ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਮੁੱਖ ਮੁਲਜ਼ਮ ਅਸ਼ੀਸ਼ ਮਿਸ਼ਰਾ ਨੇ ਕੀਤਾ ਸਿਰੰਡਰ
Lakhimpur Kheri Case: ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਨੇ ਆਤਮ ਸਮਰਪਣ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ। ਇਸ ਦੇ ਨਾਲ ਹੀ ਇੱਕ ਹਫ਼ਤੇ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਇਸ ਦੇ ਨਾਲ ਹੀ ਇਕ ਹਫਤੇ ਪਹਿਲਾਂ ਐਤਵਾਰ ਨੂੰ ਅਚਾਨਕ ਰਿਮਾਂਡ ਮੈਜਿਸਟ੍ਰੇਟ ਸਾਹਮਣੇ ਆਤਮ ਸਮਰਪਣ ਕਰ ਦਿੱਤਾ। ਇਸ ਦੌਰਾਨ ਮੌਕੇ 'ਤੇ ਭਾਰੀ ਪੁਲਿਸ ਬਲ ਤਾਇਨਾਤ ਸੀ। ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ। ਸੁਪਰੀਮ ਕੋਰਟ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਅਤੇ ਲਖੀਮਪੁਰ ਹਿੰਸਾ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ। ਜਾਣਕਾਰੀ ਮੁਤਾਬਕ ਆਸ਼ੀਸ਼ ਮਿਸ਼ਰਾ ਨੇ ਐਤਵਾਰ ਨੂੰ ਹੀ ਆਤਮ ਸਮਰਪਣ ਕਰ ਦਿੱਤਾ ਸੀ। ਦੱਸਿਆ ਜਾਂਦਾ ਹੈ ਕਿ ਆਸ਼ੀਸ਼ ਮਿਸ਼ਰਾ ਨੇ ਸੀਜੇਐਮ ਦੀ ਅਦਾਲਤ ਵਿੱਚ ਪਹੁੰਚ ਕੇ ਆਤਮ ਸਮਰਪਣ ਕਰ ਦਿੱਤਾ। ਗੌਰਤਲਬ ਹੈ ਕਿ ਸੁਪਰੀਮ ਕੋਰਟ ਨੇ ਅਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਤੋਂ ਮਿਲੀ ਜ਼ਮਾਨਤ ਰੱਦ ਕਰਦੇ ਹੋਏ ਸਖ਼ਤ ਟਿੱਪਣੀਆਂ ਕੀਤੀਆਂ ਸਨ। ਸੁਪਰੀਮ ਕੋਰਟ ਨੇ ਆਸ਼ੀਸ਼ ਦੀ ਜ਼ਮਾਨਤ ਰੱਦ ਕਰ ਦਿੱਤੀ ਅਤੇ ਉਸ ਨੂੰ ਸੱਤ ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਲਈ ਕਿਹਾ। ਸੁਪਰੀਮ ਕੋਰਟ ਵੱਲੋਂ ਆਸ਼ੀਸ਼ ਮਿਸ਼ਰਾ ਨੂੰ ਆਤਮ ਸਮਰਪਣ ਕਰਨ ਲਈ ਦਿੱਤੀ ਗਈ ਸੱਤ ਦਿਨਾਂ ਦੀ ਸਮਾਂ ਸੀਮਾ ਕੱਲ੍ਹ ਯਾਨੀ 25 ਅਪ੍ਰੈਲ ਨੂੰ ਪੂਰੀ ਕੀਤੀ ਜਾ ਰਹੀ ਹੈ। 25 ਅਪ੍ਰੈਲ ਨੂੰ ਸੋਮਵਾਰ ਹੈ। ਅਦਾਲਤ ਵਿੱਚ ਹਫ਼ਤੇ ਦੇ ਪਹਿਲੇ ਦਿਨ ਬਹੁਤ ਭੀੜ ਹੁੰਦੀ ਹੈ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਭੀੜ ਤੋਂ ਬਚਣ ਲਈ ਆਸ਼ੀਸ਼ ਮਿਸ਼ਰਾ ਨੇ ਐਤਵਾਰ ਨੂੰ ਹੀ ਲਖੀਮਪੁਰ ਦੀ ਹੇਠਲੀ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ। ਦੱਸ ਦਈਏ ਕਿ ਲਖੀਮਪੁਰ 'ਚ ਕਿਸਾਨ ਅੰਦੋਲਨ ਦੌਰਾਨ ਹੋਈ ਹਿੰਸਾ ਦੇ ਮਾਮਲੇ 'ਚ ਆਸ਼ੀਸ਼ ਮੁੱਖ ਦੋਸ਼ੀ ਹੈ। ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ, ਦੇਖੋ ਲਿਸਟ ਜ਼ਿਕਰਯੋਗ ਹੈ ਕਿ ਕਿਸਾਨਾਂ ਦਾ ਇੱਕ ਸਮੂਹ ਪਿਛਲੇ ਸਾਲ 3 ਅਕਤੂਬਰ ਨੂੰ ਭਾਜਪਾ ਨੇਤਾ ਕੇਸ਼ਵ ਪ੍ਰਸਾਦ ਮੌਰਿਆ ਵਿਰੁੱਧ ਪ੍ਰਦਰਸ਼ਨ ਕਰ ਰਿਹਾ ਸੀ ਜਦੋਂ ਲਖੀਮਪੁਰ ਖੀਰੀ ਵਿੱਚ ਇੱਕ ਕਾਰ ਨੇ ਕਥਿਤ ਤੌਰ 'ਤੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਗੁੱਸੇ ਵਿਚ ਆਏ ਪ੍ਰਦਰਸ਼ਨਕਾਰੀਆਂ ਨੇ ਕਥਿਤ ਤੌਰ 'ਤੇ ਦੋ ਭਾਜਪਾ ਵਰਕਰਾਂ ਅਤੇ ਇਕ ਡਰਾਈਵਰ ਦੀ ਕੁੱਟਮਾਰ ਕੀਤੀ, ਜਦਕਿ ਹਿੰਸਾ ਵਿਚ ਇਕ ਸਥਾਨਕ ਪੱਤਰਕਾਰ ਦੀ ਵੀ ਮੌਤ ਹੋ ਗਈ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਕੁਚਲਣ ਵਾਲੀ ਗੱਡੀ ਵਿੱਚ ਆਸ਼ੀਸ਼ ਮਿਸ਼ਰਾ ਸਵਾਰ ਸਨ ਹਾਲਾਂਕਿ ਮਿਸ਼ਰਾ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। -PTC News