ਸੰਦੀਪ ਨੰਗਲ ਅੰਬੀਆਂ ਦੇ ਕਤਲ ਮਗਰੋਂ ਇੱਕ ਵਾਰ ਫ਼ਿਰ ਕੱਬਡੀ ਟੂਰਨਾਮੈਂਟ 'ਚ ਚੱਲੀਆਂ ਗੋਲੀਆਂ
ਬਠਿੰਡਾ: ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਤੋਂ ਬਾਅਦ ਇਹ ਫਾਈਰਿੰਗ ਹੋਣ ਦੀ ਖਬਰ ਘਟਨਾ ਸਾਹਮਣੇ ਆਈ ਹੈ। ਬੀਤੇ ਦਿਨੀ ਬਠਿੰਡਾ ਦੇ ਪਿੰਡ ਕੋਠੇ ਗੁਰੂ ਤੋਂ ਫਾਇਰਿੰਗ ਦੀ ਖ਼ਬਰ ਸਾਹਮਣੇ ਆਈ ਹੈ। ਪਿੰਡ ਕੋਠੇ ਗੁਰੂ 'ਚ ਕਬੱਡੀ ਟੂਰਨਾਮੈਂਟ ਦੌਰਾਨ ਫਾਈਰਿੰਗ ਹੋਈ। ਕੁੱਝ ਅਣਪਛਾਤਿਆਂ ਨੇ ਚੱਲਦੇ ਟੂਰਨਾਮੈਂਟ ਵਿੱਚ ਤਾਬੜ ਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਾਣਕਾਰੀ ਮੁਤਾਬਿਕ ਇਹ ਟੂਰਨਾਮੈਂਟ ਭਗਤਾ ਭਾਈਕੇ ਦੇ ਨਜ਼ਦੀਕ ਕਰਵਾਇਆ ਜਾ ਰਿਹਾ ਸੀ। ਫਾਈਰਿੰਗ 'ਚ ਦੋ ਨੌਜਵਾਨ ਜ਼ਖਮੀ ਹੋਏ ਹਨ। ਪੁਲਿਸ ਮਾਮਲੇ ਦੀ ਜਾਂਚ 'ਚ ਲੱਗੀ ਹੈ। ਦੱਸ ਦੇਈਏ ਕਿ ਮਾਰਚ ਨਹੀਂ ਵਿੱਚ ਹੀ ਕਬੱਡੀ ਟੂਰਨਾਮੈਂਟ ਦੌਰਾਨ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪਿੰਡ ਮੱਲ੍ਹੀਆਂ ਖੁਰਦ ’ਚ ਇਕ ਚੱਲਦੇ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਨਕੋਦਰ ਦੇ ਪਿੰਡ ਮੱਲ੍ਹੀਆਂ ’ਚ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ, ਇਸ ਦੌਰਾਨ 4-5 ਅਣਪਛਾਤੇ ਵਿਅਕਤੀ ਗੱਡੀ ’ਚ ਆਏ ਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ’ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ’ਚ ਨਕੋਦਰ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ। ਇਹ ਵੀ ਪੜ੍ਹੋ:ਭਗਵੰਤ ਮਾਨ ਵੱਲੋਂ ਸੂਬੇ ਦੀ ਜੇਲ੍ਹ ਪ੍ਰਣਾਲੀ ਨੂੰ ਦੇਸ਼ ਭਰ ਵਿੱਚ ਸਭ ਤੋਂ ਬਿਹਤਰ ਬਣਾਉਣ ਦੀ ਲੋੜ `ਤੇ ਜ਼ੋਰ ਇਸ ਕਤਲ ਮਗਰੋਂ ਦਵਿੰਦਰ ਬੰਬੀਹਾ ਗਰੁੱਪ ਨੇ ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਦਵਿੰਦਰ ਬੰਬੀਹਾ ਗਰੁੱਪ ਨੇ ਆਪਣੇ ਵਿਰੋਧੀ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਨੂੰ ਧਮਕੀ ਵੀ ਦਿੱਤੀ ਹੈ। ਦਵਿੰਦਰ ਬੰਬੀਹਾ ਗਰੁੱਪ ਨੇ ਫੇਸਬੁਕ ਆਈ.ਡੀ. ’ਤੇ ਲਿਖਿਆ ; ਬੀਤੇ ਦਿਨੀਂ ਜਿਹੜਾ ਸੰਦੀਪ ਨੰਗਲ ਅੰਬੀਆਂ ਦਾ ਕਤਲ ਹੋਇਆ ਸੀ, ਉਸ ਦੀ ਜ਼ਿੰਮੇਵਾਰੀ ਕੌਸ਼ਰ ਚੌਧਰੀ ਗੁੜਗਾਓਂ, ਫਤਿਹ ਨਗਰੀ ਬੰਬੀਹਾ ਗਰੁੱਪ ਚੁੱਕ ਰਹੇ ਹਨ। ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ 'ਚ ਪੁਲਿਸ ਨੂੰ ਬੀਤੇ ਦਿਨੀ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਦੇ ਕਤਲ ਸਮੇਂ ਮੌਕੇ ’ਤੇ ਮੌਜੂਦ ਯਾਦਵਿੰਦਰ ਸਿੰਘ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਸ਼ੂਟਰਾਂ ਨੂੰ ਮੌਕੇ ਤੋਂ ਭਜਾਉਣ ਅਤੇ ਲੁਕਣ ਲਈ ਜਗ੍ਹਾ ਦਿਵਾਉਣ, ਪਿਸਤੋਲ਼ ਅਤੇ ਰੌਂਦ ਮੁਹੱਈਆ ਕਰਵਾਉਣ 'ਚ ਯਾਦਵਿੰਦਰ ਨੇ ਮਦਦ ਕੀਤੀ ਸੀ। -PTC News