ਬਰਗਾੜੀ ਬੇਅਦਬੀ ਮਾਮਲੇ 'ਚ ਸਿਆਸਤ ਕਰਨ ਵਾਲੇ ਸੰਗਤ ਕੋਲੋਂ ਮੁਆਫੀ ਮੰਗਣ : ਬਲਵਿੰਦਰ ਸਿੰਘ ਭੂੰਦੜ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕਾਨਫਰੰਸ ਕੀਤੀ ਗਈ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ਦੀ ਰਿਪੋਰਟ ਨੇ ਸਭ ਕੁਝ ਸਪੱਸ਼ਟ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਬੇਨਕਾਬ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਸਿਆਸੀ ਪਾਰਟੀਆਂ ਨੇ ਬੇਅਦਬੀਆਂ ਦੇ ਨਾਮ ਉਤੇ ਸਿਆਸਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਅਸਲ ਦੋਸ਼ੀਆਂ ਨੂੰ ਫੜਨ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਅੜਿੱਕਾ ਪਾਇਆ। ਇਸ ਮੌਕੇ ਉਨ੍ਹਾਂ ਨੇ ਜਾਂਚ ਰਿਪੋਰਟ ਤਿਆਰ ਕਰਨ ਵਾਲੇ ਅਫਸਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇੰਨੇ ਸਿਆਸੀ ਦਬਾਅ ਹੇਠ ਉਨ੍ਹਾਂ ਨੇ ਇਹ ਰਿਪੋਰਟ ਤਿਆਰ ਕੀਤੀ ਹੈ। ਉਨ੍ਹਾਂ ਨੇ ਕਿਹਾ ਬੇਅਦਬੀ ਦੇ ਨਾਮ ਉਤੇ ਸਿਆਸਤ ਕਰਨ ਵਾਲੇ ਸਾਰੇ ਸੰਗਤ ਕੋਲੋਂ ਮੁਆਫੀ ਮੰਗਣ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ (Maheshinder Singh Grewal) ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਬੇਅਦਬੀ ਦੀ ਘਟਨਾ ਤੋਂ ਤੁਰੰਤ ਬਾਅਦ ਜਾਂਚ ਦੇ ਹੁਕਮ ਦੇ ਦਿੱਤੇ ਸਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਸਾਨੂੰ ਪੰਜਾਬ ਪੁਲਿਸ ਦੀ ਜਾਂਚ ਉਤੇ ਭਰੋਸਾ ਨਹੀਂ। ਇਸ ਤੋਂ ਬਾਅਦ ਜਾਂਚ ਸੀਬੀਆਈ ਕੋਲ ਚਲੀ ਗਈ। ਉਨ੍ਹਾਂ ਨੇ ਕਿਹਾ ਕਿ ਸਿੱਟ ਨੇ ਜਨਤਕ ਤੌਰ ਅਪੀਲ ਕਰ ਕੇ ਸਬੂਤ ਇਕੱਠੇ ਕੀਤੇ ਅਤੇ ਰਿਪੋਰਟ ਤਿਆਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਕਰਾਂਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਚਰਨ ਸਿੰਘ ਬੈਂਸ ਨੇ ਵੀ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਸਮੁੱਚੀ ਲੀਡਰਸ਼ਿੱਪ ਗੁਰੂ ਦੇ ਚਰਨਾਂ ਵਿੱਚ ਜਾ ਕੇ ਮੁਆਫੀ ਮੰਗਣ। ਇਹ ਵੀ ਪੜ੍ਹੋ : ਵਿਜੈ ਸਿੰਗਲਾ ਦੀ ਸੁਣਵਾਈ ਦੌਰਾਨ ਸਰਕਾਰੀ ਵਕੀਲ ਪਏ ਭੰਬਲਭੂਸੇ 'ਚ