ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣਾ ਚਾਹੁੰਦੀ: ਕਾਲੜਾ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਲਾਭ ਦੇਣ ਲਈ ਨਰਮੇ ‘ਤੇ ਆੜਤ ਫੀਸ 2.5 ਫੀਸਦੀ ਤੋਂ ਘਟਾ ਕੇ 1 ਫੀਸਦੀ ਕੀਤੀ ਗਈ ਹੈ, ਜਿਸ ਨੂੰ ਲੈ ਕੇ ਆੜਤੀਆਂ ਵਿੱਚ ਭਾਰੀ ਰੋਸ ਹੈ। ਪੰਜਾਬ ਦੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਨੇ ਸਰਕਾਰ ਦੇ ਇਸ ਫਰਮਾਨ ਨੂੰ ਲੈ ਕੇ ਸਖ਼ਤ ਵਿਰੋਧ ਕਰਦਿਆ ਕਿਹਾ ਹੈ ਕਿ ਨਰਮੇ ਉੱਤੇ ਆੜਤ 2.5 ਫੀਸਦੀ ਤੋਂ ਘਟਾ ਕੇ 1 ਫੀਸਦੀ ਕਰਕੇ ਕਿਸਾਨ ਅਤੇ ਆੜਤੀਏ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰਧਾਨ ਵਿਜੈ ਕਾਲੜਾ ਦਾ ਕਹਿਣਾ ਹੈ ਕਿ ਸਰਕਾਰ ਨੂੰ ਚੈਲੰਜ ਕਰਦਾ ਹਾਂ ਕਿ ਇਸ ਫੈਸਲੇ ਨਾਲ ਕਿਸਾਨ ਨੂੰ ਕੋਈ ਖਾਸ ਫਾਇਦਾ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨੀ ਅੰਦੋਲਨ ਕਰਕੇ ਭਾਵੇ ਕਾਲੇ ਕਾਨੂੰਨ ਰੱਦ ਕੀਤੇ ਗਏ ਹਨ ਪਰ ਹੁਣ ਕੇਂਦਰ ਅਤੇ ਪੰਜਾਬ ਸਰਕਾਰ ਅਸਿੱਧੇ ਰੂਪ ਵਿੱਚ ਹੋਈ ਕਾਨੂੰਨ ਸਾਡੇ ਉੱਤੇ ਥੋਪ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਇਸਾਰੇ ਤੇ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣੀ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਹੜਾ ਕੰਮ ਕੇਂਦਰ ਸਰਕਾਰ ਨਹੀਂ ਕਰ ਸਕੀ ਉਹੀ ਕੰਮ ਹੁਣ ਪੰਜਾਬ ਸਰਕਾਰ ਕਰ ਰਹੀ ਹੈ। ਵਿਜੈ ਕਾਲੜਾ ਦਾ ਕਹਿਣਾ ਹੈ ਕਿ ਸਰਕਾਰਾਂ ਪੰਜਾਬ ਵਿਚੋਂ ਕਿਸਾਨੀ ਨੂੰ ਖਤਮ ਕਰਨਾ ਚਾਹੁੰਦੀ ਹੈ ਪਰ ਅਸੀਂ ਇਸ ਤਰ੍ਹਾਂ ਨਹੀਂ ਹੋਣ ਦੇਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪੰਜਾਬ ਦੇ ਆੜਤੀਆਂ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਸਰਕਾਰ ਖਿਲਾਫ ਵੱਡਾ ਧਰਨਾ ਪ੍ਰਦਰਸ਼ਨ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰਦੇ ਹਾਂ। ਪੰਜਾਬ ਦੀਆਂ ਮੰਡੀਆਂ ਬਾਰੇ ਬੋਲਦੇ ਹੋਏ ਕਾਲੜਾ ਦਾ ਕਹਿਣਾ ਹੈ ਕਿ ਏਸ਼ੀਆਂ ਵਿੱਚ ਪੰਜਾਬ ਦੀਆਂ ਮੰਡੀਆਂ ਦਾ ਵੱਖਰਾ ਸਥਾਨ ਹੈ ਪਰ ਸਰਕਾਰ ਮੰਡੀਕਰਨ ਨੂੰ ਤੋੜਨਾ ਚਾਹੁੰਦੀ ਹੈ ਜਿਸ ਨਾਲ ਕਿਸਾਨਾਂ ਦਾ ਵੀ ਨੁਕਸਾਨ ਹੋਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਕਾਲੇ ਕਾਨੂੰਨਾਂ ਲੁਕਵੇਂ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਜਿਸ ਦੇ ਤਹਿਤ ਮੰਡੀਕਰਨ ਤੋੜਿਆ ਜਾ ਰਿਹਾ ਹੈ। ਸੰਸਾਰ ਦੇ ਕਈ ਦੇਸ਼ਾਂ ਵਿੱਚ ਨਰਮਾ ਬੀਜਿਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨਰਮੇ ਨੂੰ ਵਾਈਟ ਸੋਨਾ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਈ ਥਾਵਾਂ ਉੱਤੇ ਕੁਦਰਤੀ ਮਾਰ ਕਾਰਨ ਭਾਅ ਘੱਟਦੇ ਵੱਧਦੇ ਰਹਿੰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਆੜਤੀਆਂ ਦੇ ਨਾਲ-ਨਾਲ ਕਿਸਾਨਾਂ ਨੂੰ ਖਤਮ ਕਰਨਾ ਚਾਹੁੰਦੀ ਹੈ। ਵਿਜੈ ਕਾਲੜਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੀ ਕਿਸਾਨੀ ਦਾ ਖਤਮ ਨਾ ਕਰੋ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਕਿਸਾਨ ਜਥੇਬੰਦੀਆਂ ਨੂੰ ਲੈ ਕੇ ਵੱਡਾ ਪ੍ਰਦਰਸ਼ਨ ਜਲਦੀ ਹੀ ਕਰਾਂਗੇ।