ਆਪਣੀ ਆਵਾਜ਼ ਪੁਹੰਚਾਉਣਾ ਚਾਹੁੰਦੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਪ੍ਰਦਰਸ਼ਨ ਕਰਾਂਗੇ। ਆਂਗਣਵਾੜੀ ਵਰਕਰਾਂ ਵੱਲੋਂ ਪੰਜਾਬ ਦੀਆਂ ਵੱਖ-ਵੱਖ ਥਾਵਾਂ ਉੱਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਆਂਗਣਵਾੜੀ ਵਰਕਰਾਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਿਛਲੇ ਕਾਫੀ ਸਮੇਂ ਸਾਡੀਆਂ ਮੰਗਾਂ ਲਟਕਦੀਆ ਆ ਰਹੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਪਹਿਲਾ ਕਾਂਗਰਸ ਦੀ ਸੀ ਉਨ੍ਹਾਂ ਨੇ ਵੀ ਸਾਡੀ ਕੋਈ ਸੁਣਵਾ੍ਈ ਨਹੀਂ ਕੀਤੀ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸਾਡੀ ਗੱਲ ਸੁਣ ਨਹੀਂ ਰਹੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਵੀ ਪੜ੍ਹੋ:ਪੰਜਾਬ ਦੀ ਡਾਕੂਮੈਂਟਰੀ ਨੂੰ ਮਿਲਿਆ ‘ਬੈਸਟ ਇਨਵੈਸਟੀਗੇਟਿਵ ਫਿਲਮ’ ਐਵਾਰਡ -PTC News