ਸਿੱਧੂ ਮੂਸੇਵਾਲਾ ਦੇ ਸ਼ਰਧਾਂਜ਼ਲੀ ਸਮਾਗਮ 'ਚ ਪੱਗਾਂ ਬੰਨ੍ਹ ਕੇ ਆਉਣ ਦੀ ਅਪੀਲ
ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸ਼ਰਧਾਂਜ਼ਲੀ ਸਮਾਗਮ ਮੌਕੇ ਪੱਗਾਂ ਬੰਨ੍ਹ ਕੇ ਆਉਣ ਦੀ ਅਪੀਲ ਕੀਤੀ ਗਈ ਹੈ। ਇਹ ਅਪੀਲ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਹਾਜ਼ਰੀ ਵਿੱਚ ਸਰਕਰੀਆਂ ਟਰੱਸਟ ਵੱਲੋਂ ਕੀਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਸਿੱਧੂ ਮੂਸੇਵਾਲਾ ਦੇ ਸ਼ਰਧਾਂਜਲੀ ਸਮਾਗਮ ਵਿੱਚ ਜਿਹੜੇ ਵੀ ਲੋਕ ਆਉਣ ਉਹ ਕਿਰਪਾ ਕਰਕੇ ਪੱਗਾਂ ਬਣ ਕੇ ਆਉਣ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ ਕਰਨ ਵਾਲਾ ਪੰਜਾਬੀ ਗਾਈਕ ਸ਼ੁਭਦੀਪ ਸਿੰਘ ਦੀ ਅੰਤਿਮ ਅਰਦਾਸ ਮਿਤੀ 8 ਮਈ ਨੂੰ ਅਨਾਜ ਮੰਤਰੀ ਮਾਨਸਾ ਵਿਖੇ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਹਮੇਸ਼ਾ ਦਸਤਾਰ ਨੂੰ ਬਹੁਤ ਪਿਆਰ ਕਰਦਾ ਸੀ। ਉਨ੍ਹਾਂ ਨੇ ਕਿਹਾ ਹੈ ਕਿ ਇਸ ਲਈ ਸਾਰੇ ਨੌਜਵਾਨ ਪੱਗਾਂ ਬਣ ਕੇ ਹੀ ਆਉਣ।ਪੱਗਾਂ ਬਣ ਕੇ ਆਉਣ ਨਾਲ ਹੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਹੋਵੇਗੀ। ਮਿਲੀ ਜਾਣਕਾਰੀ ਮੁਤਾਬਿਕ ਸਰਦਾਰੀਆਂ ਟਰੱਸਟ ਵੱਲੋਂ ਦਸਤਾਰ ਦਾ ਲੰਗਰ ਵੀ ਲਗਾਇਆ ਜਾਵੇਗਾ। ਪੰਜਾਬੀ ਗਾਈਕ ਸਿੱਧੂ ਮੂਸੇਵਾਲ ਦੇ ਬਹੁਤ ਸਾਰੇ ਫੈਨ ਹਨ। ਇਹ ਵੀ ਪੜ੍ਹੋ;ਆਮ ਆਦਮੀ ਪਾਰਟੀ ਦੀ ਬੀਜੇਪੀ ਨੂੰ ਚੁਣੌਤੀ, ਕਿਹਾ-ਬੀਜੇਪੀ ’ਚ ਸ਼ਾਮਿਲ ਹੋਣ ਵਾਲੇ ਸਾਬਕਾ ਮੰਤਰੀ ਭ੍ਰਿਸ਼ਟਾਚਾਰ 'ਚ ਗ੍ਰਸਤ -PTC News