ਏਸ਼ੀਆ ਕੱਪ 2022 ਫਾਈਨਲ: ਸ਼੍ਰੀਲੰਕਾ ਨੇ ਪਾਕਿਸਤਾਨ ਨੂੰ 23 ਦੌੜਾਂ ਨਾਲ ਹਰਾਇਆ
SL vs PAK Asia Cup 2022: ਸ਼੍ਰੀਲੰਕਾ ਨੇ ਪਾਕਿਸਤਾਨ ਦੇ ਖਿਲਾਫ ਏਸ਼ੀਆ ਕੱਪ 2022 ਦਾ ਟਾਈਟਲ ਮੈਚ 23 ਦੌੜਾਂ ਨਾਲ ਜਿੱਤ ਲਿਆ ਹੈ। ਇਸ ਦੇ ਨਾਲ ਹੀ ਸ਼੍ਰੀਲੰਕਾ ਨੇ ਛੇਵੀਂ ਵਾਰ ਏਸ਼ੀਆ ਕੱਪ ਟਰਾਫੀ ਜਿੱਤੀ ਹੈ। ਸ਼੍ਰੀਲੰਕਾ ਨੇ ਐਤਵਾਰ ਨੂੰ ਪਾਕਿਸਤਾਨ ਖਿਲਾਫ ਏਸ਼ੀਆ ਕੱਪ ਦੇ ਫਾਈਨਲ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 6 ਵਿਕਟਾਂ 'ਤੇ 170 ਦੌੜਾਂ ਬਣਾਈਆਂ। ਜਵਾਬ 'ਚ ਪਾਕਿਸਤਾਨ ਦੀ ਟੀਮ 20 ਓਵਰਾਂ 'ਚ ਸਾਰੀਆਂ ਵਿਕਟਾਂ ਦੇ ਨੁਕਸਾਨ 'ਤੇ 147 ਦੌੜਾਂ ਹੀ ਬਣਾ ਸਕੀ। ਪਾਕਿਸਤਾਨ ਲਈ ਮੁਹੰਮਦ ਰਿਜ਼ਵਾਨ ਨੇ ਸਭ ਤੋਂ ਵੱਧ 51 ਦੌੜਾਂ ਬਣਾਈਆਂ। ਸ਼੍ਰੀਲੰਕਾ ਲਈ ਪ੍ਰਮੋਦ ਮਦੁਸ਼ਨ ਨੇ 4, ਹਸਾਰੰਗਾ ਨੇ ਤਿੰਨ ਅਤੇ ਚਮਿਕਾ ਨੇ ਦੋ ਵਿਕਟਾਂ ਲਈਆਂ। ਏਸ਼ੀਆ ਕੱਪ ਦੇ ਇਤਿਹਾਸ ਵਿੱਚ ਚੌਥੀ ਵਾਰ ਖ਼ਿਤਾਬੀ ਮੁਕਾਬਲੇ ਵਿੱਚ ਸ੍ਰੀਲੰਕਾ ਅਤੇ ਪਾਕਿਸਤਾਨ ਦੀਆਂ ਟੀਮਾਂ ਆਹਮੋ-ਸਾਹਮਣੇ ਸਨ। ਇਸ ਤੋਂ ਪਹਿਲਾਂ ਇਨ੍ਹਾਂ ਦੋਵਾਂ ਵਿਚਾਲੇ ਤਿੰਨ ਵਾਰ ਖੇਡੇ ਗਏ ਫਾਈਨਲ ਵਿੱਚ ਸ੍ਰੀਲੰਕਾ ਨੇ ਦੋ ਵਾਰ ਅਤੇ ਪਾਕਿਸਤਾਨ ਨੇ ਇੱਕ ਵਾਰ ਜਿੱਤ ਦਰਜ ਕੀਤੀ ਸੀ। 171 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਪਾਕਿਸਤਾਨ ਦੀ ਸ਼ੁਰੂਆਤ ਖ਼ਰਾਬ ਰਹੀ। ਟੀਮ ਨੇ ਚੌਥੇ ਓਵਰ ਵਿੱਚ ਹੀ ਕਪਤਾਨ ਬਾਬਰ ਆਜ਼ਮ ਅਤੇ ਫਖਰ ਜ਼ਮਾਨ ਦੀਆਂ ਵਿਕਟਾਂ ਗੁਆ ਦਿੱਤੀਆਂ। ਹਾਲਾਂਕਿ ਇਸ ਤੋਂ ਬਾਅਦ ਇਫਤਿਖਾਰ ਅਹਿਮਦ ਅਤੇ ਮੁਹੰਮਦ ਰਿਜ਼ਵਾਨ ਵਿਚਾਲੇ ਤੀਜੇ ਵਿਕਟ ਲਈ ਅਰਧ ਸੈਂਕੜੇ ਦੀ ਸਾਂਝੇਦਾਰੀ ਹੋਈ। ਪਰ ਇਫਤਿਖਾਰ 31 ਗੇਂਦਾਂ ਵਿੱਚ 32 ਦੌੜਾਂ ਬਣਾ ਕੇ ਆਊਟ ਹੋ ਗਏ। ਮੁਹੰਮਦ ਨਵਾਜ਼ 6 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਬਾਅਦ ਹਸਾਰੰਗਾ ਨੇ 17ਵੇਂ ਓਵਰ ਵਿੱਚ ਤਿੰਨ ਵਿਕਟਾਂ ਲੈ ਕੇ ਸ੍ਰੀਲੰਕਾ ਦੀ ਜਿੱਤ ਯਕੀਨੀ ਬਣਾਈ। ਮੁਹੰਮਦ ਰਿਜ਼ਵਾਨ 49 ਗੇਂਦਾਂ ਵਿੱਚ 55 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਪਹਿਲਾਂ ਸ੍ਰੀਲੰਕਾ ਨੇ ਪਾਵਰਪਲੇ ਵਿੱਚ ਹੀ ਤਿੰਨ ਵਿਕਟਾਂ ਗੁਆ ਦਿੱਤੀਆਂ ਸਨ। ਇਸ ਦੇ ਨਾਲ ਹੀ ਸ਼੍ਰੀਲੰਕਾ ਦੀ ਅੱਧੀ ਟੀਮ 10 ਓਵਰਾਂ ਦੇ ਅੰਦਰ ਹੀ ਪੈਵੇਲੀਅਨ ਪਰਤ ਚੁੱਕੀ ਸੀ। ਸਲਾਮੀ ਬੱਲੇਬਾਜ਼ ਕੁਸਲ ਮੈਂਡਿਸ ਬਿਨਾਂ ਖਾਤਾ ਖੋਲ੍ਹੇ ਹੀ ਪੈਵੇਲੀਅਨ ਪਰਤ ਗਏ। ਨਿਸਾਂਕਾ ਅਤੇ ਸਿਲਵਾ ਨੇ ਦੂਜੀ ਵਿਕਟ ਲਈ 17 ਦੌੜਾਂ ਦੀ 21 ਦੌੜਾਂ ਦੀ ਸਾਂਝੇਦਾਰੀ ਕੀਤੀ। ਨਿਸਾਂਕਾ 11 ਗੇਂਦਾਂ ਵਿੱਚ 8 ਦੌੜਾਂ ਬਣਾ ਕੇ ਆਊਟ ਹੋ ਗਏ। ਗੁਣਾਤਿਲਕਾ ਵੀ ਜ਼ਿਆਦਾ ਦੇਰ ਤੱਕ ਕ੍ਰੀਜ਼ 'ਤੇ ਨਹੀਂ ਟਿਕ ਸਕੇ ਅਤੇ 4 ਗੇਂਦਾਂ 'ਚ ਸਿਰਫ 1 ਦੌੜਾਂ ਹੀ ਬਣਾ ਸਕੇ। ਇਸ ਤੋਂ ਬਾਅਦ ਧਨੰਜੈ ਡੀ ਸਿਲਵਾ ਵੀ 21 ਗੇਂਦਾਂ 'ਚ 28 ਦੌੜਾਂ ਬਣਾ ਕੇ ਆਊਟ ਹੋ ਗਏ। ਕਪਤਾਨ ਦਾਸੁਨ ਸ਼ਨਾਕਾ ਵੀ ਸਿਰਫ਼ ਦੋ ਦੌੜਾਂ ਬਣਾ ਕੇ ਆਊਟ ਹੋ ਗਿਆ। ਇਸ ਤੋਂ ਬਾਅਦ ਹਸਾਰੰਗਾ ਅਤੇ ਰਾਜਪਕਸ਼ੇ ਨੇ ਪੰਜਵੇਂ ਵਿਕਟ ਲਈ 36 ਗੇਂਦਾਂ ਵਿੱਚ 58 ਦੌੜਾਂ ਦੀ ਸਾਂਝੇਦਾਰੀ ਕੀਤੀ। ਹਸਰੰਗਾ 21 ਗੇਂਦਾਂ ਵਿੱਚ 36 ਦੌੜਾਂ ਬਣਾ ਕੇ ਆਊਟ ਹੋ ਗਿਆ। ਭਾਨੁਕਾ ਰਾਜਪਕਸ਼ੇ ਨੇ ਚਮਿਕਾ ਕਰੁਣਾਰਤਨੇ ਦੇ ਨਾਲ ਮਿਲ ਕੇ 31 ਗੇਂਦਾਂ ਵਿੱਚ 54 ਦੌੜਾਂ ਦੀ ਮਜ਼ਬੂਤ ਸਾਂਝੇਦਾਰੀ ਕਰਕੇ ਸ਼੍ਰੀਲੰਕਾ ਨੂੰ 170 ਦੇ ਸਕੋਰ ਤੱਕ ਪਹੁੰਚਾਇਆ। ਭਾਨੁਕਾ 45 ਗੇਂਦਾਂ 'ਤੇ 71 ਦੌੜਾਂ ਬਣਾ ਕੇ ਅਜੇਤੂ ਪਰਤੇ। ਉਸ ਨੇ ਆਪਣੀ ਪਾਰੀ 'ਚ 6 ਚੌਕੇ ਅਤੇ 3 ਛੱਕੇ ਲਗਾਏ। ਚਮਿਕਾ ਨੇ 14 ਗੇਂਦਾਂ ਵਿੱਚ 14 ਦੌੜਾਂ ਬਣਾਈਆਂ। ਸ਼੍ਰੀਲੰਕਾ ਨੇ ਆਖਰੀ 5 ਓਵਰਾਂ 'ਚ 53 ਦੌੜਾਂ ਬਣਾਈਆਂ। ਪਾਕਿਸਤਾਨ ਨੂੰ ਜਿੱਤ ਲਈ ਆਖਰੀ 6 ਗੇਂਦਾਂ 'ਤੇ 32 ਦੌੜਾਂ ਦੀ ਲੋੜ ਸੀ। ਪਰ ਪਾਕਿਸਤਾਨ ਦੀ ਟੀਮ 9 ਦੌੜਾਂ ਹੀ ਬਣਾ ਸਕੀ। ਸ਼੍ਰੀਲੰਕਾ ਨੇ ਇਹ ਮੈਚ 23 ਦੌੜਾਂ ਨਾਲ ਜਿੱਤ ਲਿਆ। ਇਹ ਵੀ ਪੜ੍ਹੋ: ਆਸਟ੍ਰੇਲੀਆਈ ਕ੍ਰਿਕਟਰ 'Aaron Finch' ਨੇ ODI ਤੋਂ ਲਿਆ ਸੰਨਿਆਸ, ਇਹ ਮੈਚ ਹੋਵੇਗਾ ਆਖਰੀ ਮੈਚ -PTC News