ਕਿਸਾਨ ਅੰਦੋਲਨ ਨੂੰ ਸਮਥਰਨ ਕਰਨ ਵਾਲੀ ਬੇਬੇ ਮਹਿੰਦਰ ਕੌਰ ਨੂੰ ਕੇਜਰੀਵਾਲ ਨੇ ਕੀਤਾ ਸਨਮਾਨਿਤ
ਨਵੀਂ ਦਿੱਲੀ : ਅੰਤਰਰਾਸ਼ਟਰੀ ਮਹਿਲਾ ਦਿਵਸ ਦੁਨੀਆ ਭਰ ਵਿੱਚ ਹਰ ਸਾਲ 8 ਮਾਰਚ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਨਾਰੀ ਸ਼ਕਤੀ ਨੂੰ ਸਲਾਮ ਕੀਤਾ ਜਾਂਦਾ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ। ਮਹਿਲਾ ਦਿਵਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੇਸ਼ ਦੀਆਂ ਸਾਰੀਆਂ ਬੀਬੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਪੜ੍ਹੋ ਹੋਰ ਖ਼ਬਰਾਂ : ਪੜ੍ਹੋ ਮਨਪ੍ਰੀਤ ਬਾਦਲ ਦੇ ਪਿਟਾਰੇ 'ਚੋਂ ਤੁਹਾਡੇ ਲਈ ਕੀ ਨਿਕਲਿਆ ?
[caption id="attachment_480318" align="aligncenter" width="700"]
Arvind Kejriwal honours Punjab's ‘dadi’ mohinder kaur ji support to farmers protest" width="700" height="400" /> ਕਿਸਾਨ ਅੰਦੋਲਨ ਨੂੰ ਸਮਥਰਨ ਕਰਨ ਵਾਲੀ ਬੇਬੇ ਮਹਿੰਦਰ ਕੌਰ ਨੂੰ ਕੇਜਰੀਵਾਲ ਨੇ ਕੀਤਾ ਸਨਮਾਨਿਤ[/caption]
ਇਸ ਦੌਰਾਨ ਬੀਬੀਆਂ ਲਈ ਦਿੱਲੀ ਕਮਿਸ਼ਨ ਆਫ਼ ਵਿਮੈਨ ਵਲੋਂ ਇਕ ਖ਼ਾਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ’ਚ ਦੇਸ਼ ਦੀਆਂ ਬਹਾਦਰ ਬੀਬੀਆਂ ਨੂੰ ਸਨਮਾਨਤ ਕੀਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਬੇਬੇ ਮਹਿੰਦਰ ਕੌਰ ਜੀ ਨੂੰ ਕਿਸਾਨ ਅੰਦੋਲਨ ਨੂੰ ਸਮਥਰਨ ਦੇਣ ਲਈ ਸਨਮਾਨਤ ਕੀਤਾ ਗਿਆ।
[caption id="attachment_480317" align="aligncenter" width="700"]
ਕਿਸਾਨ ਅੰਦੋਲਨ ਨੂੰ ਸਮਥਰਨ ਕਰਨ ਵਾਲੀ ਬੇਬੇ ਮਹਿੰਦਰ ਕੌਰ ਨੂੰ ਕੇਜਰੀਵਾਲ ਨੇ ਕੀਤਾ ਸਨਮਾਨਿਤ[/caption]
ਪੜ੍ਹੋ ਹੋਰ ਖ਼ਬਰਾਂ : ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕੁੜੀਆਂ 'ਤੇ ਕੀਤਾ ਪੁਲਿਸ ਵੱਲੋਂ ਅੰਨ੍ਹੇਵਾਹ ਤਸ਼ੱਸਦ
ਇਸ ਪ੍ਰੋਗਰਾਮ ਵਿਚ ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਅਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਰਹੇ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਦੌਰਾਨ ਚੰਦਰਯਾਨ ਮਿਸ਼ਨ ਦੀ ਵਿਗਿਆਨਕਾਂ ਨੂੰ ਪੁਲਾੜ ਖੇਤਰ ਵਿਚ ਭਾਰਤ ਦਾ ਨਾਮ ਰੋਸ਼ਨ ਕਰਨ ਲਈ ਮਹਿਲਾ ਦਿਵਸ ਮੌਕੇ ਸਨਮਾਨਤ ਕੀਤਾ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਦਿੱਲੀ ਕਮਿਸ਼ਨ ਆਫ਼ ਵਿਮੈਨ ਨੂੰ ਵਧਾਈ ਦੇਣਾ ਚਾਹਾਂਗਾ, ਜਿਨ੍ਹਾਂ ਨੇ ਆਮ ਲੋਕਾਂ ਦੇ ਖ਼ਾਸ ਕੰਮ ਨੂੰ ਜਨਤਾ ਤੱਕ ਪਹੁੰਚਾਉਣ ਦਾ ਬੀੜਾ ਚੁੱਕਿਆ। ਦੇਸ਼ ਭਰ ਤੋਂ ਅਜਿਹੇ ਹੀਰੇ ਚੁਣ ਕੇ ਲਿਆਂਦੇ ਹਨ, ਜਿਨ੍ਹਾਂ ਨੇ ਸਮਾਜ ਲਈ ਬਿਹਤਰੀ ਲਈ ਕੰਮ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਮਹਿਲਾ ਦਿਵਸ ਮੌਕੇ ਸਨਮਾਨਤ ਕੀਤਾ ਜਾਂਦਾ ਹੈ।
-PTCNews