Wed, Nov 13, 2024
Whatsapp

ਕਬੱਡੀ ਖਿਡਾਰੀ ਸੰਦੀਪ ਨੰਗਲ ਦੇ ਕਤਲ ਮਾਮਲੇ 'ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ

Reported by:  PTC News Desk  Edited by:  Riya Bawa -- March 30th 2022 02:26 PM
ਕਬੱਡੀ ਖਿਡਾਰੀ ਸੰਦੀਪ ਨੰਗਲ ਦੇ ਕਤਲ ਮਾਮਲੇ 'ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਕਬੱਡੀ ਖਿਡਾਰੀ ਸੰਦੀਪ ਨੰਗਲ ਦੇ ਕਤਲ ਮਾਮਲੇ 'ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਜਲੰਧਰ: ਪੰਜਾਬ ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਸਿੰਘ ਸੰਧੂ ਉਰਫ਼ ਸੰਦੀਪ ਨੰਗਲ ਅੰਬੀਆਂ ਦੇ ਕਤਲ ਦਾ ਮਾਮਲਾ ਲਗਾਤਾਰ ਚਰਚਾਵਾਂ ਵਿਚ ਹਨ। ਦੱਸ ਦੇਈਏ ਕਿ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ 'ਚ ਪੁਲਿਸ ਨੂੰ ਇੱਕ ਹੋਰ ਸਫ਼ਲਤਾ ਮਿਲੀ ਹੈ। ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਦੇ ਕਤਲ ਸਮੇਂ ਮੌਕੇ ’ਤੇ ਮੌਜੂਦ ਯਾਦਵਿੰਦਰ ਸਿੰਘ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਸ਼ੂਟਰਾਂ ਨੂੰ ਮੌਕੇ ਤੋਂ ਭਜਾਉਣ ਅਤੇ ਲੁਕਣ ਲਈ ਜਗ੍ਹਾ ਦਿਵਾਉਣ, ਪਿਸਤੋਲ਼ ਅਤੇ ਰੌਂਦ ਮੁਹੱਈਆ ਕਰਵਾਉਣ 'ਚ ਯਾਦਵਿੰਦਰ ਨੇ ਮਦਦ ਕੀਤੀ ਸੀ। ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ 'ਚ ਪੁਲਿਸ ਨੂੰ ਮਿਲੀ ਇੱਕ ਹੋਰ ਸਫ਼ਲਤਾ ਪੁਲਿਸ ਦੇ ਮੁਤਾਬਿਕ ਯਾਦਵਿੰਦਰ ਕੋਲੋਂ ਪੁਲਿਸ ਨੇ 2 ਪਿਸਤੌਲ ਅਤੇ 6 ਜਿੰਦਾ ਰੌਂਦ ਵੀ ਬਰਾਮਦ ਕੀਤੇ ਹਨ। ਵਾਰਦਾਤ ਵਿਚ ਵਰਤੀ ਗਈ ਮਹਿੰਦਰ ਐਕਸਯੂਵੀ ਗੱਡੀ ਵੀ ਬਰਾਮਦ, ਹੋਈਏ ਤੇ ਇਸ ਮੁਲਜ਼ਮ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਡੀਜੀਪੀ ਪੰਜਾਬ ਵੱਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਪੁਲਿਸ ਨੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਤਿੰਨ ਮੁੱਖ ਸਾਜਿਸ਼ਕਾਰਾਂ ਦੀ ਨਿਸ਼ਾਨਦੇਹੀ ਕਰ ਲਈ ਹੈ। ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ 'ਚ ਪੁਲਿਸ ਨੂੰ ਮਿਲੀ ਇੱਕ ਹੋਰ ਸਫ਼ਲਤਾ ਗੌਰਤਲਬ ਹੈ ਕਿ ਜਲੰਧਰ ਸ਼ਹਿਰ ਨੇੜੇ ਪਿੰਡ ਮੱਲੀਆਂ ਕਲਾਂ ਵਿੱਚ ਕਬੱਡੀ ਖਿਡਾਰੀ ਸੰਦੀਪ ਅੰਬੀਆਂ ਨੂੰ ਸੋਮਵਾਰ 14 ਮਾਰਚ ਦੀ ਸ਼ਾਮ ਨੂੰ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਸੰਦੀਪ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ਨੰਗਲ ਅੰਬੀਆਂ ਵਿੱਚ ਸ਼ਨਿੱਚਰਵਾਰ ਨੂੰ ਕਰ ਦਿੱਤਾ ਗਿਆ। ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ 'ਚ ਪੁਲਿਸ ਨੂੰ ਮਿਲੀ ਇੱਕ ਹੋਰ ਸਫ਼ਲਤਾ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਕਬੱਡੀ ਖਿਡਾਰੀ ਸੰਦੀਪ ਸਿੰਘ ਦੇ ਕਤਲ ਕੇਸ ਵਿੱਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਉਰਫ ਯੁਵਰਾਜ ਵਾਸੀ ਸੰਗਰੂਰ, ਗੁਰੂਗ੍ਰਾਮ ਹਰਿਆਣਾ ਦੇ ਨਾਹਰਪੁਰ ਰੂਪਾ ਦੇ ਕੌਸ਼ਲ ਚੌਧਰੀ, ਹਰਿਆਣਾ ਦੇ ਪਿੰਡ ਮਹੇਸ਼ਪੁਰ ਪਲਵਾਂ ਦੇ ਅਮਿਤ ਡਾਗਰ; ਸਿਮਰਨਜੀਤ ਸਿੰਘ ਉਰਫ ਜੁਝਾਰ ਸਿੰਘ ਉਰਫ ਗੈਂਗਸਟਰ ਪਿੰਡ ਮਾਧੋਪੁਰ ਪੀਲੀਭੀਤ, ਯੂ.ਪੀ. ਵਜੋਂ ਹੋਈ ਹੈ। ਇਹ ਵੀ ਪੜ੍ਹੋ:ਬਹਿਬਲ ਕਲਾਂ ਧਰਨੇ ਵਿੱਚ ਸ਼ਾਮਲ ਹੋਏ ਸਾਬਕਾ ਕਾਂਗਰਸੀ ਸੂਬਾ ਪ੍ਰਧਾਨ ਪੁਲਿਸ ਨੇ ਦੱਸਿਆ ਕਿ ਚਾਰੇ ਮੁਲਜ਼ਮਾਂ ਦਾ ਅਪਰਾਧਕ ਪਿਛੋਕੜ ਹੈ ਅਤੇ ਇਨ੍ਹਾਂ ਉੱਪਰ 20 ਅਪਰਾਧਿਕ ਮੁਕੱਦਮੇ ਚੱਲ ਰਹੇ ਹਨ। ਪੁਲਿਸ ਮੁਤਾਬਕ ਇਨ੍ਹਾਂ ਵਿੱਚੋਂ ਜ਼ਿਆਦਾਤਰ ਕੇਸ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਹਨ। ਇਨ੍ਹਾਂ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਰੰਟਾਂ 'ਤੇ ਵੱਖ-ਵੱਖ ਜੇਲ੍ਹਾਂ ਤੋਂ ਲਿਆਂਦਾ ਗਿਆ ਸੀ। -PTC News


Top News view more...

Latest News view more...

PTC NETWORK