ਆਰਟਿਸਟ ਗੁਰਪ੍ਰੀਤ ਸਿੰਘ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਬਣਾਇਆ ਮਾਡਲ
ਅੰਮ੍ਰਿਤਸਰ: ਹੋਲਾ ਮਹੱਲਾ ਦੇ ਪਵਿਤਰ ਤਿਉਹਾਰ ਨੂੰ ਸਮਰਪਿਤ ਤਖਤ ਸ੍ਰੀ ਕੇਸਗੜ ਸਾਹਿਬ ਦਾ ਮਾਡਲ ਅੰਮ੍ਰਿਤਸਰ ਦੇ ਮਸ਼ਹੂਰ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਵੱਲੋਂ ਬਣਾਇਆ ਸੰਗਤਾ ਨੂੰ ਹੋਲੇ ਮੁਹੱਲੇ ਦੀ ਵਧਾਈ ਦਿੱਤੀ ਗਈ ਹੈ। ਨਵੀ ਪੀੜੀ ਨੂੰ ਸਿੱਖ ਇਤਿਹਾਸ ਨਾਲ ਜਾਣੂ ਕਰਵਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ। ਵਿਸ਼ਵ ਪ੍ਰਸਿੱਧ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਉਹਨਾ ਵੱਲੋਂ ਹਰ ਇਤਿਹਾਸਿਕ ਦਿਨ ਮੌਕੇ ਅਜਿਹਾ ਉਪਰਾਲਾ ਕੀਤਾ ਜਾਦਾ ਹੈ। ਇਸ ਮੌਕੇ ਹੋਲੇ ਮਹੱਲੇ ਮੌਕੇ ਤਖਤ ਸ੍ਰੀ ਕੇਸਗੜ ਸਾਹਿਬ ਦਾ ਮਾਡਲ ਤਿਆਰ ਕਰ ਸੰਗਤਾ ਨੂੰ ਸਮਰਪਿਤ ਕੀਤਾ ਗਿਆ ਹੈ ਤਾ ਜੋ ਨਵੀਂ ਪੀੜੀ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਹੈ ਕਿ ਇਸ ਸ਼ੌਕ ਦੇ ਨਾਲ ਲਗਭਗ ਡੇਢ ਮਹੀਨੇ ਦੀ ਮਸ਼ਕਤ ਨਾਲ ਇਹ ਮਾਡਲ ਤਿਆਰ ਕੀਤਾ ਗਿਆ ਹੈ। ਅਜਿਹੇ ਮਾਡਲ ਤਿਆਰ ਕਰਨ ਦੇ ਸਦਕਾ ਅਤੇ ਵਾਹਿਗੁਰੂ ਦੀ ਅਪਾਰ ਕਿਰਪਾ ਸਦਕਾ ਦਾਸ ਨੂੰ ਕਈ ਅੰਤਰਰਾਸ਼ਟਰੀ ਅਵਾਰਡ ਮਿਲ ਚੁਕੇ ਹਨ ਅਤੇ ਕਈ ਰਿਕਾਰਡ ਇਹਨਾ ਦੇ ਨਾਮ ਦਰਜ ਹਨ। ਇਹ ਵੀ ਪੜ੍ਹੋ:ਜਲੰਧਰ ਦੇ ਢਾਬੇ 'ਤੇ ਹੋਇਆ ਹਾਈ ਵੋਲਟੇਜ਼ ਡਰਾਮਾ, ਵੀਡੀਓ ਵਾਇਰਲ -PTC News