Sat, Apr 5, 2025
Whatsapp

ਦੇਸ਼ ਦੀ ਪਰਮਾਣੂ ਨੀਤੀ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਵੱਡਾ ਬਿਆਨ, ਦੇਖੋ ਵੀਡੀਓ

Reported by:  PTC News Desk  Edited by:  Jashan A -- August 16th 2019 04:49 PM
ਦੇਸ਼ ਦੀ ਪਰਮਾਣੂ ਨੀਤੀ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਵੱਡਾ ਬਿਆਨ, ਦੇਖੋ ਵੀਡੀਓ

ਦੇਸ਼ ਦੀ ਪਰਮਾਣੂ ਨੀਤੀ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਵੱਡਾ ਬਿਆਨ, ਦੇਖੋ ਵੀਡੀਓ

ਦੇਸ਼ ਦੀ ਪਰਮਾਣੂ ਨੀਤੀ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਵੱਡਾ ਬਿਆਨ, ਦੇਖੋ ਵੀਡੀਓ,ਨਵੀਂ ਦਿੱਲੀ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਉਹਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੋਖਰਨ ਪਹੁੰਚੇ। ਇਸ ਮੌਕੇ ਉਹਨਾਂ ਨੇ ਦੇਸ਼ ਦੀ ਪਰਮਾਣੂ ਨੀਤੀ 'ਤੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਭਾਰਤ ਪ੍ਰਮਾਣੂ ਹਥਿਆਰਾਂ ਦੀ ‘ਪਹਿਲਾਂ ਵਰਤੋਂ ਨਾ ਕਰਨ’ ਦੇ ਸਿਧਾਂਤ ’ਤੇ ਪੂਰੀ ਤਰ੍ਹਾਂ ਵਚਨਬੱਧ ਹੈ ਪਰ ਭਵਿੱਖ ’ਚ ਕੀ ਹੋਵੇਗਾ, ਇਹ ਹਾਲਾਤ ’ਤੇ ਨਿਰਭਰ ਕਰੇਗਾ। ਹੋਰ ਪੜ੍ਹੋ:ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਨਰਿੰਦਰ ਮੋਦੀ ਨੇ "ਮਹਾਤਮਾ ਗਾਂਧੀ', 'ਅਟਲ' ਤੇ ਸ਼ਹੀਦਾਂ ਨੂੰ ਕੀਤਾ ਨਮਨ https://twitter.com/ANI/status/1162281659321868288?s=20 ਇਸ ਮੌਕੇ ਉਹਨਾਂ ਨੇ ਅਟਲ ਬਿਹਾਰੀ ਵਾਜਪਾਈ ਦੇ ਸਾਹਸਿਕ ਫੈਸਲੇ ਦਾ ਜ਼ਿਕਰ ਕੀਤਾ। ਮਈ 1998 ਦੌਰਾਨ ਪੋਖਰਣ 'ਚ ਪ੍ਰਮਾਣੂ ਪ੍ਰੀਖਣ ਕੀਤਾ ਗਿਆ ਸੀ। ਉਸ ਸਮੇਂ ਵਾਜਪਾਈ ਪ੍ਰਧਾਨ ਮੰਤਰੀ ਸੀ। ਦੱਸ ਦੇਈਏ ਕਿ ਜੰਮੂ-ਕਸ਼ਮੀਰ 'ਚ ਧਾਰਾ 370 ਹਟਾਉਣ ਤੋਂ ਬਾਅਦ ਪਾਕਿਸਤਾਨ ਕਾਫੀ ਬੌਖਲਾ ਗਿਆ ਹੈ। ਮਾਹਰਾਂ ਮੁਤਾਬਕ ਪਾਕਿਸਤਾਨ ਭਾਰਤ 'ਤੇ ਹਮਲੇ ਦੀ ਰਣਨੀਤੀ ਵੀ ਬਣਾ ਰਿਹਾ ਹੈ। -PTC News


Top News view more...

Latest News view more...

PTC NETWORK