ਦਿੱਲੀ 'ਚ ਆਟੋ, ਮਿੰਨੀ ਬੱਸਾਂ ਅਤੇ ਟੈਕਸੀ ਚਾਲਕਾਂ ਨੇ ਦੋ ਦਿਨ ਲਈ ਕੀਤੀ ਹੜਤਾਲ, CNG ਦੀਆਂ ਵੱਧਦੀਆਂ ਕੀਮਤਾਂ ਦਾ ਵਿਰੋਧ
ਨਵੀਂ ਦਿੱਲੀ: ਮਹਿੰਗਾਈ ਦੀ ਮਾਰ ਦਿਨੋ ਦਿਨ ਵੱਧ ਰਹੀ ਹੈ। ਜਿੱਥੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ ਉੱਥੇ ਹੀ ਸੀਐਨਜੀ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋ ਰਿਹਾ ਹੈ। ਮਹਿੰਗਾਈ ਨੂੰ ਲੈ ਕੇ ਆਟੋ, ਟੈਕਸੀ ਅਤੇ ਮਿੰਨੀ ਬੱਸ ਡਰਾਈਵਰਾਂ ਦੇ ਵੱਖ-ਵੱਖ ਸੰਗਠਨਾਂ ਨੇ ਸੋਮਵਾਰ ਨੂੰ ਹੜਤਾਲ ਕਰਨ ਦਾ ਫੈਸਲਾ ਕੀਤਾ ਸੀ, ਜਿਸ ਕਾਰਨ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਯੂਨੀਅਨਾਂ ਕਿਰਾਇਆ ਦਰਾਂ ਵਿੱਚ ਵਾਧੇ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਕਟੌਤੀ ਦੀ ਮੰਗ ਕਰ ਰਹੀਆਂ ਹਨ। ਦਿੱਲੀ ਸਰਕਾਰ ਵੱਲੋਂ ਕਿਰਾਇਆ ਸੋਧ ਨੂੰ ਸਮਾਂਬੱਧ ਢੰਗ ਨਾਲ ਵਿਚਾਰਨ ਲਈ ਕਮੇਟੀ ਬਣਾਉਣ ਦੇ ਐਲਾਨ ਦੇ ਬਾਵਜੂਦ ਜਥੇਬੰਦੀਆਂ ਨੇ ਹੜਤਾਲ ’ਤੇ ਜਾਣ ਦਾ ਫੈਸਲਾ ਕੀਤਾ ਹੈ।ਡਰਾਈਵਰ ਐਸੋਸੀਏਸ਼ਨ ਦਿੱਲੀ ਦੇ ਪ੍ਰਧਾਨ ਕਮਲਜੀਤ ਗਿੱਲ ਨੇ ਕਿਹਾ ਹੈ ਕਿ ਅਸੀਂ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਫੈਸਲਾ ਕੀਤਾ ਹੈ ਕਿਉਂਕਿ ਸਰਕਾਰ ਈਂਧਨ ਦੀਆਂ ਕੀਮਤਾਂ ਘਟਾਉਣ ਅਤੇ ਕਿਰਾਏ ਵਿੱਚ ਸੋਧ ਕਰਕੇ ਸਾਡੀ ਮਦਦ ਲਈ ਕੋਈ ਕਦਮ ਨਹੀਂ ਚੁੱਕ ਰਹੀ ਹੈ। ਸੈਂਕੜੇ ਆਟੋ, ਟੈਕਸੀ ਅਤੇ ਕੈਬ ਡਰਾਈਵਰਾਂ ਨੇ ਹਾਲ ਹੀ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਸਬਸਿਡੀ ਦੀ ਮੰਗ ਨੂੰ ਲੈ ਕੇ ਦਿੱਲੀ ਸਕੱਤਰੇਤ ਵਿੱਚ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਸੋਨੀ ਦਾ ਕਹਿਣਾ ਹੈ ਕਿ ਅਸੀਂ ਆਪਣੇ ਘਾਟੇ ਵਿੱਚ ਚੱਲ ਰਹੇ ਆਟੋ ਅਤੇ ਕੈਬ ਨੂੰ ਹਰ ਰੋਜ਼ ਨਹੀਂ ਚਲਾ ਸਕਦੇ ਕਿਉਂਕਿ ਸੀਐਨਜੀ ਦੀਆਂ ਕੀਮਤਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਸ਼ਹਿਰ ਵਿੱਚ 90,000 ਤੋਂ ਵੱਧ ਆਟੋ ਅਤੇ 80,000 ਰਜਿਸਟਰਡ ਟੈਕਸੀਆਂ ਹਨ। ਐਸਟੀਏ ਆਪਰੇਟਰ ਏਕਤਾ ਮੰਚ ਦੇ ਜਨਰਲ ਸਕੱਤਰ ਸ਼ਿਆਮਲ ਗੋਲਾ ਨੇ ਕਿਹਾ ਕਿ ਕਿਰਾਏ ਵਿੱਚ ਸੋਧ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਕਟੌਤੀ ਦੀ ਮੰਗ ਦੇ ਸਮਰਥਨ ਵਿੱਚ ਲਗਭਗ 10,000 ਆਰਟੀਵੀ ਬੱਸਾਂ ਵੀ ਬੰਦ ਰਹਿਣਗੀਆਂ। ਇਹ ਵੀ ਪੜ੍ਹੋ:ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਭਰਾ ਨੂੰ ਫੋਨ 'ਤੇ ਮਿਲੀਆਂ ਧਮਕੀਆਂ -PTC News