ਅੰਤਰਰਾਸ਼ਟਰੀ ਨਗਰ ਕੀਰਤਨ ਪਹੁੰਚਿਆ ਬਾਦਲ ਪਿੰਡ, ਬਾਦਲ ਪਰਿਵਾਰ ਤੇ ਪਿੰਡ ਵਾਸੀਆਂ ਵੱਲੋਂ ਭਰਵਾਂ ਸੁਆਗਤ
ਅੰਤਰਰਾਸ਼ਟਰੀ ਨਗਰ ਕੀਰਤਨ ਪਹੁੰਚਿਆ ਬਾਦਲ ਪਿੰਡ, ਬਾਦਲ ਪਰਿਵਾਰ ਤੇ ਪਿੰਡ ਵਾਸੀਆਂ ਵੱਲੋਂ ਭਰਵਾਂ ਸੁਆਗਤ,ਬਾਦਲ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਬਾਦਲ ਪਿੰਡ ਵਿਖੇ ਪਹੁੰਚਿਆ।
ਜਿਥੇ ਬਾਦਲ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਕੌਮਾਂਤਰੀ ਨਗਰ ਕੀਰਤਨ ਦਾ ਭਰਵਾਂ ਸੁਆਗਤ ਕੀਤਾ ਅਤੇ ਪਾਲਕੀ ਸਾਹਿਬ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ।
ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਬੱਚਿਆਂ ਨੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾਇਆ।ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਰੁਮਾਲਾ ਵੀ ਭੇਟ ਕੀਤਾ ਗਿਆ।
ਹੋਰ ਪੜ੍ਹੋ:ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
ਨਗਰ ਕੀਰਤਨ ਨੂੰ ਲੈ ਕੇ ਬਾਦਲ ਪਿੰਡ ਦੀ ਸੰਗਤ ਵੱਲੋਂ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਵੱਡੀ ਗਿਣਤੀ ਸੰਗਤਾਂ ਮੱਥਾ ਟੇਕਣ ਲਈ ਪਹੁੰਚ ਰਹੀਆਂ ਹਨ।
ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਨਗਰ ਕੀਰਤਨ ਪੰਜਾਬ 'ਚ ਦਾਖਲ ਹੋਇਆ ਤੇ ਰਾਤ ਦਾ ਵਿਸਰਾਮ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਕੀਤਾ।
ਜਿਸ ਦੌਰਾਨ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ 'ਚੋਂ ਹੁੰਦਾ ਹੋਇਆ ਬਾਦਲ ਪਿੰਡ ਪਹੁੰਚਿਆ।
-PTC News