ਬਲਵੰਤ ਸਿੰਘ ਰਾਜੋਆਣਾ ਦਾ ਵੱਡਾ ਬਿਆਨ, ਜਾਣੋ ਸ਼੍ਰੋਮਣੀ ਅਕਾਲੀ ਦਲ ਬਾਰੇ ਕੀ ਕਿਹਾ
ਲੁਧਿਆਣਾ: ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਉਹ ਆਪਣੇ ਘਰ ਆਪਣੇ ਪਿਤਾ ਦੇ ਭੋਗ ਉੱਤੇ ਗਏ ਸਨ। ਇਸ ਮੌਕੇ ਉਨ੍ਹਾਂ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਇਸ ਮੌਕੇ ਕਾਂਗਰਸ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਉੱਤੇ ਹਮਲਾ ਕਰਨ ਵਾਲੀ ਕਾਂਗਰਸ ਦਾ ਰਾਜ ਭਾਗ ਖਾਲਸਾ ਪੰਥ ਦੇ ਮੱਥੇ ਉੱਤ ਕਲੰਕ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ੍ਰੋਮਣੀ ਅਕਾਲੀ ਦਲ ਇਕਲੌਤੀ ਪੰਥ ਦੀ ਨੁਮਾਇੰਦਗੀ ਕਰਨ ਵਾਲੀ ਸੰਸਥਾ ਹੈ।ਰਾਜੋਆਣਾ ਦਾ ਕਹਿਣਾ ਹੈ ਕਿ ਪੰਥ ਨੂੰ ਚਾਹੀਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਅਤੇ ਇਹ ਸਮੇਂ ਦੀ ਲੋੜ ਵੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੇਰੀ ਰੂਹ ਅਕਾਲੀ, ਮੇਰਾ ਦਿਲ ਅਕਾਲੀ ਅਤੇ ਮੈਂ ਅਕਾਲੀ ਹਾਂ। ਦੱਸ ਦੇਈਏ ਬਲਵੰਤ ਸਿੰਘ ਰਾਜੋਆਣਾ ਨੂੰ ਹਾਈਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਹੀ ਉਹ ਆਪਣੇ ਪਿਤਾ ਦੇ ਭੋਗ ਵਿੱਚ ਗਏ ਸਨ। ਰਾਜੋਆਣਾ 26 ਸਾਲ ਬਾਅਦ ਆਪਣੇ ਘਰ ਵਾਪਸ ਗਏ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕਤਲ ਮਾਮਲੇ ਸਮੇਤ ਹੋਰ ਕਈ ਮਾਮਲਿਆਂ ਵਿੱਚ ਉਹ 1995 ਤੋਂ ਜੇਲ੍ਹ ਵਿੱਚ ਬੰਦ ਹਨ। ਇਹ ਵੀ ਪੜ੍ਹੋ:ਦਿੱਲੀ 'ਚ ਹੋਏ ਬਲਾਤਕਾਰ ਮਾਮਲੇ ਦੀ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਨਿਖੇਧੀ -PTC News