Mon, Jan 13, 2025
Whatsapp

ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣ ਵਾਲੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

Reported by:  PTC News Desk  Edited by:  Jasmeet Singh -- January 21st 2022 08:23 PM -- Updated: January 22nd 2022 11:51 AM
ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣ ਵਾਲੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣ ਵਾਲੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

ਚੰਡੀਗੜ੍ਹ: ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੱਡਾ ਝੱਟਕਾ ਦਿੰਦਿਆਂ ਪਿੰਡ ਨਿੱਕੇ ਘੁੰਮਣ ਤੋਂ ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਆਪਣੇ ਹਜਾਰਾਂ ਸਮਰਥਕਾਂ ਸਮੇਤ ਕਾਂਗਰਸ ਨੂੰ ਅਲਵਿਦਾ ਆਖਕੇ ਸਿਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗੁਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਹਲਕਾ ਡੇਰਾ ਬਾਬਾ ਨਾਨਕ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲ ਚੁੱਕਿਆ ਹੈ। ਜਿਸਦੇ ਨਾਲ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਵੀ ਕਰਨ ਸਿੰਘ ਕਾਹਲੋਂ ਨੂੰ ਵਧੇਰੀ ਮਜ਼ਬੂਤੀ ਹਾਸਿਲ ਹੋਈ ਹੈ। ਇਹ ਵੀ ਪੜ੍ਹੋ: ਦਵਿੰਦਰ ਬੰਬੀਹਾ ਅਤੇ ਸੁੱਖਾ ਦੁੱਨੇਕੇ ਦਾ ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ 'ਚ ਅੜਿੱਕਾ ਬਣੀ ਕੇਜਰੀਵਾਲ ਸਰਕਾਰ ਦੀ ਆਲੋਚਨਾ ਇਸ ਮੌਕੇ ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਸੀ ਵੀ ਉਨ੍ਹਾਂ ਕੋਲ ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣਾ ਵਾਲਿਆਂ ਦਾ ਧੰਨਵਾਦ ਕਰਨ ਲਈ ਸ਼ਬਦ ਨਹੀਂ ਸਨ। ਉਨ੍ਹਾਂ ਨੂੰ ਆਪਣੀ 'ਚ ਪਾਰਟੀ 'ਚ ਸ਼ਾਮਲ ਕਰਦਿਆਂ ਬਿਕਰਮ ਸਿੰਘ ਮਜੀਠੀਆ ਸਥਾਨਕ ਗੁਰਦੁਆਰਾ ਸਾਹਿਬ ਨਤਮਸਤਕ ਵੀ ਹੋਏ। -PTC News


Top News view more...

Latest News view more...

PTC NETWORK