ਅਮਰੀਕਾ 'ਚ ਹੋਇਆ ਮਹਾਤਮਾਂ ਗਾਂਧੀ ਦੀ ਮੂਰਤੀ ਦਾ ਅਪਮਾਨ,ਕਾਲਖ ਲਾ ਕੇ ਮੂੰਹ 'ਤੇ ਸੁੱਟਿਆ ਖਾਲਿਸਤਾਨ ਦਾ ਝੰਡਾ
ਭਾਰਤ ਵਿਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਸਮਰਥਨ ਵਿਚ ਦੇਸ਼ ਅਤੇ ਵਿਦੇਸ਼ ਹਰ ਜਗ੍ਹਾ ਤੇ ਰੋਸ ਪਾਇਆ ਜਾ ਰਿਹਾ ਹੈ ਅਜਿਹੇ 'ਚ ਕਈ ਸਿੱਖ-ਅਮਰੀਕੀ ਨੌਜਵਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਇਸ ਦੌਰਾਨ ਸ਼ਨੀਵਾਰ ਨੂੰ ਦੀ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ.ਸੀ ਵਿਚ ਮਹਾਤਮਾ ਗਾਂਧੀ ਦੀ ਮੂਰਤੀ 'ਤੇ ਕਾਲਖ ਲਗਾਈ ਗਈ ਤੇ 'ਖਾਲਿਸਤਾਨ' ਦੇ ਝੰਡੇ ਵੀ ਉਸ ਜਗ੍ਹਾ 'ਤੇ ਨਜ਼ਰ ਆਏ। ਗ੍ਰੇਟਰ ਵਾਸ਼ਿੰਗਟਨ ਡੀ.ਸੀ., ਮੈਰੀਲੈਂਡ ਅਤੇ ਵਰਜੀਨੀਆ ਦੇ ਇਲਾਵਾ ਨਿਊਯਾਰਕ, ਨਿਊਜਰਸੀ,ਪੈੱਨਸਿਲਵੇਨੀਆ, ਇੰਡੀਆਨਾ, ਓਹੀਓ ਅਤੇ ਨੌਰਥ ਕੈਰੋਲੀਨਾ ਜਿਹੇ ਰਾਜਾਂ ਤੋਂ ਆਏ ਸੈਂਕੜੇ ਸਿੱਖਾਂ ਨੇ ਵਾਸ਼ਿੰਗਟਨ ਡੀ.ਸੀ. ਵਿਚ ਭਾਰਤੀ ਦੂਤਾਵਾਸ ਤੱਕ ਕਾਰ ਰੈਲੀ ਕੱਢੀ। ਕਈ ਬੈਨਰਾਂ 'ਤੇ 'ਖਾਲਿਸਤਾਨ ਗਣਰਾਜ' ਲਿਖਿਆ ਹੋਇਆ ਸੀ।
ਇਹ ਘਟਨਾ ਖਾਲਿਸਤਾਨੀ ਸਮਰਥਕਾਂ ਵੱਲੋਂ ਕਿਸਾਨ ਵਿਰੋਧੀ ਪ੍ਰਦਰਸ਼ਨ ਦੇ ਦੁਆਰਾ ਇਸ ਘਟਨਾ ਨੂੰ ਅੰਜਾਮ ਦਿੱਤਾ। ਇਸ ਘਟਨਾ ਨਾਲ ਸਬੰਧਤ ਇਕ ਵੀਡੀਓ ਵੀ ਵਾਇਰਲ ਹੋਈ ਹੈ। ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਮੂਰਤੀ ਨੂੰ ਕਾਲਖ ਲਾ ਕੇ ਉਸ ਨੂੰ ਇਕ ਕੱਪੜੇ ਨਾਲ ਢੱਕ ਦਿੱਤਾ ਜਾਂਦਾ ਹੈ। ਇਸ ਮਹੀਨੇ ਦੀ ਸ਼ੁਰੂਆਤ ਵਿੱਚ ਲੰਡਨ ਵਿੱਚ ਵੀ "ਖਾਲਿਸਤਾਨੀ" ਝੰਡੇ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਹੋਏ ਇੱਕ ਵਿਰੋਧ ਪ੍ਰਦਰਸ਼ਨ ਵਿੱਚ ਵੀ ਵੇਖੇ ਗਏ ਸਨ ਜਿਥੇ ਪ੍ਰਦਰਸ਼ਨਕਾਰੀਆਂ ਨੇ ਭਾਰਤ ਵਿਰੋਧੀ ਅਤੇ ਕਿਸਾਨ ਪੱਖੀ ਨਾਅਰੇਬਾਜ਼ੀ ਵੀ ਕੀਤੀ।
ਜਿਕਰਯੋਗ ਹੈ ਕਿ ਵਾਸ਼ਿੰਗਟਨ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੀ ਇਸ ਸਾਲ ਦੇ ਸ਼ੁਰੂ ਵਿੱਚ 3 ਜੂਨ ਨੂੰ ਅਣਪਛਾਤੇ ਵਿਅਕਤੀਆਂ ਦੁਆਰਾ ਜਾਰਜ ਫਲਾਈਡ ਵਿਰੋਧ ਪ੍ਰਦਰਸ਼ਨ ਦੌਰਾਨ ਤੋੜ-ਭੰਨ ਕੀਤੀ ਗਈ ਸੀ। ਬੇਅਦਬੀ ਦੇ ਬਾਅਦ, ਗਾਂਧੀ ਦੇ ਬੁੱਤ ਦੀ ਮੁਰੰਮਤ ਲਈ ਇੱਕ ਮਾਹਰ ਨੂੰ ਬੁਲਾਇਆ ਗਿਆ ਸੀ।
ਜਿਸ ਨਾਲ ਭਾਰਤੀ ਮਿਸ਼ਨ ਨੂੰ ਸਥਾਨਕ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਕੋਲ ਸ਼ਿਕਾਇਤ ਦਰਜ ਕਰਾਉਣ ਲਈ ਪ੍ਰੇਰਿਆ ਗਿਆ। ਦੱਸਣਯੋਗ ਹੈ ਕਿ ਇਸ ਬੁੱਤ ਨੂੰ ਸਾਬਕਾ ਭਾਰਤੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ 16 ਸਤੰਬਰ 2000 ਨੂੰ ਉਸ ਦੇ ਅਮਰੀਕਾ ਦੇ ਦੌਰੇ ਦੌਰਾਨ ਉਸ ਸਮੇਂ ਦੇ ਅਮਰੀਕੀ ਰਾਸ਼ਟਰਪਤੀ ਬਿਲ ਕਲਿੰਟਨ ਦੀ ਹਾਜ਼ਰੀ ਵਿੱਚ ਸਥਾਪਿਤ ਕੀਤਾ ਸੀ।