Wed, Nov 27, 2024
Whatsapp

ਬੱਗਾ ਮਾਮਲਾ: ਪੰਜਾਬ ਪੁਲਿਸ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਦਿੱਲੀ ਪੁਲਿਸ ਤੋਂ ਮੰਗਿਆ ਜਵਾਬ

Reported by:  PTC News Desk  Edited by:  Pardeep Singh -- May 24th 2022 01:36 PM
ਬੱਗਾ ਮਾਮਲਾ: ਪੰਜਾਬ ਪੁਲਿਸ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਦਿੱਲੀ ਪੁਲਿਸ ਤੋਂ ਮੰਗਿਆ ਜਵਾਬ

ਬੱਗਾ ਮਾਮਲਾ: ਪੰਜਾਬ ਪੁਲਿਸ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਦਿੱਲੀ ਪੁਲਿਸ ਤੋਂ ਮੰਗਿਆ ਜਵਾਬ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀ ਐਫਆਈਆਰ ਰੱਦ ਕਰਨ ਦੀ ਪੰਜਾਬ ਪੁਲਿਸ ਦੀ ਪਟੀਸ਼ਨ ’ਤੇ ਮੰਗਲਵਾਰ ਨੂੰ ਦਿੱਲੀ ਪੁਲੀਸ ਤੋਂ ਜਵਾਬ ਮੰਗਿਆ ਹੈ। ਪੰਜਾਬ ਦੇ ਐਸ ਏ ਐਸ ਨਗਰ ਦੇ ਐਸ ਪੀ ਦਿਹਾਤੀ ਮਨਪ੍ਰੀਤ ਸਿੰਘ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਦਿੱਲੀ ਪੁਲਿਸ, ਦਿੱਲੀ ਸਰਕਾਰ ਅਤੇ ਬੱਗਾ ਨੂੰ ਨੋਟਿਸ ਜਾਰੀ ਕੀਤਾ ਹੈ।   ਜਸਟਿਸ ਅਨੂ ਮਲਹੋਤਰਾ ਨੇ ਕਿਹਾ ਕਿ ਜਵਾਬ ਦੇਹ ਚਾਰ ਹਫ਼ਤਿਆਂ ਅੰਦਰ ਆਪਣਾ ਜਵਾਬ ਦਾਖ਼ਲ ਕਰਨਗੇ। ਮਾਮਲੇ ਦੀ ਅਗਲੀ ਸੁਣਵਾਈ 26 ਜੁਲਾਈ ਨੂੰ ਹੋਵੇਗੀ। ਅੱਜ ਹਾਈਕੋਰਟ ਵਿੱਚ ਸੁਣਵਾਈ, 6 ਮਈ ਨੂੰ ਪੰਜਾਬ ਪੁਲੀਸ ਨੇ ਬੱਗਾ ਨੂੰ ਉਸ ਦੀ ਇੱਥੋਂ ਦੀ ਜਨਕਪੁਰੀ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਪਰ ਦਿੱਲੀ ਪੁਲੀਸ ਉਸ ਨੂੰ ਹਰਿਆਣਾ ਤੋਂ ਵਾਪਸ ਲੈ ਆਈ। ਉਸ ਨੇ ਦੋਸ਼ ਲਾਇਆ ਕਿ ਉਸ ਦੇ ਪੰਜਾਬ ਦੇ ਹਮਰੁਤਬਾ ਨੇ ਉਸ ਨੂੰ ਗ੍ਰਿਫਤਾਰੀ ਬਾਰੇ ਜਾਣਕਾਰੀ ਨਹੀਂ ਦਿੱਤੀ ਸੀ। ਪੰਜਾਬ ਪੁਲਿਸ ਦੁਆਰਾ ਕਥਿਤ ਤੌਰ 'ਤੇ ਭੜਕਾਊ ਬਿਆਨ ਦੇਣ, ਦੁਸ਼ਮਣੀ ਨੂੰ ਉਤਸ਼ਾਹਿਤ ਕਰਨ ਅਤੇ ਅਪਰਾਧਿਕ ਧਮਕੀ ਦੇਣ ਦੇ ਦੋਸ਼ ਵਿੱਚ ਉਸਦੀ ਗ੍ਰਿਫਤਾਰੀ ਤੋਂ ਬਾਅਦ, ਦਿੱਲੀ ਪੁਲਿਸ ਨੇ 6 ਮਈ ਦੇਰ ਰਾਤ ਨੂੰ ਪੰਜਾਬ ਪੁਲਿਸ ਦੇ ਕਰਮਚਾਰੀਆਂ ਦੇ ਖਿਲਾਫ ਅਗਵਾ ਦੀ ਐਫਆਈਆਰ ਦਰਜ ਕੀਤੀ। ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਕਿਹਾ ਹੈ ਕਿ ਬੱਗਾ ਨੂੰ ਸਮਾਜਿਕ ਸਦਭਾਵਨਾ ਭੰਗ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਬੱਗਾ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 153 (ਏ), 505, 505 (2) ਅਤੇ 506 ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਐਫਆਈਆਰ ਦਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਬੱਗਾ ਨੂੰ ਪੰਜ ਨੋਟਿਸ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਸੀ ਪਰ ਉਹ ਪੇਸ਼ ਨਹੀਂ ਹੋਇਆ ਅਤੇ ਭੜਕਾਊ ਬਿਆਨ ਦਿੰਦਾ ਰਿਹਾ। ਇਸ ਤੋਂ ਬਾਅਦ ਬੱਗਾ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀਆਂ ਦੋ ਟੀਮਾਂ 6 ਮਈ ਨੂੰ ਦਿੱਲੀ ਪਹੁੰਚੀਆਂ। ਇਕ ਟੀਮ ਬੱਗਾ ਨੂੰ ਗ੍ਰਿਫਤਾਰ ਕਰਨ ਲਈ ਉਸ ਦੇ ਘਰ ਪਹੁੰਚੀ ਸੀ, ਜਦਕਿ ਦੂਜੀ ਟੀਮ ਜਨਕਪੁਰੀ ਥਾਣੇ ਨੂੰ ਸੂਚਿਤ ਕਰਨ ਪਹੁੰਚੀ ਸੀ ਪਰ ਜਨਕਪੁਰੀ ਪੁਲਸ ਨੇ ਪੰਜਾਬ ਪੁਲਸ ਦੀ ਟੀਮ ਨੂੰ ਹਿਰਾਸਤ ਵਿਚ ਲੈ ਲਿਆ। ਇਹ ਵੀ ਪੜ੍ਹੋ:ਦਿੱਲੀ ਤੋਂ ਬਾਅਦ ਹੁਣ ਪੰਜਾਬ ‘ਚ ਵੀ ਖੁੱਲ੍ਹਣਗੇ ਸਮਾਰਟ ਸਕੂਲ, 117 ਹਲਕਿਆਂ ‘ਚ ਖੁੱਲ੍ਹਣਗੇ 117 ਸਮਾਰਟ ਸਕੂਲ -PTC News


Top News view more...

Latest News view more...

PTC NETWORK