Wed, Nov 13, 2024
Whatsapp

ਬੀ.ਸੀ. ਪੁਲਿਸ ਏਜੰਸੀਆਂ ਵੱਲੋਂ ਗੈਂਗ ਹਿੰਸਾ ਨਾਲ ਜੁੜੇ 11 ਵਿਅਕਤੀਆਂ ਖ਼ਿਲਾਫ਼ ਚੇਤਾਵਨੀ ਜਾਰੀ

Reported by:  PTC News Desk  Edited by:  Jasmeet Singh -- August 04th 2022 12:15 PM
ਬੀ.ਸੀ. ਪੁਲਿਸ ਏਜੰਸੀਆਂ ਵੱਲੋਂ ਗੈਂਗ ਹਿੰਸਾ ਨਾਲ ਜੁੜੇ 11 ਵਿਅਕਤੀਆਂ ਖ਼ਿਲਾਫ਼ ਚੇਤਾਵਨੀ ਜਾਰੀ

ਬੀ.ਸੀ. ਪੁਲਿਸ ਏਜੰਸੀਆਂ ਵੱਲੋਂ ਗੈਂਗ ਹਿੰਸਾ ਨਾਲ ਜੁੜੇ 11 ਵਿਅਕਤੀਆਂ ਖ਼ਿਲਾਫ਼ ਚੇਤਾਵਨੀ ਜਾਰੀ

ਵੈਨਕੂਵਰ, 4 ਅਗਸਤ: ਬ੍ਰਿਟਿਸ਼ ਕੋਲੰਬੀਆ ਵਿੱਚ ਪੁਲਿਸ ਏਜੰਸੀਆਂ ਨੇ 11 ਵਿਅਕਤੀਆਂ ਦੀ ਪਛਾਣ ਕਰਨ ਲਈ ਇੱਕ ਸੰਯੁਕਤ ਨਿਊਜ਼ ਕਾਨਫਰੰਸ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਲੋਕ ਸੂਬੇ ਵਿੱਚ ਕਈ ਕਤਲਾਂ ਅਤੇ ਗੋਲੀਬਾਰੀ ਨਾਲ ਜੁੜੇ ਹੋਏ ਹਨ। ਲੋਕਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਇਨ੍ਹਾਂ ਦੇ ਨੇੜੇ ਨਾ ਜਾਣ।

ਗੈਂਗਸਟਰਾਂ ਨੂੰ ਲੈ ਕੇ ਜਨਤਕ ਸੁਰੱਖਿਆ ਚੇਤਾਵਨੀ ਵਿਚ ਜੁਆਇੰਟ ਫੋਰਸਿਜ਼ ਸਪੈਸ਼ਲ ਇਨਫੋਰਸਮੈਂਟ ਯੂਨਿਟ (CFSEU-BC) ਨੇ 11 ਗੈਂਗਸਟਰਾਂ ਦੀ ਸੂਚੀ ਜਾਰੀ ਕੀਤੀ ਹੈ। ਇਨ੍ਹਾਂ 11 ਗੈਂਗਸਟਰਾਂ ਵਿੱਚੋਂ 9 ਪੰਜਾਬੀ ਹਨ। ਇਹ ਅਪਰਾਧੀ ਲੋਅਰ ਮੇਨਲੈਂਡ ਗੈਂਗ ਵਾਰ ਨਾਲ ਸਬੰਧਤ ਦੱਸੇ ਜਾਂਦੇ ਹਨ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਤੇ ਵੀ ਨਜ਼ਰ ਆਉਣ 'ਤੇ ਉਨ੍ਹਾਂ ਤੋਂ ਦੂਰ ਰਹਿਣ। ਹਾਲਾਂਕਿ ਪੰਜਾਬ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਅਤੇ ਮੋਹਾਲੀ ਇੰਟੈਲੀਜੈਂਸ ਦਫਤਰ 'ਤੇ ਹਮਲਾ ਕਰਨ ਵਾਲੇ ਗੈਂਗਸਟਰ ਲਖਬੀਰ ਸਿੰਘ ਦਾ ਨਾਂਅ ਸ਼ਾਮਲ ਨਹੀਂ ਹੈ। ਇਹ ਦੋਵੇਂ ਕੈਨੇਡਾ 'ਚ ਬੈਠ ਕੇ ਭਾਰਤ 'ਚ ਅਪਰਾਧਿਕ ਕਾਰਵਾਈਆਂ ਨੂੰ ਅੰਜਾਮ ਦੇ ਰਹੇ ਹਨ। ਗੈਂਗ ਹਿੰਸਾ ਨਾਲ ਜੁੜੇ 11 ਵਿਅਕਤੀਆਂ ਦੇ ਨਾਂਅ
  • ਸ਼ਕੀਲ ਬਸਰਾ, 28
  • ਅਮਰਪ੍ਰੀਤ ਸਮਰਾ, 28
  • ਜਗਦੀਪ ਚੀਮਾ, 30
  • ਰਵਿੰਦਰ ਸਰਮਾ, 35
  • ਬਰਿੰਦਰ ਧਾਲੀਵਾਲ, 39
  • ਐਂਡੀ ਸੇਂਟ ਪਿਅਰੇ, 40
  • ਗੁਰਪ੍ਰੀਤ ਧਾਲੀਵਾਲ, 35
  • ਰਿਚਰਡ ਜੋਸੇਫ ਵਿਟਲੌਕ, 40
  • ਸਮਰੂਪ ਗਿੱਲ, 29
  • ਸੁਮਦੀਸ਼ ਗਿੱਲ, 28
  • ਸੁਖਦੀਪ ਪੰਸਲ, 33
ਇਸ ਸਬੰਧੀ ਦਿੱਤੀ ਗਈ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ ਇਹ ਅਪਰਾਧੀ ਸਿਰਫ਼ ਲੋਅਰ ਮੇਨਲੈਂਡ ਤੱਕ ਹੀ ਸੀਮਤ ਨਹੀਂ ਹਨ। ਉਹ ਪੂਰੇ ਸੂਬੇ ਵਿੱਚ ਘੁੰਮਦੇ ਹਨ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਹਨ। ਕੈਨੇਡਾ ਪੁਲਿਸ ਨੇ ਕਿਹਾ ਕਿ ਉਹ ਜਨਤਕ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਉਨ੍ਹਾਂ 'ਤੇ ਨਜ਼ਰ ਰੱਖ ਰਹੀ ਹੈ। ਲੋਕ ਸਾਵਧਾਨੀ ਵਰਤਣ, ਇਸ ਲਈ ਇਹ ਜਨਤਕ ਸੁਰੱਖਿਆ ਚੇਤਾਵਨੀ ਜਾਰੀ ਕੀਤੀ ਗਈ ਹੈ। -PTC News

Top News view more...

Latest News view more...

PTC NETWORK