ਅਮਰੀਕਾ ਦੇ ਮਿਸੌਰੀ 'ਚ ਰੇਲਗੱਡੀ ਪਟੜੀ ਤੋਂ ਉਤਰੀ, 40 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ
ਨਿਊਯਾਰਕ : ਅਮਰੀਕਾ ਦੇ ਮਿਸੌਰੀ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਅਮਰੀਕਾ ਦੇ ਮਿਸੌਰੀ ਵਿੱਚ ਸੋਮਵਾਰ ਨੂੰ ਇੱਕ ਡੰਪ ਟਰੱਕ ਨਾਲ ਟਕਰਾਉਣ ਤੋਂ ਬਾਅਦ ਇੱਕ ਐਮਟਰੈਕ ਰੇਲਗੱਡੀ ਦੇ ਪਟੜੀ ਤੋਂ ਉਤਰ ਜਾਣ ਕਾਰਨ 40 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਤੇ ਕਾਫੀ ਲੋਕ ਜ਼ਖਮੀ ਹੋ ਗਏ ਹਨ। ਫਿਲਹਾਲ ਬਚਾਅ ਕਾਰਜ ਜਾਰੀ ਹੈ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਲਾਂਸ ਏਂਜਲਸ ਤੋਂ ਸ਼ਿਕਾਗੋ ਜਾ ਰਹੀ BNSF ਟ੍ਰੈਕ ਉਤੇ ਪੂਰਬ ਵੱਲ ਜਾ ਰਹੀ ਸਾਊਥਵੈਸਟ ਚੀਫ ਟਰੇਨ ਇਕ ਟਰੱਕ ਨਾਲ ਟਕਰਾ ਗਈ ਜਿਸ ਕਾਰਨ ਰੇਲਗੱਡੀ ਦੀਆਂ 8 ਬੋਗੀਆਂ ਅਤੇ 2 ਇੰਜਣ ਪਟੜੀ ਤੋਂ ਉਤਰ ਗਏ। ਦੱਸਿਆ ਜਾ ਰਿਹਾ ਹੈ ਕਿ ਟਰੇਨ 'ਚ ਕਰੀਬ 243 ਯਾਤਰੀ ਅਤੇ 12 ਕਰੂ ਮੈਂਬਰ ਸਵਾਰ ਸਨ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਚਾਲਕ ਦਲ ਦੇ 12 ਮੈਂਬਰ ਜ਼ਖਮੀ ਹੋਏ ਹਨ। ਘਟਨਾ ਤੋਂ ਬਾਅਦ ਕੰਪਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਥਾਨਕ ਅਧਿਕਾਰੀ ਯਾਤਰੀਆਂ ਦੀ ਮਦਦ ਕਰ ਰਹੇ ਹਨ ਅਤੇ ਉਨ੍ਹਾਂ ਵੱਲੋਂ ਟੀਮ ਨੂੰ ਸਰਗਰਮ ਕਰ ਦਿੱਤਾ ਗਿਆ ਹੈ। ਕੰਪਨੀ ਦਾ ਕਹਿਣਾ ਹੈ ਕਿ ਉਹ ਆਪਣੇ ਯਾਤਰੀਆਂ ਅਤੇ ਕਰਮਚਾਰੀਆਂ ਦੀ ਮਦਦ ਲਈ ਘਟਨਾ ਸਥਾਨ 'ਤੇ ਐਮਰਜੈਂਸੀ ਕਰਮਚਾਰੀਆਂ ਨੂੰ ਤਾਇਨਾਤ ਕਰ ਰਹੀ ਹੈ। ਫਿਲਹਾਲ ਕੰਪਨੀ ਨੇ ਉਨ੍ਹਾਂ ਲੋਕਾਂ ਲਈ ਹੈਲਪਲਾਈਨ ਦਾ ਪ੍ਰਬੰਧ ਕੀਤਾ ਹੈ ਜੋ ਇਸ ਟਰੇਨ 'ਚ ਸਫਰ ਕਰਨ ਵਾਲੇ ਆਪਣੇ ਪਰਿਵਾਰਾਂ ਬਾਰੇ ਜਾਣਕਾਰੀ ਚਾਹੁੰਦੇ ਹਨ। ਤੁਸੀਂ 800-523-9101 'ਤੇ ਕਾਲ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ। ਪੁਲਿਸ ਵੱਲੋਂ ਜੰਗੀ ਪੱਧਰ ਉਤੇ ਬਚਾਅ ਕਾਰਜ ਜਾਰੀ ਹਨ। ਇਸ ਤੋਂ ਇਲਾਵਾ ਜ਼ਖ਼ਮੀ ਨੂੰ ਹਸਪਤਾਾਲ ਪਹੁੰਚਾਇਆ ਹੈ। ਇਹ ਵੀ ਪੜ੍ਹੋ : ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ਤੋਂ ਪਾਰ, ਕੱਟ ਲੱਗਣੇ ਹੋਏ ਸ਼ੁਰੂ